ਜਲੰਧਰ : ਬਸਪਾ ਨੇ ਅੱਜ ਤਿੰਨ ਵਿਧਾਨ ਸਭਾ ਸੀਟਾਂ ਤੋਂ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ। ਵਿਧਾਨ ਸਭਾ ਜਲੰਧਰ ਉੱਤਰੀ ਤੋਂ ਕੁਲਦੀਪ ਸਿੰਘ ਲੁਬਾਣਾ, ਦੀਨਾਨਗਰ ਰਿਜ਼ਰਵ ਤੋਂ ਕਮਲਜੀਤ ਚਾਵਲਾ ਮਹਾਸ਼ਾ ਭਾਈਚਾਰੇ ਤੋਂ ਅਤੇ ਚਮਕੌਰ ਸਾਹਿਬ ਤੋਂ ਹਰਮੋਹਨ ਸੰਧੂ ਨੂੰ ਉਮੀਦਵਾਰ ਐਲਾਨਿਆ ਗਿਆ ਹੈ।
ਦੱਸ ਦੇਈਏ ਕਿ ਅਕਾਲੀ ਦਲ ਨਾਲ ਗਠਜੋੜ ਹੋਣ ਤੋਂ ਬਾਅਦ ਬਸਪਾ ਕੋਲ ਕੁਲ 20 ਸੀਟਾਂ ਹਨ, ਜਿਸ ਵਿੱਚੋਂ 17 ਸੀਟਾਂ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਜਾ ਚੁੱਕਾ ਹੈ।
ਉਕਤ ਤਿੰਨੋਂ ਉਮੀਦਵਾਰਾਂ ਦੇ ਐਲਾਨ ਤੋਂ ਪਹਿਲਾਂ ਇਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕੀਤਾ ਗਿਆ। ਹਰਮੋਹਨ ਸਿੰਘ ਸੰਧੂ ਨੇ ਪਹਿਲਾਂ ਅਕਾਲੀ ਦਲ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੇ ਮਾਤਾ ਸਤਵੰਤ ਕੌਰ ਸੰਧੂ ਅਕਾਲੀ ਸਰਕਾਰ ਵਿੱਚ ਕੈਬਨਿਟ ਮੰਤਰੀ ਤੇ ਪੰਜ ਵਾਰ ਵਿਧਾਇਕ ਰਹਿ ਚੁੱਕੇ ਸਨ ਅਤੇ ਪਿਤਾ ਅਜਾਇਬ ਸਿੰਘ ਸੰਧੂ ਦੋ ਵਾਰ ਚਮਕੌਰ ਸਾਹਿਬ ਤੋਂ ਵਿਧਾਇਕ ਰਹੇ ਸਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਸੰਧੂ ਇੰਡੀਅਨ ਪੁਲਿਸ ਸੇਵਾ ਵਿਚ ਸਨ ਤੇ ਐੱਸਐੱਸਪੀ ਦੇ ਅਹੁਦੇ ਤੋਂ ਅਸਤੀਫਾ ਦਿੱਤਾ ਸੀ। ਚਮਕੌਰ ਸਾਹਿਬ ਦੀ ਸੀਟ ਬਸਪਾ ਦੇ ਖਾਤੇ ਵਿੱਚ ਆ ਜਾਣ ਕਰਕੇ ਹੁਣ ਉਹ ਬਸਪਾ ਵਿੱਚ ਸ਼ਾਮਲ ਹੋ ਗਏ।
ਇਹ ਵੀ ਪੜ੍ਹੋ : ਡਾਕਘਰ ‘ਚ 417 ਰੁਪਏ ਨਿਵੇਸ਼ ਕਰਕੇ ਬਣ ਸਕਦੇ ਹੋ ਕਰੋੜਪਤੀ, ਜਾਣੋ ਕਿਵੇਂ ਲਾਉਣੇ ਨੇ ਪੈਸੇ
ਬਸਪਾ ਦੀ ਸੂਬਾ ਕਾਰਜਕਾਰੀ ਦੀ ਜਲੰਧਰ ਦਫਤਰ ਵਿਖੇ ਹੋਏ ਮੀਟਿੰਗ ਦੌਰਾਨ ਬਸਪਾ ਪੰਜਾਬ ਦੇ ਇੰਚਾਰਜ ਰਣਧੀਰ ਸਿੰਘ ਬੈਨੀਪਾਲ ਅਤੇ ਸੂਬਾ ਪ੍ਰਧਾਨ ਸ. ਜਸਵੀਰ ਸਿੰਘ ਗੜ੍ਹੀ ਨੇ ਸਾਂਝੇ ਤੌਰ ‘ਤੇ ਸੰਬੋਧਨ ਕਰਦਿਆ ਕਿਹਾ ਕਿ ਬਸਪਾ 14 ਦਸੰਬਰ ਨੂੰ ਸ਼੍ਰੋਮਣੀ ਅਕਾਲੀ ਦਲ ਵਲੋਂ ਰੱਖੀ ਮੋਗਾ ਰੈਲੀ ਵਿੱਚ ਸ਼ਮੂਲੀਅਤ ਕਰੇਗੀ।