ਤਾਮਿਲਨਾਡੂ ਦੇ ਕੂਨੂਰ ‘ਚ ਅੱਜ ਫੌਜ ਦਾ ਹੈਲੀਕਾਪਟਰ ਹਾਦਸਾਗ੍ਰਸਤ ਹੋ ਗਿਆ ਹੈ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਭਾਰਤੀ ਹਵਾਈ ਫੌਜ ਵੱਲੋਂ ਜਾਂਚ ਦੇ ਹੁਕਮ ਦਿੱਤੇ ਗਏ ਹਨ। ਹੈਲੀਕਾਪਟਰ ਵਿੱਚ ਸੀਡੀਐਸ ਬਿਪਿਨ ਰਾਵਤ ਵੀ ਮੌਜੂਦ ਸਨ।
ਜਾਣਕਾਰੀ ਮੁਤਾਬਕ ਹੈਲੀਕਾਪਟਰ ‘ਚ 6 ਅਧਿਕਾਰੀਆਂ ਸਣੇ 14 ਲੋਕ ਸਵਾਰ ਸਨ। ਬਿਪਿਨ ਰਾਵਤ ਆਪਣੇ ਪੂਰੇ ਪਰਿਵਾਰ ਨਾਲ ਮੌਜੂਦ ਸਨ। ਹੁਣ ਤੱਕ 4 ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ, ਜਦਕਿ 3 ਦੇ ਜ਼ਖਮੀ ਹੋਣ ਦੀ ਖਬਰ ਹੈ।
ਵੀਡੀਓ ਲਈ ਕਲਿੱਕ ਕਰੋ -:
CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”
ਭਾਰਤੀ ਹਵਾਈ ਸੈਨਾ ਨੇ ਟਵੀਟ ਕਰਕੇ ਦੱਸਿਆ ‘ਭਾਰਤੀ ਹਵਾਈ ਸੈਨਾ ਦਾ Mi-17V5 ਹੈਲੀਕਾਪਟਰ ਤਾਮਿਲਨਾਡੂ ਦੇ ਕੂਨੂਰ ਨੇੜੇ ਕਰੈਸ਼ ਹੋ ਗਿਆ, ਜਿਸ ‘ਚ CDS ਜਨਰਲ ਬਿਪਿਨ ਰਾਵਤ ਸਵਾਰ ਸਨ। ਹਾਦਸੇ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਦੇ ਹੁਕਮ ਦਿੱਤੇ ਗਏ ਹਨ।
ਇਹ ਵੀ ਪੜ੍ਹੋ : CM ਚੰਨੀ ਸਰਕਾਰ ਨੇ ਅੰਦੋਲਨ ‘ਚ ਸ਼ਹੀਦ ਹੋਏ 400 ਕਿਸਾਨਾਂ ਦੇ ਪਰਿਵਾਰਾਂ ਨੂੰ ਦਿੱਤੇ 5-5 ਲੱਖ ਰੁਪਏ
ਸ਼ੁਰੂਆਤੀ ਜਾਣਕਾਰੀ ਅਨੁਸਾਰ CDS ਬਿਪਿਨ ਰਾਵਤ ਆਪਣੀ ਪਤਨੀ ਨਾਲ ਊਟੀ ਵਿੱਚ ਇੱਕ ਸਮਾਗਮ ਵਿੱਚ ਸ਼ਾਮਿਲ ਹੋਣ ਜਾ ਰਹੇ ਸਨ। ਪਰ ਇਹ ਹਾਦਸਾ ਕੂਨੂਰ ਦੇ ਸੰਘਣੇ ਜੰਗਲ ਵਿੱਚ ਵਾਪਰਿਆ ਹੈ। ਕੁਝ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਹੈ।