ਤਾਮਿਲਨਾਡੂ ਦੇ ਕੁਨੂਰ ਵਿੱਚ ਹੈਲੀਕਾਪਟਰ ਹਾਦਸੇ ਵਿੱਚ ਜਾਨ ਗਵਾਉਣ ਵਾਲੇ ਸੀਡੀਐੱਸ ਜਨਰਲ ਬਿਪਿਨ ਰਾਵਤ ਦਾ ਅੰਤਿਮ ਸੰਸਕਾਰ ਦਿੱਲੀ ਕੈਂਟ ਵਿੱਚ ਅੱਜ ਸ਼ਾਮ 4 ਵਜੇ ਕੀਤਾ ਜਾਵੇਗਾ। ਜਨਰਲ ਰਾਵਤ ਅਤੇ ਉਨ੍ਹਾਂ ਦੀ ਪਤਨੀ ਮਧੁਲਿਕਾ ਰਾਵਤ ਦੀਆਂ ਮ੍ਰਿਤਕ ਦੇਹਾਂ ਨੂੰ ਕਾਰਜ ਮਾਰਗ ਸਥਿਤ ਉਨ੍ਹਾਂ ਦੇ ਘਰ ਲਿਜਾਇਆ ਗਿਆ ਹੈ। ਗ੍ਰਹਿ ਮੰਤਰੀ ਅਮਿਤ ਸ਼ਾਹ ਸ਼ਰਧਾਂਜਲੀ ਦੇਣ ਲਈ ਜਨਰਲ ਰਾਵਤ ਦੇ ਘਰ ਪਹੁੰਚੇ ਹਨ।
ਆਮ ਲੋਕ ਸਵੇਰੇ 11 ਵਜੇ ਤੋਂ ਦੁਪਹਿਰ 12.30 ਵਜੇ ਤੱਕ ਸੀਡੀਐੱਸ ਜਨਰਲ ਬਿਪਿਨ ਰਾਵਤ ਨੂੰ ਸ਼ਰਧਾਂਜਲੀ ਦੇ ਸਕਦੇ ਹਨ। ਫੌਜ ਦੇ ਜਵਾਨ ਦੁਪਹਿਰ 12:30 ਤੋਂ 13:30 ਦਰਮਿਆਨ ਉਨ੍ਹਾਂ ਨੂੰ ਅੰਤਿਮ ਵਿਦਾਈ ਦੇਣਗੇ। ਇਸ ਤੋਂ ਬਾਅਦ ਅੰਤਿਮ ਸੰਸਕਾਰ ਲਈ ਮ੍ਰਿਤਕ ਦੇਹਾਂ ਨੂੰ ਦਿੱਲੀ ਕੈਂਟ ਬਰਾੜ ਚੌਕ ਲਿਜਾਇਆ ਜਾਵੇਗਾ।
ਜਨਰਲ ਰਾਵਤ ਦੇ ਨਾਲ ਆਪਣੀ ਜਾਨ ਗੁਆਉਣ ਵਾਲੇ ਬ੍ਰਿਗੇਡੀਅਰ ਐਲ.ਐਸ. ਲਿਡਰ ਦਾ ਅੱਜ ਦਿੱਲੀ ਕੈਂਟ ਦੇ ਬਰਾੜ ਸਕੁਏਅਰ ਵਿਖੇ ਸਸਕਾਰ ਕਰ ਦਿੱਤਾ ਗਿਆ। ਅੱਜ ਸਵੇਰੇ ਉਨ੍ਹਾਂ ਦੇ ਮ੍ਰਿਤਕ ਸਰੀਰ ਨੂੰ ਫੌਜ ਦੇ ਬੇਸ ਹਸਪਤਾਲ ਤੋਂ ਸ਼ੰਕਰ ਵਿਹਾਰ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਲਿਜਾਇਆ ਗਿਆ। ਥਲ ਸੈਨਾ ਦੇ ਮੁਖੀ ਜਨਰਲ ਐਮ.ਐਮ ਨਰਵਾਣੇ, ਜਲ ਸੈਨਾ ਮੁਖੀ ਐਡਮਿਰਲ ਆਰ. ਹਰੀ ਕੁਮਾਰ ਅਤੇ ਹਵਾਈ ਸੈਨਾ ਦੇ ਮੁਖੀ ਏਅਰ ਚੀਫ ਮਾਰਸ਼ਲ ਵੀ.ਆਰ. ਚੌਧਰੀ ਵੀ ਪਹੁੰਚੇ ਹੋਏ ਸਨ। ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਰੱਖਿਆ ਮੰਤਰੀ ਰਾਜਨਾਥ ਸਿੰਘ ਵੀ ਪਹੁੰਚੇ।
ਵੀਡੀਓ ਲਈ ਕਲਿੱਕ ਕਰੋ -: