ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਵੀ ਚੋਣ ਮੈਦਾਨ ਵਿੱਚ ਉਤਰ ਆਏ ਹਨ। ਉਹ ਫਤਹਿਗੜ੍ਹ ਸਾਹਿਬ ਦੇ ਜ਼ਿਲ੍ਹੇ ਬੱਸੀ ਪਠਾਣਾਂ ਤੋਂ ਚੋਣ ਲੜਨਗੇ।
CM ਚੰਨੀ ਦੇ ਭਰਾ ਨੇ ਅੱਜ ਸ਼ਕਤੀ ਪ੍ਰਦਰਸ਼ਨ ਕੀਤਾ ਅਤੇ ਕਿਹਾ ਕਿ ਉਨ੍ਹਾਂ ਦੇ ਆਉਣ ਨਾਲ ਬੱਸੀ ਪਠਾਣਾਂ ਦੀ ਮੰਡੀ ਵਿੱਚ ਜੋ ਇਤਿਹਾਸਕ ਇਕੱਠ ਹੋਇਆ, ਇਹ ਪਹਿਲਾਂ ਕਦੇ ਨਹੀਂ ਦੇਖਣ ਨੂੰ ਮਿਲਿਆ। ਲੋਕਾਂ ਨੇ ਸਾਡੇ ਨਾਲ ਆ ਕੇ ਸਾਡਾ ਮਾਣ ਵਧਾਇਆ। ਸਾਡੀ ਸਾਂਝ ਸੰਸਥਾ ਦਾ ਜ਼ਿਕਰ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਸ ਵਿੱਚ ਲੋਕਾਂ ਨੇ ਸਾਡਾ ਬਹੁਤ ਸਾਥ ਦਿੱਤਾ ਹੈ।
ਦੱਸ ਦੇਈਏ ਕਿ ਬੱਸੀ ਪਠਾਣਾਂ ਅਨੁਸੂਚਿਤ ਜਾਤੀ (ਐੱਸ.ਸੀ.) ਵਰਗ ਲਈ ਰਾਖਵਾਂ ਹਲਕਾ ਹੈ। ਉਨ੍ਹਾਂ ਪਹਿਲਾਂ ਹੀ ਲੋਕਾਂ ਨੂੰ ਮਿਲਣਾ ਅਤੇ ਇਕੱਠਾਂ ਨੂੰ ਸੰਬੋਧਨ ਕਰਨਾ ਸ਼ੁਰੂ ਕਰ ਦਿੱਤਾ ਸੀ। ਪਿਛਲੇ ਦਿਨੀਂ ਹੀ ਉਨ੍ਹਾਂ ਮੈਡੀਕਲ ਅਫ਼ਸਰ (ਐੱਸ.ਐੱਮ.ਓ.) ਅਹੁਦੇ ਤੋਂ ਅਸਤੀਫਾ ਦੇ ਦਿੱਤਾ। ਉਹ ਮੁਹਾਲੀ ਜ਼ਿਲ੍ਹੇ ਦੇ ਖਰੜ ਸਿਵਲ ਹਸਪਤਾਲ ਵਿੱਚ ਤਾਇਨਾਤ ਸਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਉਹ ਪਹਿਲਾਂ ਹੀ ਇਸ ਹਲਕੇ ਦੇ ਲੋਕਾਂ ਵਿੱਚ ਲੋਕਪ੍ਰਿਯ ਹਨ। ਮਹਾਮਾਰੀ ਦੌਰਾਨ ਉਹ ਨੰਦਪੁਰ ਕਲੌਰ ਪ੍ਰਾਇਮਰੀ ਹੈਲਥ ਸੈਂਟਰ ਵਿੱਚ ਤਾਇਨਾਤ ਸਨ। ਇਸ ਵੇਲੇ ਇਸ ਹਲਕੇ ਦੀ ਨੁਮਾਇੰਦਗੀ ਕਾਂਗਰਸੀ ਵਿਧਾਇਕ ਗੁਰਪ੍ਰੀਤ ਸਿੰਘ ਜੀਪੀ ਕਰ ਰਹੇ ਹਨ, ਜੋ ਦੂਜੀ ਵਾਰ ਵੀ ਟਿਕਟ ਹਾਸਲ ਕਰਨ ਦੀ ਕੋਸ਼ਿਸ਼ ਵਿੱਚ ਲੱਗੇ ਹੋਏ ਹਨ।
ਇਹ ਵੀ ਪੜ੍ਹੋ : BJP ਸਾਂਸਦ ਵਰੁਣ ਗਾਂਧੀ ਨੇ 1 ਲੱਖ ਕਰੋੜ ਦੀ MSP ‘ਤੇ ਗਾਰੰਟੀ ਲਈ ਸੰਸਦ ‘ਚ ਰੱਖਿਆ ਪ੍ਰਾਈਵੇਟ ਬਿੱਲ
ਡਾ. ਮਨੋਹਰ ਸਿੰਘ ਅਨੱਸਥੀਸੀਆ ਵਿੱਚ ਪੋਸਟ-ਗ੍ਰੈਜੂਏਟ ਹਨ, ਉਨ੍ਹਾਂ ਕੁਰੂਕਸ਼ੇਤਰ ਯੂਨੀਵਰਸਿਟੀ ਤੋਂ ਪੱਤਰਕਾਰੀ ਵਿੱਚ ਮਾਸਟਰ ਕੀਤੀ ਹੈ ਅਤੇ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਤੋਂ ਲਾਅ ਗ੍ਰੈਜੂਏਟ ਵੀ ਹਨ। ਉਹ ਸਰਕਾਰੀ ਡਾਕਟਰਾਂ ਦੀ ਜਥੇਬੰਦੀ ਪੰਜਾਬ ਸਿਵਲ ਮੈਡੀਕਲ ਸਰਵਿਸਿਜ਼ ਐਸੋਸੀਏਸ਼ਨ ਦੇ ਉਪ-ਪ੍ਰਧਾਨ ਅਤੇ ਜਨਰਲ ਸਕੱਤਰ ਵੀ ਰਹਿ ਚੁੱਕੇ ਹਨ।