ਪੰਜਾਬ ‘ਚ ਪੈਸੇ ਲੈ ਕੇ ਪੁਲਿਸ ਅਫਸਰਾਂ ਦੀ ਤਾਇਨਾਤੀ ਦਾ ਮੁੱਦਾ ਕਾਫੀ ਭਖ਼ ਗਿਆ ਹੈ। ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਤੇ ਰਾਣਾ ਗੁਰਜੀਤ ਸਿੰਘ ਦੀ ਲੜਾਈ ਤੋਂ ਬਾਅਦ ਕਾਂਗਰਸ ਸਰਕਾਰ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਆ ਗਈ ਹੈ। ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਪਾਲ ਚੀਮਾ ਨੇ ਇਸ ਮੁੱਦੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੇ ਸੂਬਾ ਪ੍ਰਧਾਨ ਨਵਜੋਤ ਸਿੰਘ ਸਿੱਧੂ ‘ਤੇ ਵੱਡਾ ਹਮਲਾ ਬੋਲਿਆ।
ਚੀਮਾ ਨੇ ਕਿਹਾ ਕਿ ਇਸ ਮੁੱਦੇ ‘ਤੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਸਣੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਚੁੱਪੀ ਸਾਬਤ ਕਰ ਰਹੀ ਹੈ ਕਿ ਮਾਫੀਆ ਰਾਜ ਚਲਾਈ ਰੱਖਣ ਲਈ ਉੱਚ ਅਧਿਕਾਰੀਆਂ ਦੀਆਂ ਬਦਲੀਆਂ ਤੇ ਤਾਇਨਤੀਆਂ ਵੱਡੀ ਰਿਸ਼ਵਤਖੋਰੀ ਤੇ ਸਿਆਸੀ ਦਖਲਅੰਦਾਜ਼ੀ ਨਾਲ ਹੋ ਰਹੀਆਂ ਹਨ।
ਹਰਪਾਲ ਚੀਮਾ ਨੇ ਸੂਬੇ ਦੇ ਗਵਰਨਰ ਬਨਵਾਰੀ ਲਾਲ ਪੁਰੋਹਿਤ ਨੂੰ ਚਿੱਠੀ ਲਿਖ ਕੇ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਦੀ ਮੰਗ ਕੀਤੀ। ਚੀਮਾ ਨੇ ਕਿਹਾ ਕਿ ਜੇਕਰ ਕਾਂਗਰਸ ਦਾ ਹੀ ਇੱਕ ਮੰਤਰੀ ਗ੍ਰਹਿ ਮੰਤਰੀ ਰੰਧਾਵਾ ‘ਤੇ ਐੱਸ.ਐੱਸ.ਪੀ. ਵਰਗੇ ਉੱਚ ਪੁਲਿਸ ਅਧਿਕਾਰੀਆਂ ਨੂੰ ਪੈਸੇ ਲੈ ਕੇ ਪੋਸਟਿੰਗ ਕਰਨ ਦੇ ਗੰਭੀਰ ਦੋਸ਼ ਲਾ ਰਿਹਾ ਹੈ ਤਾਂ ਇਸ ਤੱਥ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਉਨ੍ਹਾਂ ਕਿਹਾ ਕਿ ਹਾਲਾਂਕਿ ਸੂਬੇ ਵਿੱਚ ਫੈਲੇ ਭ੍ਰਿਸ਼ਟਾਚਾਰ ਅਤੇ ਪੁਲਿਸ ਅਤੇ ਪ੍ਰਸ਼ਾਸਨ ‘ਚ ਸਿਆਸੀ ਦਖ਼ਲਅੰਦਾਜ਼ੀ ਵਰਗੇ ਮੁੱਦੇ ਆਮ ਆਦਮੀ ਪਾਰਟੀ ਵੀ ਸਦਨ ਵਿੱਚ ਉਠਾਉਂਦੀ ਰਹੀ ਹੈ ਪਰ ਸਾਡੇ ਦੋਸ਼ਾਂ ਦੀ ਰਾਣਾ ਗੁਰਜੀਤ ਸਿੰਘ ਨੇ ਪੂਰੀ ਤਰ੍ਹਾਂ ਪੁਸ਼ਟੀ ਕਰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਕਿਸੇ ਉੱਚ ਪੱਧਰੀ ਨਿਰਪੱਖ ਜਾਂਚ ਏਜੰਸੀ ਕੋਲੋਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੀ ਨਿਗਰਾਨੀ ਹੇਠ ਇਸ ਦੀ ਜਾਂਚ ਕਰਵਾਈ ਜਾਵੇ।
ਇਹ ਵੀ ਪੜ੍ਹੋ : ਕਿਸਾਨਾਂ ਦੀ ਘਰ ਵਾਪਸੀ ‘ਤੇ ਅਰਵਿੰਦ ਕੇਜਰੀਵਾਲ ਨੇ ਪ੍ਰਗਟਾਈ ਖੁਸ਼ੀ, ਕਿਹਾ-‘ਕਿਸਾਨਾਂ ਦੇ ਹੌਸਲੇ ਨੂੰ ਮੇਰਾ ਸਲਾਮ’
‘ਆਪ’ ਆਗੂ ਨੇ ਕਿਹਾ ਕਿ ਜਾਂਚ ਦੀ ਸ਼ੁਰੂਆਤ ਦੋਸ਼ ਲਾਉਣ ਵਾਲੇ ਮੰਤਰੀ ਰਾਣਾ ਗੁਰਜੀਤ ਸਿੰਘ ਤੋਂ ਹੀ ਕੀਤੀ ਜਾਵੇ, ਕਿਉਂਕਿ ਸੂਬੇ ਵਿੱਚ ਚੱਲ ਰਹੇ ਮਾਫੀਆ ਰਾਜ ‘ਤੇ ਕੰਟਰੋਲ ਲਈ ਸੱਤਾਧਾਰੀਆਂ ਦਰਮਿਆਨ ਚੱਲ ਰਹੀ ਅੰਦਰੂਨੀ ਜੰਗ ਕਾਰਨ ਹੀ ਇਹ ਮਸਲਾ ਬਾਹਰ ਆਇਆ ਹੈ।