ਚੀਫ ਆਫ਼ ਡਿਫੈਂਸ ਸਟਾਫ (ਸੀਡੀਐੱਸ) ਬਿਪਿਨ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੇ ਬੁੱਧਵਾਰ ਨੂੰ ਹੈਲੀਕਾਪਟਰ ਕ੍ਰੈਸ਼ ਦੌਰਾਨ ਹੋਈ ਮੌਤ ਕਾਰਨ ਦੇਸ਼ ਭਰ ਵਿੱਚ ਸੋਗ ਦੀ ਲਹਿਰ ਹੈ। ਅੰਮ੍ਰਿਤਸਰ ਵੀ ਇਸ ਦਰਦ ਤੋਂ ਵਾਂਜਾ ਨਹੀਂ ਹੈ, ਕਿਉਂਕਿ ਅੰਮ੍ਰਿਤਸਰ ਨਾਲ ਵੀ ਬਿਪਿਨ ਰਾਵਤ ਦੀਆਂ ਯਾਦਾਂ ਜੁੜੀਆਂ ਹਨ। ਰਾਵਤ ਉਸ ਸਮੇਂ ਆਪਣੀ ਪਤਨੀ ਦੇ ਨਾਲ ਅੰਮ੍ਰਿਤਸਰ ਆਏ ਸਨ ਜਦੋਂ ਭਾਰਤੀ ਸੈਨਾ ਦੇ ਮੁਖੀ ਸਨ।
10 ਜੁਲਾਈ 2018 ਨੂੰ ਉਨ੍ਹਾਂ ਨੇ ਪਤਨੀ ਦੇ ਨਾਲ ਗੁਰੂ ਘਰ ਦੇ ਦਰਸ਼ਨ ਕੀਤੇ ਹਨ। ਐੱਸਜੀਪੀਸੀ ਦੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਕਿਹਾ ਕਿ ਇੰਨੇ ਵੱਡੇ ਅਹੁਦੇ ‘ਤੇ ਰਹਿੰਦੇ ਹੋਏ ਵੀ ਉਹ ਡਾਊਨ ਟੂ ਅਰਥ ਅਤੇ ਗੁਰੂ ਘਰ ਵਿੱਚ ਵਿਸ਼ਵਾਸ਼ ਰੱਖਣ ਵਾਲੇ ਵਿਅਕਤੀ ਸਨ। ਆਮ ਲੋਕਾਂ ਦੀ ਤਰ੍ਹਾਂ ਉਨ੍ਹਾਂ ਨੇ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿੱਚ ਪੰਗਤ ਵਿੱਚ ਬੈਠ ਕੇ ਲੰਗਰ ਛਕਿਆ ਸੀ।
ਫੌਜ ਚੀਫ ਨੇ ਸ੍ਰੀ ਦਰਬਾਰ ਸਾਹਿਬ ਸੂਚਨਾ ਕੇਂਦਰ ਵਿੱਚ ਵਿਜੀਟਰ ਬੁੱਕ ‘ਚ ਲਿਖਿਆ ਸੀ ਕਿ ਉਨ੍ਹਾਂ ਨੂੰ ਸ੍ਰੀ ਦਰਬਾਰ ਸਾਹਿਬ ਤੋਂ ਆਸ਼ੀਰਵਾਦ ਲੈ ਕੇ ਬਹੁਤ ਚੰਗਾ ਮਹਿਸੂਸ ਹੋਇਆ। ਭਾਰਤੀ ਫੌਜ ਨੂੰ ਸਿੱਖਾਂ ‘ਤੇ ਮਾਣ ਹੈ। ਉਨ੍ਹਾਂ ਨੇ ਦੇਸ਼ ਦੀ ਸੁਰੱਖਿਆ ਲਈ ਬਹੁਤ ਕੰਮ ਕੀਤਾ ਹੈ। ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਭੁਲਾਇਆ ਨਹੀਂ ਜਾ ਸਕਦਾ। ਇਸ ਤੋਂ ਬਾਅਦ ਉਨ੍ਹਾਂ ਨੇ ਟਾਊਨ ਹਾਲ ਸਥਿਤ ਪਾਟੀਸ਼ਨ ਮਿਊਜ਼ੀਅਮ ਵਿੱਚ ਵੀ ਵਿਜ਼ਿਟ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: