ਚੰਡੀਗੜ੍ਹ : ਪੰਜਾਬ ਵਿੱਚ ਰੇਤਾ ਦੀ ਗੈਰ-ਕਾਨੂੰਨੀ ਮਾਈਨਿੰਗ ਨੂੰ ਅਸਰਦਾਰ ਢੰਗ ਨਾਲ ਠੱਲ੍ਹ ਪਾਉਣ ਤੇ ਤੈਅ ਕੀਮਤਾਂ ‘ਤੇ ਰੇਤਾ ਮੁਹੱਈਆ ਕਰਵਾਉਣ ਲਈ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ ਕਿ ਸੂਬੇ ਵਿੱਚ ਇਸ ਦੀ ਗੈਰ-ਕਾਨੂੰਨੀ ਮਾਈਨਿੰਗ ਦੀ ਜਾਣਕਾਰੀ ਦੇਣ ਵਾਲਿਆਂ ਨੂੰ 25000 ਰੁਪਏ ਇਨਾਮ ਦਿੱਤਾ ਜਾਵੇਗਾ।
ਉਨ੍ਹਾਂ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਹਿਦਾਇਤ ਦਿੱਤੀ ਹੈ ਕਿ ਉਹ ਮਾਈਨਿੰਗ ਵਾਲੀਆਂ ਥਾਵਾਂ ‘ਤੇ ਸਖਤ ਨਿਗਰਾਨੀ ਰੱਖੀ ਜਾਵੇ ਤੇ ਜੇ ਕੋਈ ਗੈਰ-ਕਾਨੂੰਨੀ ਮਾਈਨਿੰਗ ਕਰਨ ਵਾਲੇ ਦਾ ਵੀਡੀਓ ਜਾਂ ਕਿਸੇ ਵੀ ਤਰ੍ਹਾਂ ਦਾ ਸਬੂਤ ਪੇਸ਼ ਕਰਦਾ ਹੈ ਤਾਂ ਉਸ ਨੂੰ 25000 ਰੁਪਏ ਦਾ ਇਨਾਮ ਦਿੱਤਾ ਜਾਵੇ।
ਡਿਪਟੀ ਕਮਿਸ਼ਨਰਾਂ ਅਤੇ ਐੱਸ.ਐੱਸ.ਪੀਜ਼ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਹਰੇਕ ਮਾਈਨਿੰਗ ਸਾਈਟ ‘ਤੇ ਮਾਈਨਿੰਗ ਲਈ ਹੱਦ ਤੈਅ ਕੀਤੀ ਜਾਵੇ। ਇਸ ਦੇ ਨਾਲ ਹੀ ਇਹ ਵੀ ਯਕੀਨੀ ਬਣਾਇਆ ਜਾਵੇ ਕਿ ਜੇ ਕਿਸੇ ਵੀ ਪਿੰਡ ਦੀ ਪੰਚਾਇਤ ਨੂੰ ਰੇਤਾ ਚਾਹੀਦੀ ਹੋਵੇ ਤਾਂ ਉਸ ਨੂੰ ਮਾਈਨਿੰਗ ਵਾਲੀਆਂ ਥਾਵਾਂ ਤੋਂ ਹੀ ਰੇਤਾ ਮੁਫ਼ਤ ਮੁਹੱਈਆ ਕਰਵਾਈ ਜਾਵੇ। ਰੇਤਾ ਦੀ ਢੋਆ-ਢੁਆਈ ਕਰਨ ਵਾਲੀਆਂ ਟਰਾਲੀਆਂ ਤੋਂ ਕੋਈ ਚਾਰਜ ਨਾ ਲਿਆ ਜਾਵੇ ਅਤੇ ਸਿਰਫ਼ ਟਰੱਕਾਂ ਤੋਂ 5.50 ਰੁਪਏ ਪ੍ਰਤੀ ਘਣ ਫੁੱਟ ਹੀ ਲਏ ਜਾਣ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇਹ ਵੀ ਪੜ੍ਹੋ : CM ਚੰਨੀ ਦੀ ਰੈਲੀ ‘ਚ ਵਿਰੋਧੀ ਨਾਅਰੇ ਦਬਾਉਣ ਲਈ DJ ਲਾਉਣ ਦੇ ਹੁਕਮ, ਨਾਲ ਹੀ ਜਾਰੀ ਕੀਤੀ ਸਫ਼ਾਈ
ਮੁੱਖ ਮੰਤਰੀ ਨੇ ਕਾਨੂੰਨੀ ਸਾਈਟਾਂ ਦੀ ਗਿਣਤੀ ਵਧਾਉਣ ਅਤੇ ਪਹਿਲਾਂ ਬੰਦ ਕੀਤੀਆਂ ਸਾਈਟਾਂ ਨੂੰ ਚਾਲੂ ਕਰਨ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਿ ਇਸ ਸਬੰਧ ਵਿੱਚ ਕਿਸੇ ਵੀ ਤਰ੍ਹਾਂ ਦੀ ਸਿਆਸੀ ਦਖਲਅੰਦਾਜ਼ੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਕਿਉਂਕਿ ਉਹ ਰੇਤਾ ਦੀ ਨਾਜਾਇਜ਼ ਮਾਈਨਿੰਗ ਵਿੱਚ ਸ਼ਾਮਲ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਲਈ ਵਚਨਬੱਧ ਹਨ।
ਇਹ ਵੀ ਪੜ੍ਹੋ : ‘ਓਮੀਕ੍ਰੋਨ’ ਦੇ ਖਤਰੇ ਵਿਚਾਲੇ ਸਰਕਾਰ ਨੇ ਕੌਮਾਂਤਰੀ ਉਡਾਣਾਂ 31 ਜਨਵਰੀ ਤੱਕ ਕੀਤੀਆਂ ਬੈਨ