ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਕਿਹਾ ਕਿ ਉਹ ਰਾਸ਼ਟਰੀ ਰਾਜਧਾਨੀ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਲਈ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਜ਼ਿੰਮੇਵਾਰ ਠਹਿਰਾਉਣਾ ਬੰਦ ਕਰੇ। ਉਨ੍ਹਾਂ ਕਿਹਾ ਕਿ ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲੇ ਵੱਲੋਂ ਦਿੱਲੀ ਵਿੱਚ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਪਰਾਲੀ ਨਾ ਸਾੜਨ ਦੇ ਕਹਿਣ ਤੋਂ ਬਾਅਦ ਵੀ ‘ਆਪ’ ਸਰਕਾਰ ਪੰਜਾਬ ਅਤੇ ਹਰਿਆਣਾ ਦੇ ਕਿਸਾਨਾਂ ਨੂੰ ਬਦਨਾਮ ਕਰਦੀ ਰਹੀ ਹੈ।
ਬੀਬਾ ਬਾਦਲ ਨੇ ਕਿਹਾ ਕਿ ਰਿਪੋਰਟਾਂ ਮੁਤਾਬਕ ਦਿੱਲੀ ਵਿਚ ਹਵਾ ਦੀ ਗੁਣਵੱਤਾ ‘ਤੇ ਪਰਾਲੀ ਸਾੜਨ ਦਾ ਪ੍ਰਭਾਵ ਨਾ ਮਾਤਰ ਹੈ ਸਗੋਂ ਉਸਾਰੀ ਗਤੀਵਿਧੀਆਂ, ਉਦਯੋਗਿਕ ਨਿਕਾਸ ਅਤੇ ਵਾਹਨਾਂ ਦਾ ਪ੍ਰਦੂਸ਼ਣ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਦਾ ਮੁੱਖ ਕਾਰਨ ਹੈ। ਉਨ੍ਹਾਂ ਕੇਂਦਰੀ ਵਾਤਾਵਰਣ ਮੰਤਰਾਲੇ ਨੂੰ ਇਸ ਮੁੱਦੇ ‘ਤੇ ਇੱਕ ਵ੍ਹਾਈਟ ਪੇਪਰ ਜਾਰੀ ਕਰਨ ਲਈ ਕਿਹਾ ਤਾਂ ਜੋ ਰਿਕਾਰਡ ਨੂੰ ਸਹੀ ਕੀਤਾ ਜਾ ਸਕੇ ਤੇ ਨਾਲ ਹੀ ਕਿਸਾਨਾਂ ਨੂੰ ਦਿੱਲੀ ਵਿਚ ਹੋਣ ਵਾਲੇ ਪ੍ਰਦੂਸ਼ਣ ਲਈ ਜ਼ਿੰਮੇਵਾਰ ਠਹਿਰਾਉਣਾ ਬੰਦ ਕੀਤਾ ਜਾਵੇ। ਉਨ੍ਹਾਂ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਪਰਾਲੀ ਦੀ ਸੰਭਾਲ ਵਾਸਤੇ ਮੁਆਵਜ਼ਾ ਦਿੱਤਾ ਜਾਵੇ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਕਿਸਾਨਾਂ ਨੂੰ ਪਰਾਲੀ ਸੰਭਾਲਣ ਲਈ 100 ਰੁਪਏ ਪ੍ਰਤੀ ਕੁਇੰਟਲ ਦੇਣ ਦਾ ਹੁਕਮ ਦਿੱਤਾ ਸੀ ਪਰ ਪਿਛਲੇ ਤਿੰਨ ਸਾਲਾਂ ਤੋਂ ਇਸ ਸਬੰਧੀ ਕੁਝ ਨਹੀਂ ਕੀਤਾ ਗਿਆ ਉਲਟਾ ਉਨ੍ਹਾਂ ‘ਤੇ ਜੁਰਮਾਨੇ ਲਗਾਏ ਜਾ ਰਹੇ ਹਨ।