ਕੇਂਦਰ ਸਰਕਾਰ ਨਾਲ ਕਿਸਾਨ ਕਾਨੂੰਨਾਂ ਦੀ ਜੰਗ ਜਿੱਤਣ ਅਤੇ ਅੰਦੋਲਨ ਖਤਮ ਕਰਨ ਤੋਂ ਬਾਅਦ ਸ਼ੁੱਕਰਵਾਰ ਨੂੰ ਸਮੂਹ ਕਿਸਾਨ ਆਗੂਆਂ ਨੇ ਦਿੱਲੀ ਦੇ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਿਆ। ਕਿਸਾਨ ਆਗੂਆਂ ਨੇ ਇੱਥੇ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਉਨ੍ਹਾਂ ਦੀ ਸੁਰੱਖਿਅਤ ਵਾਪਸੀ ਲਈ ਅਰਦਾਸ ਕੀਤੀ।
ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਪੁੱਜੇ ਕਿਸਾਨ ਆਗੂਆਂ ਵਿੱਚ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਦੇ ਬਹੁਤੇ ਕਿਸਾਨ ਆਗੂ ਸ਼ਾਮਲ ਸਨ। ਬਲਬੀਰ ਸਿੰਘ ਰਾਜੇਵਾਲ, ਮਨਜੀਤ ਸਿੰਘ ਰਾਏ, ਜੋਗਿੰਦਰ ਸਿੰਘ ਸਮੇਤ ਦਰਜਨਾਂ ਕਿਸਾਨ ਆਗੂ ਸ਼ਾਮਲ ਸਨ। ਉਨ੍ਹਾਂ ਨਾਲ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਵੀ ਸ਼ਾਮਲ ਸਨ। ਟਿਕੈਤ ਨੇ ਕਿਹਾ ਕਿ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਜਿੱਤ ਹੋਈ ਹੈ।
ਗੁਰੂਘਰ ‘ਚ ਮੱਥਾ ਟੇਕਣ ਤੋਂ ਬਾਅਦ ਰਾਕੇਸ਼ ਟਿਕੈਤ ਨੇ ਦੱਸਿਆ ਕਿ ਗੁਰੂਘਰ ‘ਚ ਜਿੱਤ ਤੋਂ ਬਾਅਦ ਉਹ ਸ਼ੁਕਰਾਨਾ ਕਰਨ ਆਏ ਸਨ । ਉਨ੍ਹਾਂ ਨੂੰ ਗੁਰੂਘਰ ਅਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਬਹੁਤ ਮਦਦ ਮਿਲੀ। ਖਾਣੇ ਤੋਂ ਲੈ ਕੇ ਦਵਾਈਆਂ ਤੱਕ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕਈ ਤਰ੍ਹਾਂ ਦੀ ਮਦਦ ਕੀਤੀ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਕਿਸਾਨ ਅੰਦੋਲਨ ਦੀ ਜਿੱਤ ਤੋਂ ਬਾਅਦ ਦਿੱਲੀ ਗੁਰਦੁਆਰਾ ਸ੍ਰੀ ਬੰਗਲਾ ਸਾਹਿਬ ਵਿਖੇ ਮੱਥਾ ਟੇਕਣ ਲਈ ਪੁੱਜੇ ਕਿਸਾਨ ਆਗੂਆਂ ਦਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਸਨਮਾਨ ਕੀਤਾ। ਗੁਰੂਘਰ ਵਿੱਚ ਬੋਲੇ ਸੋ ਨਿਹਾਲ, ਸਤਿ ਸ੍ਰੀ ਅਕਾਲ ਦੇ ਨਾਅਰਿਆਂ ਵਿਚਕਾਰ ਸਾਰਿਆਂ ਨੂੰ ਪਟਕੇ ਭੇਟ ਕੀਤੇ ਗਏ। ਗੌਰਤਲਬ ਹੈ ਕਿ ਕਿਸਾਨ 11 ਦਸੰਬਰ ਨੂੰ ਇੱਥੋਂ ਘਰ ਪਰਤਣਗੇ ਅਤੇ ਕਿਸਾਨਾਂ ਨੇ ਸਿੰਘੂ ਅਤੇ ਟਿੱਕਰੀ ਬਾਰਡਰ ਖਾਲੀ ਕਰਨੇ ਸ਼ੁਰੂ ਕਰ ਦਿੱਤੇ ਹਨ। ਸਿੰਘੂ ਬਾਰਡਰ ‘ਤੇ ਵੀ ਕਿਸਾਨਾਂ ਨੇ ਅਰਦਾਸ ਦਾ ਪ੍ਰੋਗਰਾਮ ਰੱਖਿਆ ਹੈ।