ਚੰਡੀਗੜ੍ਹ : 378 ਦਿਨ ਲੰਮੇ ਚੱਲੇ ਸ਼ਾਂਤਮਈ ਕਿਸਾਨ ਅੰਦੋਲਨ ਦੀ ਜਿੱਤ ਪਿੱਛੋਂ ਸੰਯੁਕਤ ਕਿਸਾਨ ਮੋਰਚੇ ਨੂੰ ਨੋਬਲ ਸ਼ਾਂਤੀ ਪੁਰਸਕਾਰ ਦੇਣ ਦੀ ਸਿਫਾਰਿਸ਼ ਕੀਤੀ ਗਈ ਹੈ। ਇਹ ਸਿਫਾਰਿਸ਼ ਇੱਕ ਸਾਬਕਾ ਆਈਏਐਸ ਅਧਿਕਾਰੀ ਵੱਲੋਂ ਕੀਤੀ ਗਈ ਹੈ।
ਮੋਰਚੇ ਦੀ ਜਿੱਤ ਪਿੱਛੋਂ ਵੀਰਵਾਰ ਨੂੰ ਮੰਚ ਦੇ ਸਰਪ੍ਰਸਤ ਸਵਰਨ ਸਿੰਘ ਬੋਪਾਰਾਏ ਅਤੇ ਰਮੇਸ਼ਇੰਦਰ ਸਿੰਘ ਵੱਲੋਂ ਕੋਰ ਕਮੇਟੀ ਦੀ ਵਿਸ਼ੇਸ਼ ਮੀਟਿੰਗ ਨੇ ਬੁਲਾਈ, ਜਿਸ ਵਿੱਚ ਕਿਸਾਨ ਜਥੇਬੰਦੀਆਂ ਦੀ ਏਕਤਾ ਅਤੇ ਅਨੁਸ਼ਾਸਨ ਦੀ ਸ਼ਲਾਘਾ ਕਰਦਿਆਂ ਇਸ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਨੂੰ ਉਨ੍ਹਾਂ ਦੀ ਨਿਡਰਤਾ ਲਈ ਯਾਦ ਕੀਤਾ ਗਿਆ।
ਇਸ ਵਿੱਚ ਸਾਬਕਾ ਆਈ.ਏ.ਐਸ., ਆਈ.ਪੀ.ਐਸ., ਆਰਮੀ ਅਤੇ ਹੋਰ ਸਮਾਜ ਸੇਵੀ ਲੋਕਾਂ ਨੇ ਕਿਸਾਨ ਮੋਰਚੇ ਦੇ ਆਗੂਆਂ ਤੇ ਇਸ ਬੇਮਿਸਾਲ ਜਿੱਤ ਲਈ ਵਧਾਈ ਦਿੱਤੀ। ਫੋਰਮ ਦੇ ਸਾਰੇ ਮੈਂਬਰਾਂ ਨੇ ਦੇਸ਼ ਦੀ 50 ਫੀਸਦੀ ਤੋਂ ਵੱਧ ਕਿਸਾਨ ਆਬਾਦੀ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਵਿੱਚ ਆਪਣੀ ਵਿਲੱਖਣ ਭੂਮਿਕਾ ਨਿਭਾਉਣ ਲਈ ਸੰਯੁਕਤ ਕਿਸਾਨ ਮੋਰਚੇ ਲਈ ਨੋਬਲ ਸ਼ਾਂਤੀ ਪੁਰਸਕਾਰ ਦੀ ਸਿਫ਼ਾਰਸ਼ ਕੀਤੀ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਉਨ੍ਹਾਂ ਕਿਹਾ ਕਿ ਸਭ ਤੋਂ ਲੰਮੇ ਸਮੇਂ ਤੱਕ ਚੱਲਿਆ ਇਹ ਸ਼ਾਂਤਮਈ ਅੰਦੋਲਨ ਹੈ। ਇਸ ਅੰਦੋਲਨ ਨੇ ਕੇਂਦਰ ਸਰਕਾਰ ਵੱਲੋਂ ਤਿੰਨ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਹੋਰ ਮੰਗਾਂ ਨੂੰ ਮਨਵਾਉਣ ਤੋਂ ਇਲਾਵਾ ਇਸ ਅੰਦੋਲਨ ਨੇ ਦੇਸ਼ ਦੇ ਵੱਖ-ਵੱਖ ਹਿੱਸਿਆਂ ਦੇ ਲੋਕਾਂ ਵਿੱਚ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਕੇ ਵਿਖਾਇਆ। ਮੀਟਿੰਗ ਵਿੱਚ ਪੀ. ਐੱਸ. ਸਾਹੀ, ਧਨਬੀਰ ਸਿੰਘ ਬੈਂਸ, ਜੀ ਕੇ ਸਿੰਘ, ਹਰਕੇਸ਼ ਸਿੰਘ ਸਿੱਧੂ, ਪਿਰਥੀ ਚੰਦ ਤੇ ਹੋਰ ਸ਼ਾਮਲ ਸਨ।
ਇਹ ਵੀ ਪੜ੍ਹੋ : ‘ਰੇਤਾ ਦੀ ਗੈਰ-ਕਾਨੂੰਨੀ ਮਾਈਨਿੰਗ ਬਾਰੇ ਦੱਸੋ ਤੇ 25000 ਰੁ. ਦਾ ਇਨਾਮ ਪਾਓ’ : CM ਚੰਨੀ