SGPC ਦੀ ਕਾਰਜਕਾਰੀ ਕਮੇਟੀ ਨੇ ਕਿਸਾਨ ਯੂਨੀਅਨ ਆਗੂਆਂ ਨੂੰ ਸਨਮਾਨਿਤ ਕਰਨ ਦਾ ਫੈਸਲਾ ਲਿਆ ਹੈ। ਇਨ੍ਹਾਂ ਨੇਤਾਵਾਂ ਨੂੰ 13 ਦਸੰਬਰ ਨੂੰ ਹਰਿਮੰਦਰ ਸਾਹਿਬ ਵਿਖੇ ਸਨਮਾਨਿਤ ਕੀਤਾ ਜਾਵੇਗਾ। ਐੱਸ. ਜੀ. ਪੀ. ਸੀ. ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਹੇਠ ਹੋਈ ਬੈਠਕ ਵਿਚ ਇਹ ਫੈਸਲਾ ਲਿਆ ਗਿਆ। ਧਾਮੀ ਨੇ ਕਿਹਾ ਕਿ ਐੱਸ. ਜੀ.ਪੀ. ਸੀ. ਨੇ ਅੰਦੋਲਨ ਦੌਰਾਨ ਕਿਸਾਨਾਂ ਦਾ ਸਮਰਥਨ ਕੀਤਾ ਹੈ ਤੇ ਭਵਿੱਖ ਵਿਚ ਵੀ ਉਨ੍ਹਾਂ ਨਾਲ ਮਜ਼ਬੂਤੀ ਨਾਲ ਖੜ੍ਹਾ ਰਹੇਗਾ।
ਐੱਸ. ਜੀ. ਪੀ. ਸੀ. ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਦੱਸਿਆ ਕਿ 13 ਦਸੰਬਰ ਨੂੰ ਕਿਸਾਨ ਸੰਗਠਨ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਪੁੱਜ ਰਹੇ ਹਨ। ਸਾਰੇ ਕਿਸਾਨਾਂ ਲਈ ਖਾਸ ਪ੍ਰਬੰਧ ਐੱਸ. ਜੀ. ਪੀ. ਸੀ. ਵੱਲੋਂ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ 13 ਦਸੰਬਰ ਤੇ ਉਸ ਤੋਂ ਬਾਅਦ ਆਉਣ ਵਾਲੇ ਹਰ ਕਿਸਾਨ ਸੰਗਠਨ ਦਾ ਦਰਬਾਰ ਸਾਹਿਬ ਵਿਚ ਸਵਾਗਤ ਕੀਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਸੰਯੁਕਤ ਕਿਸਾਨ ਮੋਰਚਾ 15 ਦਸੰਬਰ ਨੂੰ ਗੋਲਡਨ ਗੇਟ ‘ਤੇ ਇਕੱਠੇ ਹੋਣਗੇ। ਇਥੋਂ ਫਤਿਹ ਮਾਰਚ ਗੋਲਡਨ ਟੈਂਪਲ ਲਈ ਰਵਾਨਾ ਹੋ ਜਾਵੇਗਾ। ਦਰਬਾਰ ਸਾਹਿਬ ਵਿਚ ਅਰਦਾਸ ਹੋਵੇਗੀ ਤੇ ਗੁਰੂ ਸਾਹਿਬ ਦਾ ਸ਼ੁਕਰਾਨਾ ਕੀਤਾ ਜਾਵੇਗਾ। ਹਰਿਮੰਦਰ ਸਾਹਿਬ ਵਿਚ ਨਤਮਸਤਕ ਹੋਣ ਤੋਂ ਬਾਅਦ ਸਾਰੇ ਕਿਸਾਨ ਆਪਣੇ ਪਿੰਡਾਂ ਤੇ ਘਰਾਂ ਲਈ ਰਵਾਨਾ ਹੋ ਜਾਣਗੇ।