ਗੈਰ-ਕਾਨੂੰਨੀ ਮਾਈਨਿੰਗ ਬਾਰੇ ਦੱਸਣ ਵਾਲਿਆਂ ਨੂੰ 25 ਹਜ਼ਾਰ ਰੁਪਏ ਦੇ ਇਨਾਮ ਦਾ ਐਲਾਨ ਕਰਨ ‘ਤੇ ਆਮ ਆਦਮੀ ਪਾਰਟੀ ਦੇ ਰਾਘਵ ਚੱਢਾ ਨੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਵੱਡਾ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਕਾਰਵਾਈ ਤਾਂ ਕਰਨ 25 ਹਜ਼ਾਰ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੇਵੇਗੀ।
ਰਾਘਵ ਚੱਢਾ ਨੇ ਟਵੀਟ ਕਰਕੇ ਲਿਖਿਆ, ‘ਆਪ’ ਦਾ ਐਲਾਨ, ਚੰਨੀ ਸਾਹਿਬ ਨੂੰ ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਕਾਰਵਾਈ ਕਰਨ ‘ਤੇ 25 ਹਜ਼ਾਰ ਰੁਪਏ/ਸਾਈਟ ਦਾ ਇਨਾਮ ਦਿੱਤਾ ਜਾਵੇਗਾ। ਪਹਿਲੀ ਸਾਈਟ: ਮੁੱਖ ਮੰਤਰੀ ਦਾ ਆਪਣਾ ਹਲਕਾ ( ਜਿੰਦਾਪੁਰ ਪਿੰਡ, ਸ਼੍ਰੀ ਚਮਕੌਰ ਸਾਹਿਬ ) ਦਾ ਸਬੂਤ ਨੱਥੀ ਹੈ ਹੁਣ ਆਪਣੇ ਖਿਲਾਫ ਐਫ.ਆਈ.ਆਰ. ਕਰੋ।
ਰਾਘਵ ਚੱਢਾ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਚੰਨੀ ਨੇ ਇਹ ਖੋਖਲਾ ਵਾਅਦਾ ਕੀਤਾ ਹੈ ਕਿ ਰੇਤ ਮਾਫੀਆ ਬਾਰੇ ਜਾਣਕਾਰੀ ਦੇਣ ਵਾਲਿਆਂ ਨੂੰ 25,000 ਰੁਪਏ ਦਿੱਤੇ ਜਾਣਗੇ, ਜਦਕਿ ਦੂਜੇ ਪਾਸੇ ਆਪਣੇ ਚਹੇਤੇ ਰੇਤ ਮਾਫੀਆ ਖਿਲਾਫ ਸ਼ਿਕਾਇਤ ਕਰਨ ਵਾਲੇ ਜੰਗਲਾਤ ਅਫਸਰ ਦਾ ਤਬਾਦਲਾ ਕਰ ਦਿੱਤਾ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਰਾਘਵ ਚੱਢਾ ਨੇ ਅੱਗੇ ਕਿਹਾ ਕਿ ਕਿਸੇ ਸੂਬੇ ਦਾ ਮੁੱਖ ਮੰਤਰੀ ਹਮੇਸ਼ਾ ਹੀ ਅਲਰਟ ਰਹਿੰਦਾ ਹੈ ਅਤੇ ਉਸ ਨੂੰ ਆਪਣੇ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਦੇ ਟਿਕਾਣਿਆਂ ਬਾਰੇ ਪੂਰੀ ਜਾਣਕਾਰੀ ਹੁੰਦੀ ਹੈ। ਆਮ ਆਦਮੀ ਪਾਰਟੀ ਦੇ ਛਾਪੇਮਾਰੀ ਅਤੇ ਉਸ ਦਾ ਪਰਦਾਫਾਸ਼ ਕਰਨ ਦੇ ਬਾਵਜੂਦ ਅੱਜ ਵੀ ਸੀ.ਐਮ ਚੰਨੀ ਦੇ ਵਿਧਾਨ ਸਭਾ ਹਲਕੇ ਵਿੱਚ ਬੇਸ਼ਰਮੀ ਨਾਲ ਰੇਤ ਦੀ ਨਾਜਾਇਜ਼ ਮਾਈਨਿੰਗ ਜਾਰੀ ਹੈ। ਲੱਗਦਾ ਹੈ ਕਿ ਮੁੱਖ ਮੰਤਰੀ ਖੁਦ ਪੰਜਾਬ ਦਾ ਸਭ ਤੋਂ ਵੱਡਾ ਰੇਤ ਮਾਫੀਆ ਬਣ ਗਿਆ ਹੈ।
ਇਹ ਵੀ ਪੜ੍ਹੋ : ਦੇਸ਼ ‘ਚ ‘ਓਮੀਕ੍ਰੋਨ’ ਦਾ ਵਧਿਆ ਕਹਿਰ, ਮਾਮਲੇ ਹੋਏ 26, ਸਰਕਾਰ ਨੇ ਦਿੱਤੀ ਚਿਤਾਵਨੀ