ਚੰਡੀਗੜ੍ਹ: ਕਿਸਾਨਾਂ ਵੱਲੋਂ ਅੰਦੋਲਨ ਖਤਮ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ ਤੇ ਕੱਲ੍ਹ ਕਿਸਾਨ ਘਰ ਵਾਪਸੀ ਕਰਨਗੇ। ਕੇਂਦਰ ਸਰਕਾਰ ਵੱਲੋਂ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਲਈਆਂ ਗਈਆਂ ਹਨ। 365 ਦਿਨਾਂ ਤੋਂ ਵੱਧ ਸਮੇਂ ਤੱਕ ਚੱਲੇ ਇਸ ਤਿੱਖੇ ਸੰਘਰਸ਼ ਵਿੱਚ ਆਪਣੀਆਂ ਮੰਗਾਂ ਨੂੰ ਲੈ ਕੇ ਅੜੇ ਰਹੇ ਕਿਸਾਨਾਂ ਦੀ ਆਖਿਰ ਜਿੱਤ ਹੋਈ। ਇਸ ਦੇ ਨਾਲ ਹੀ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਚੇਅਰਮੈਨ ਅਵਤਾਰ ਸਿੰਘ ਹਿੱਤ ਨੇ ਕਿਹਾ ਕਿ ਇਹ ਬਹੁਤ ਹੀ ਖੁਸ਼ੀ ਦੀ ਗੱਲ ਹੈ।
ਉਨ੍ਹਾਂ ਕਿਹਾ ਕਿ ਅੱਜ ਨਾ ਕੋਈ ਹਾਰਿਆ ਤੇ ਨਾ ਹੀ ਕੋਈ ਜਿੱਤਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇੱਕ ਗੱਲ ਤਾਂ ਜ਼ਰੂਰ ਹੋਈ ਹੈ ਕਿ ਕਿਸਾਨਾਂ ਨੇ ਆਪਣਾ ਹੱਕ ਲੈਣ ਲਈ ਸਖ਼ਤ ਮਿਹਨਤ ਕੀਤੀ ਹੈ, ਜਿਸ ਦਾ ਨਤੀਜਾ ਅੱਜ ਉਨ੍ਹਾਂ ਦੇ ਹੱਕ ਵਿੱਚ ਨਿਕਲਿਆ ਹੈ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਅਵਤਾਰ ਸਿੰਘ ਨੇ ਅੱਗੇ ਕਿਹਾ ਕਿ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਬਹੁਤ ਕੁਰਬਾਨੀਆਂ ਕਰਨੀਆਂ ਪਈਆਂ ਹਨ ਅਤੇ ਆਖਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਮੰਨਣੀ ਪਈ ਅਤੇ ਸਰਕਾਰ ਨੇ ਖੁਸ਼ੀ-ਖੁਸ਼ੀ ਉਹ ਸਭ ਕੁਝ ਦਿੱਤਾ ਜੋ ਕਿਸਾਨਾਂ ਨੇ ਮੰਗਿਆ ਅਤੇ ਸਾਰੇ ਕਿਸਾਨ ਖੁਸ਼ੀ-ਖੁਸ਼ੀ ਆਪਣੇ ਘਰਾਂ ਨੂੰ ਪਰਤ ਗਏ ਹਨ। ਉਨ੍ਹਾਂ ਅੱਗੇ ਕਿਹਾ ਕਿ ਦੇਸ਼ ਉਦੋਂ ਹੀ ਤਰੱਕੀ ਕਰੇਗਾ ਜਦੋਂ ਸ਼ਾਂਤੀ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਮੈਂ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ ਅਤੇ ਪ੍ਰਧਾਨ ਮੰਤਰੀ ਮੋਦੀ ਦਾ ਵੀ ਧੰਨਵਾਦ ਕਰਦਾ ਹਾਂ ਜਿਨ੍ਹਾਂ ਨੇ ਕਿਸਾਨਾਂ ਦੀ ਗੱਲ ਨੂੰ ਸਮਝਿਆ ਅਤੇ ਤਿੰਨੋਂ ਕਾਨੂੰਨ ਵਾਪਸ ਲੈ ਲਏ।