ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਮੰਤਰੀ ਮੰਡਲ ਨੇ ਅੱਜ ਇੱਕ ਹੋਰ ਵੱਡਾ ਫੈਸਲਾ ਲੈਂਦੇ ਹੋਏ ਸ਼ਹਿਰੀ ਲੋਕਲ ਬਾਡੀਜ਼ ਵਿੱਚ ਠੇਕੇ ‘ਤੇ ਕੰਮ ਕਰਦੇ ਸਫਾਈ ਸੇਵਕਾਂ ਤੇ ਸੀਵਰਮੈਨਾਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਕੈਬਨਿਟ ਦੇ ਫੈਸਲੇ ਨਾਲ 4587 ਕਰਮਚਾਰੀ ਪੱਕੇ ਹੋਣਗੇ।
ਦੱਸ ਦੇਈਏ ਕਿ ਇਨ੍ਹਾਂ ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਰੈਗੂਲਰ ਕਰਨ ਨਾਲ ਪ੍ਰੋਬੇਸ਼ਨ ਦੇ ਪਹਿਲੇ ਤਿੰਨ ਸਾਲਾਂ ਦੌਰਾਨ ਲਗਭਗ 46 ਕਰੋੜ ਰੂਪਏ ਦਾ ਵਾਧੂ ਸਾਲਾਨਾ ਵਿੱਤੀ ਬੋਝ ਹੋਵੇਗਾ। ਪ੍ਰੋਬੇਸ਼ਨ ਪੀਰੀਅਡ ਤੋਂ ਬਾਅਦ ਸਾਲਾਨਾ ਵਾਧਾ ਅਤੇ ਹੋਰ ਭੱਤੇ ਦਿੱਤੇ ਜਾਣਗੇ। ਇਹ ਵਾਧੂ ਵਿੱਤੀ ਬੋਝ ਸ਼ਹਿਰੀ ਲੋਕਲ ਬਾਡੀਜ਼ ‘ਤੇ ਪਏਗਾ।
ਇਸ ਦੇ ਨਾਲ ਹੀ ਕੈਬਨਿਟ ਵੱਲੋਂ ਸੂਬੇ ਭਰ ਵਿੱਚ ਸਾਰੇ ਵਿਭਾਗਾਂ ਦੇ ਨਾਲ-ਨਾਲ ਬੋਰਡਾਂ, ਕਾਰਪੋਰੇਸ਼ਨਾਂ, ਕਮਿਸ਼ਨਾਂ, ਅਥਾਰਟੀਆਂ, ਪੈਰਾਸਟੈਟਲ ਆਦਿ ਵਿੱਚ ਸਿੱਧੀ ਭਰਤੀ ਲਈ ਪੰਜਾਬੀ ਭਾਸ਼ਾ ਦੀ ਲੋੜੀਂਦੀ ਯੋਗਤਾ ਲਾਗੂ ਕਰਨ ਦਾ ਫੈਸਲਾ ਵੀ ਲਿਆ ਗਿਆ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਮੰਤਰੀ ਮੰਡਲ ਨੇ ਸਾਰੇ ਵਿਭਾਗਾਂ, ਬੋਰਡਾਂ, ਕਾਰਪੋਰੇਸ਼ਨਾਂ, ਅਥਾਰਟੀਆਂ, ਪੈਰਾਸਟੇਟਲਾਂ ਆਦਿ ਨੂੰ ਤੁਰੰਤ ਆਪਣੇ ਸੇਵਾ ਨਿਯਮਾਂ ਵਿੱਚ ਸੋਧ ਕਰਨ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪੰਜਾਬ ਸਿਵਲ ਸੇਵਾਵਾਂ (ਸੇਵਾ ਦੀਆਂ ਆਮ ਅਤੇ ਆਮ ਸ਼ਰਤਾਂ) ਦੀ ਧਾਰਾ 17 ਅਧੀਨ ਪੰਜਾਬੀ ਭਾਸ਼ਾ ਦੀ ਜਾਣਕਾਰੀ ਦੀ ਵਿਵਸਥਾ ਨੂੰ ਲਾਜ਼ਮੀ ਬਣਾਇਆ ਜਾ ਸਕੇ।
ਇਹ ਵੀ ਪੜ੍ਹੋ : ‘ਇਕ ਸਾਲ ਦੇ ਲੰਮੇ ਸੰਘਰਸ਼ ਮਗਰੋਂ ਮੰਗਾ ਮੰਨੇ ਜਾਣ ‘ਤੇ ਹੋਈ ਜਿੱਤ ‘ਤੇ ਬਹੁਤ-ਬਹੁਤ ਵਧਾਈ’- CM ਚੰਨੀ