ਤਾਮਿਲਨਾਡੂ ਵਿੱਚ ਬੁੱਧਵਾਰ ਨੂੰ ਦੁਰਘਟਨਾਗ੍ਰਸਤ ਹੋਏ Mi-17V5 ਹੈਲਕੀਪਟਰ ਵਿੱਚ ਸੀ. ਡੀ. ਐੱਸ. ਬਿਪਿਨ ਰਾਵਤ ਤੇ ਉਨ੍ਹਾਂ ਦੀ ਪਤਨੀ ਸਣੇ 11 ਜਾਣਿਆਂ ਦਾ ਦਿਹਾਂਤ ਹੋ ਗਿਆ। ਅੱਜ ਸੰਯੁਕਤ ਕਿਸਾਨ ਮੋਰਚੇ ਦੀ ਬੈਠਕ ਵਿਚ ਕਿਸਾਨ ਨੇਤਾਵਾਂ ਨੇ ਦੋ ਮਿੰਟ ਦਾ ਮੌਨ ਰੱਖ ਕੇ ਤਾਮਿਲਨਾਡੂ ਵਿਚ ਹੈਲੀਕਾਪਟਰ ਕ੍ਰੈਸ਼ ਦੌਰਾਨ ਸ਼ਹੀਦਾਂ ਨੂੰ ਸ਼ਰਧਾਂਜਲੀ ਦਿੱਤੀ।
ਗੌਰਤਲਬ ਹੈ ਕਿ ਸਿੰਘੂ ਬਾਰਡਰ ਤੇ ਕਿਸਾਨਾਂ ‘ਤੇ ਪਰਚੇ ਰੱਦ ਕਰਾਉਣ ਸਣੇ ਵੱਖ-ਵੱਖ ਮੰਗਾਂ ਨੂੰ ਲੈ ਕੇ ਮੀਟਿੰਗ ਰੱਖੀ ਗਈ ਸੀ। ਸਰਕਾਰ ਦੇ ਪ੍ਰਸਤਾਵ ਤੇ ਕਿਸਾਨਾਂ ਨੇ ਸਹਿਮਤ ਪ੍ਰਗਟਾਈ। ਉੱਥੇ ਹੀ, ਇਸ ਮਗਰੋਂ ਸੀ. ਡੀ. ਐੱਸ. ਜਨਰਲ ਬਿਪਿਨ ਰਾਵਤ ਸਣੇ 13 ਜਾਣਿਆਂ ਦੇ ਹੈਲੀਕਾਪਟਰ ਹਾਦਸੇ ਵਿੱਚ ਸ਼ਹੀਦ ਹੋਣ ਦੀ ਖ਼ਬਰ ਆ ਗਈ ਅਤੇ ਕਿਸਾਨਾਂ ਨੇ ਇਸ ‘ਤੇ ਡੂੰਘਾ ਦੁਖ ਪ੍ਰਗਟ ਕਰਦੇ ਹੋਏ ਮੌਨ ਰੱਖ ਕੇ ਸ਼ਰਧਾਂਜਲੀ ਦਿੱਤੀ।