ਨਵੀਂ ਦਿੱਲੀ : ਤਿੰਨ ਖੇਤੀ ਕਾਨੂੰਨਾਂ ਦੀ ਵਾਪਸੀ ਲਈ ਸ਼ੁਰੂ ਹੋਏ ਅੰਦੋਲਨ ਵਿੱਚ ਜਿੱਤ ਮਿਲਣ ‘ਤੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਵਾਹਿਗੁਰੂ ਦਾ ਸ਼ੁਕਰਾਨਾ ਕਰਨ ਦਿੱਲੀ ਦੇ ਗੁਰਦੁਆਰਾ ਬੰਗਲਾ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੇ। ਇਥੇ ਉਨ੍ਹਾਂ ਨੂੰ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਨਰਲ ਸਕੱਤਰ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਗਵਾਈ ਹੇਠ ਸਨਮਾਨਤ ਕੀਤਾ ਗਿਆ।
ਇਸ ਮੌਕੇ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਗੁਰੂ ਸਾਹਿਬ ਦੀ ਅਪਾਰ ਬਖਸ਼ਿਸ਼ ਤੇ ਰਹਿਮਤ ਸਦਕਾ ਕਿਸਾਨ ਮੋਰਚੇ ਵਿਚ ਜਿੱਤ ਹੋਈ ਹੈ। ਮੋਰਚੇ ਨੂੰ ਸਫਲ ਢੰਗ ਨਾਲ ਚਲਾਉਣ ਵਿਚ ਮੋਰਚੇ ਦੀ ਲੀਡਰਸ਼ਿਪ ਤੇ ਮੋਰਚੇ ਵਿਚ ਸ਼ਾਮਲ ਕਿਸਾਨਾਂ ਦੇ ਦ੍ਰਿੜ੍ਹ ਹੌਂਸਲੇ ਨੇ ਇਸ ਮੋਰਚੇ ਨੂੰ ਸਫਲ ਕੀਤਾ।
ਉਨ੍ਹਾਂ ਕਿਹਾ ਕਿ ਸਰਕਾਰਾਂ ਨੇ ਇਸ ਮੋਰਚੇ ਨੂੰ ਖਤਮ ਕਰਨ ਵਾਸਤੇ ਬਹੁਤ ਧੱਕੇਸ਼ਾਹੀ ਕਰਨ ਦਾ ਵੀ ਯਤਨ ਕੀਤਾ ਪਰ ਮੋਰਚੇ ਵਿਚ ਸ਼ਾਮਲ ਹਰ ਵਿਅਕਤੀ ਨੇ ਬਹਾਦਰੀ ਨਾਲ ਸੰਘਰਸ਼ ਲੜਿਆ। ਇਹ ਮੋਰਚਾ ਕਿਸਾਨਾਂ ਦੀ ਹੋਂਦ ਦੀ ਲੜਾਈ ਸੀ।
ਇਸ ਮੌਕੇ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਬਲਬੀਰ ਸਿੰਘ ਰਾਜੇਵਾਲ ਤੇ ਰਾਕੇਸ਼ ਟਿਕੈਤ ਨੇ ਅੰਦੋਲਨ ਦੌਰਾਨ ਦਿੱਲੀ ਗੁਰਦੁਆਰਾ ਕਮੇਟੀ ਤੇ ਹੋਰ ਗੁਰੂਘਰਾਂ ਵੱਲੋਂ ਦਿੱਤੇ ਗਏ ਯੋਗਦਾਨ ਸਹਿਯੋਗ ਲਈ ਧੰਨਵਾਦ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਮੋਰਚੇ ਕਾਰਨ ਦਿੱਲੀ ਦੇ ਲੋਕਾਂ ਨੂੰ ਦਰਪੇਸ਼ ਆਈਆਂ ਮੁਸ਼ਕਲਾਂ ਲਈ ਮੋਰਚੇ ਵੱਲੋਂ ਮੁਆਫੀ ਮੰਗੀ ਤੇ ਨਾਲ ਹੀ ਉਨ੍ਹਾਂ ਵੱਲੋਂ ਤੇ ਆਲੇ-ਦੁਆਲੇ ਦੇ ਪਿੰਡਾਂ ਵੱਲੋਂ ਮੋਰਚੇ ਨੂੰ ਦਿੱਤੇ ਯੋਗਦਾਨ ਲਈ ਧੰਨਵਾਦ ਕੀਤਾ।
ਟਿਕੈਤ ਨੇ ਕਿਹਾ ਅੰਦੋਲਨ ਗੁਰੂ ਸਾਹਿਬ ਦੀ ਰਹਿਮਤ ਸਦਕਾ ਸਫਲ ਹੋਇਆ ਹੈ। ਸਰਕਾਰ ਨੇ ਵੀ ਗੁਰਪੁਰਬ ਵਾਲੇ ਦਿਨ ਹੀ ਖੇਤੀ ਕਾਨੂੰਨ ਵਾਪਿਸ ਲੈਣ ਦਾ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਇਸ ਮੌਕੇ ਬੀਬੀ ਰਣਜੀਤ ਕੌਰ ਤੇ ਅਮਰਜੀਤ ਸਿੰਘ ਪੱਪੂ ਨੇ ਬਲਬੀਰ ਸਿੰਘ ਰਾਜੇਵਾਲ ਨੂੰ ਸਿਰੋਪਾਓ ਭੇਟ ਕੀਤਾ, ਜਦਕਿ ਅਮਰਜੀਤ ਸਿੰਘ ਪਿੰਕੀ ਤੇ ਭੁਪਿੰਦਰ ਸਿੰਘ ਭੁੱਲਰ ਨੇ ਰਾਕੇਸ਼ ਟਿਕੈਤ ਦਾ ਸਨਮਾਨ ਕੀਤਾ ਅਤੇ ਰਮਿੰਦਰ ਸਿੰਘ ਸਵੀਟਾ ਤੇ ਭੁਪਿੰਦਰ ਸਿੰਘ ਗਿੰਨੀ ਨੇ ਮਨਜੀਤ ਸਿੰਘ ਰਾਏ ਦਾ ਸਨਮਾਨ ਕੀਤਾ।
ਇਹ ਵੀ ਪੜ੍ਹੋ : CM ਚੰਨੀ ਨੂੰ ਰਾਘਵ ਚੱਢਾ ਦਾ ਚੈਲੰਜ- ‘ਗੈਰ-ਕਾਨੂੰਨੀ ਮਾਈਨਿੰਗ ਖਿਲਾਫ ਐਕਸ਼ਨ ਤਾਂ ਲਓ, 25 ਹਜ਼ਾਰ ਅਸੀਂ ਦਿਆਂਗੇ’