ਪੰਜਾਬ ਰੋਡ ਟਰਾਂਸਪੋਰਟ ਕਾਰਪੋਰੇਸ਼ਨ (ਪੀਆਰਟੀਸੀ) ਅਤੇ ਪਨਬੱਸ ਦੇ ਕੱਚੇ ਕਾਮਿਆਂ ਦੀ ਹੜਤਾਲ ਚੌਥੇ ਦਿਨ ਵੀ ਜਾਰੀ ਹੈ। ਪੱਕੀ ਨੌਕਰੀ ਦੀ ਮੰਗ ਨੂੰ ਲੈ ਕੇ 7500 ਮੁਲਾਜ਼ਮ ਹੜਤਾਲ ‘ਤੇ ਹਨ। ਹੜਤਾਲ ਕਾਰਨ ਪੰਜਾਬ ਦੇ 27 ਬੱਸ ਅੱਡੇ ਬੰਦ ਪਏ ਹਨ ਅਤੇ 2500 ਬੱਸਾਂ ਬੱਸ ਸਟੈਂਡ ਵਿੱਚ ਹੀ ਖੜ੍ਹੀਆਂ ਹਨ। ਹੁਣ ਤੱਕ ਲਗਭਗ 15 ਕਰੋੜ ਰੁਪਏ ਦਾ ਨੁਕਸਾਨ ਹੋ ਚੁੱਕਾ ਹੈ। ਸਭ ਤੋਂ ਵੱਡੀ ਪ੍ਰੇਸ਼ਾਨੀ ਸਰਕਾਰੀ ਬੱਸਾਂ ਵਿੱਚ ਮੁਫ਼ਤ ਸਫ਼ਰ ਕਰਨ ਵਾਲੇ ਮੁਲਾਜ਼ਮਾਂ, ਵਿਦਿਆਰਥੀਆਂ ਤੇ ਔਰਤਾਂ ਨੂੰ ਝੱਲਣੀ ਪਈ ਹੈ।
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਪੀ.ਆਰ.ਟੀ.ਸੀ ਦੇ ਮੁਲਾਜ਼ਮਾਂ ਨੂੰ 14 ਦਸੰਬਰ ਨੂੰ ਮੀਟਿੰਗ ਲਈ ਬੁਲਾਇਆ ਗਿਆ ਹੈ। ਮੁਲਾਜ਼ਮਾਂ ਨੂੰ ਪੰਜਾਬ ਸਰਕਾਰ ਵੱਲੋਂ ਭਰੋਸਾ ਦਿੱਤਾ ਗਿਆ ਕਿ 9 ਦਸੰਬਰ ਨੂੰ ਹੋਣ ਵਾਲੀ ਕੈਬਨਿਟ ਮੀਟਿੰਗ ਵਿੱਚ ਉਨ੍ਹਾਂ ਬਾਰੇ ਫੈਸਲਾ ਲਿਆ ਜਾਵੇਗਾ। ਪਰ ਅਜਿਹਾ ਨਹੀਂ ਹੋਇਆ, ਜਿਸ ਕਾਰਨ ਮੁਲਾਜ਼ਮਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਗ੍ਰਹਿ ਖੇਤਰ ਖਰੜ ਵਿੱਚ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ। ਪਰ ਹੁਣ ਇਸ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਫੈਸਲਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਮੀਟਿੰਗ ਦਾ ਸਮਾਂ ਮਿਲਣ ਤੋਂ ਬਾਅਦ ਲਿਆ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਮੁਲਾਜ਼ਮਾਂ ਦਾ ਕਹਿਣਾ ਹੈ ਕਿ ਸਾਰੀਆਂ ਸਰਕਾਰਾਂ ਪ੍ਰਾਈਵੇਟ ਟਰਾਂਸਪੋਰਟਰਾਂ ਨੂੰ ਫਾਇਦਾ ਪਹੁੰਚਾਉਣ ਲਈ ਕੰਮ ਕਰ ਰਹੀਆਂ ਹਨ। ਇਹੀ ਕਾਰਨ ਹੈ ਕਿ ਨਵੀਆਂ ਬੱਸਾਂ ਨਹੀਂ ਚਲਾਈਆਂ ਜਾ ਰਹੀਆਂ ਹਨ। ਪੰਜਾਬ ਰੋਡਵੇਜ਼ ਦੀਆਂ 2407 ਬੱਸਾਂ ਵਿੱਚੋਂ ਸਿਰਫ਼ 399 ਬੱਸਾਂ ਹੀ ਰਹਿ ਗਈਆਂ ਹਨ। ਪੰਜਾਬ ਦੀ ਆਬਾਦੀ 2 ਕਰੋੜ ਹੈ ਅਤੇ ਇਸ ਨੂੰ ਘੱਟੋ-ਘੱਟ 10000 ਬੱਸਾਂ ਦੀ ਲੋੜ ਹੈ।
PRTC ਮੁਲਾਜ਼ਮਾਂ ਨੇ ਕਿਹਾ ਕਿ ਇਹ ਸੰਘਰਸ਼ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਸਰਕਾਰੀ ਟਰਾਂਸਪੋਰਟ ਨੂੰ ਬਚਾਉਣ ਲਈ 10000 ਨਵੀਆਂ ਸਰਕਾਰੀ ਬੱਸਾਂ ਨਹੀਂ ਚਲਾਈਆਂ ਜਾਂਦੀਆਂ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਡਾਟਾ ਐਂਟਰੀ ਆਪ੍ਰੇਟਰਾਂ ਦੀਆਂ ਤਨਖਾਹਾਂ ਵਿੱਚ ਵਾਧਾ ਕਰਨ ਅਤੇ ਨਾਜਾਇਜ਼ ਸ਼ਰਤਾਂ ਹੇਠ ਕੱਢੇ ਗਏ ਮੁਲਾਜ਼ਮਾਂ ਨੂੰ ਪੱਕਾ ਨਹੀਂ ਕੀਤਾ ਜਾਂਦਾ।