ਗੁਜਰਾਤ ਦੇ ਜਾਮਨਗਰ ਵਿੱਚ ਕੋਰੋਨਾ ਦੇ ਇੱਕ ਨਵੇਂ ਰੂਪ ਓਮੀਕ੍ਰੋਨ ਦੇ ਦੋ ਹੋਰ ਮਾਮਲੇ ਸਾਹਮਣੇ ਆਏ ਹਨ । ਦੱਸਿਆ ਜਾ ਰਿਹਾ ਹੈ ਕਿ ਗੁਜਰਾਤ ਦੇ ਜਾਮਨਗਰ ‘ਚ ਅਫਰੀਕੀ ਦੇਸ਼ ਜ਼ਿੰਬਾਬਵੇ ਤੋਂ ਪਰਤੇ ਵਿਅਕਤੀ ਦੀ ਪਤਨੀ ਤੇ ਸਾਲਾ ਕੋਰੋਨਾ ਦੇ ਨਵੇਂ ਰੂਪ ਨਾਲ ਸੰਕਰਮਿਤ ਪਾਏ ਗਏ ਹਨ । ਗੁਜਰਾਤ ਵਿੱਚ ਹੁਣ ਤੱਕ ਓਮੀਕ੍ਰੋਨ ਦੇ ਤਿੰਨ ਮਾਮਲੇ ਸਾਹਮਣੇ ਆ ਚੁੱਕੇ ਹਨ।
ਦਰਅਸਲ, ਕੁਝ ਦਿਨ ਪਹਿਲਾਂ ਗੁਜਰਾਤ ਦੇ ਜਾਮਨਗਰ ਵਿੱਚ ਓਮੀਕ੍ਰੋਨ ਦਾ ਮਾਮਲਾ ਸਾਹਮਣੇ ਆਇਆ ਸੀ । ਜਾਮਨਗਰ ਵਿੱਚ ਅਫਰੀਕੀ ਦੇਸ਼ ਜ਼ਿੰਬਾਬਵੇ ਤੋਂ ਪਰਤਿਆ ਗੁਜਰਾਤ ਮੂਲ ਦਾ ਵਿਅਕਤੀ ਕੋਰੋਨਾ ਦੇ ਨਵੇਂ ਰੂਪ ਨਾਲ ਸੰਕਰਮਿਤ ਪਾਇਆ ਗਿਆ ਸੀ । ਇਸ ਤੋਂ ਬਾਅਦ ਉਸ ਦੇ ਸੰਪਰਕ ਵਿੱਚ ਆਏ ਲੋਕਾਂ ਦੀ ਜਾਂਚ ਕੀਤੀ ਗਈ ਸੀ ।
ਜਿਸ ਤੋਂ ਬਾਅਦ ਹੁਣ ਉਸਦੀ ਪਤਨੀ ਅਤੇ ਸਾਲਾ ਓਮੀਕ੍ਰੋਨ ਨਾਲ ਸੰਕਰਮਿਤ ਪਾਏ ਗਏ ਹਨ। ਹੈਰਾਨ ਕਰਨ ਵਾਲੀ ਗੱਲ ਇਹ ਹੈ ਕਿ ਜਿਹੜੇ ਦੋ ਲੋਕ ਕੋਰੋਨਾ ਦੇ ਨਵੇਂ ਰੂਪ ਨਾਲ ਪੀੜਤ ਪਾਏ ਗਏ ਹਨ, ਉਨ੍ਹਾਂ ਦੀ ਕੋਈ ਟ੍ਰੈਵਲ ਹਿਸਟਰੀ ਨਹੀਂ ਹੈ। ਪਰ ਇਹ ਦੋਨੋ ਓਮੀਕ੍ਰੋਨ ਨਾਲ ਸੰਕ੍ਰਮਿਤ ਵਿਅਕਤੀ ਦੇ ਸੰਪਰਕ ਵਿੱਚ ਆਉਣ ਨਾਲ ਪਾਜ਼ੀਟਿਵ ਪਾਏ ਗਏ ਹਨ।
ਦੱਸ ਦੇਈਏ ਕਿ ਭਾਰਤ ਵਿੱਚ ਹੁਣ ਤੱਕ ਓਮੀਕ੍ਰੋਨ ਦੇ ਵੈਰੀਐਂਟ ਦੇ 25 ਮਾਮਲੇ ਸਾਹਮਣੇ ਆ ਚੁੱਕੇ ਹਨ। ਭਾਰਤ ਵਿੱਚ ਸਭ ਤੋਂ ਵੱਧ ਮਹਾਰਾਸ਼ਟਰ ਵਿੱਚ 10, ਰਾਜਸਥਾਨ ਵਿੱਚ 9, ਗੁਜਰਾਤ ਵਿੱਚ 3, ਦਿੱਲੀ ਵਿੱਚ 1 ਅਤੇ ਕਰਨਾਟਕ ਵਿੱਚ ਦੋ ਮਾਮਲੇ ਸਾਹਮਣੇ ਆਏ ਹਨ । ਰਾਹਤ ਦੀ ਗੱਲ ਇਹ ਹੈ ਕਿ ਰਾਜਸਥਾਨ ਵਿੱਚ ਸਾਰੇ 9 ਲੋਕਾਂ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ।
ਵੀਡੀਓ ਲਈ ਕਲਿੱਕ ਕਰੋ -: