ਚੰਡੀਗੜ੍ਹ ਲਈ ਰਾਹਤ ਭਰੀ ਖਬਰ ਹੈ। ਸ਼ਹਿਰ ਵਿੱਚ ਮਿਲੇ ਅੱਜ ਓਮੀਕ੍ਰੋਨ ਦੇ ਪਹਿਲੇ ਮਰੀਜ਼ ਦੀ ਕੋਰੋਨਾ ਰਿਪੋਰਟ ਨੈਗੇਟਿਵ ਆਈ ਹੈ। 20 ਸਾਲਾਂ ਇਸ ਨੌਜਵਾਨ ਦੀ ਰਿਪੋਰਟ ਕੋਰੋਨਾ ਪਾਜ਼ੀਟਿਵ ਆਈ ਸੀ, ਬਾਅਦ ਵਿੱਚ ਇਸ ਨੌਜਵਾਨ ਵਿੱਚ ਓਮੀਕ੍ਰੋਨ ਵੇਰੀਐਂਟ ਦੀ ਪੁਸ਼ਟੀ ਹੋਈ ਸੀ ਪਰ ਹੁਣ ਇਸ ਨੌਜਵਾਨ ਦੀ ਰਿਪੋਰਟ ਨੈਗੇਟਿਵ ਆ ਚੁੱਕੀ ਹੈ।
ਦੱਸ ਦੇਈਏ ਇਹ ਨੌਜਵਾਨ 22 ਨਵੰਬਰ ਨੂੰ ਇਟਲੀ ਤੋਂ ਚੰਡੀਗੜ੍ਹ ਪਹੁੰਚਿਆ ਸੀ। ਜਿਸ ਤੋਂ ਬਾਅਦ ਨਿਯਮਾਂ ਮੁਤਾਬਕ ਇਸ ਨੂੰ ਹੋਮ ਆਈਸੋਲੇਸ਼ਨ ‘ਚ ਰੱਖਿਆ ਗਿਆ ਸੀ। 1 ਦਸੰਬਰ ਨੂੰ ਇਸ ਨੌਜਵਾਨ ਦਾ ਕੋਰੋਨਾ ਟੈਸਟ ਕੀਤਾ ਗਿਆ, ਜਿਸ ਦੀ ਰਿਪੋਰਟ ਪਾਜ਼ੀਟਿਵ ਆਈ। ਇਸ ਤੋਂ ਬਾਅਦ ਇਸ ਨੌਜਵਾਨ ਦੇ ਸੈਂਪਲ ਓਮੀਕ੍ਰੋਨ ਵੇਰੀਐਂਟ ਦੇ ਟੈਸਟ ਲਈ ਦਿੱਲੀ ਦੀ ਐਨਸੀਡੀਸੀ ਲੈਬਾਰਟਰੀ ਵਿੱਚ ਭੇਜੇ ਗਏ। ਜਿਸ ਦੀ ਰਿਪੋਰਟ ਸਿਹਤ ਵਿਭਾਗ ਨੂੰ 11 ਦਸੰਬਰ ਨੂੰ ਮਿਲੀ ਸੀ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇਸ ਰਿਪੋਰਟ ‘ਚ ਇਸ ਨੌਜਵਾਨ ‘ਚ ਓਮੀਕ੍ਰੋਨ ਵੇਰੀਐਂਟ ਦੀ ਪੁਸ਼ਟੀ ਹੋਈ। ਇਸ ਤੋਂ ਬਾਅਦ 11 ਦਸੰਬਰ ਨੂੰ ਚੰਡੀਗੜ੍ਹ ਸਿਹਤ ਵਿਭਾਗ ਵੱਲੋਂ ਇਸ ਨੌਜਵਾਨ ਦਾ ਦੁਬਾਰਾ ਕਰੋਨਾ ਟੈਸਟ ਕੀਤਾ ਗਿਆ ਸੀ ਜਿਸ ਦੀ ਰਿਪੋਰਟ ਦੇਰ ਸ਼ਾਮ ਆਈ ਸੀ, ਜਿਸ ਵਿੱਚ ਨੌਜਵਾਨ ਕੋਰੋਨਾ ਨੈਗੇਟਿਵ ਪਾਇਆ ਗਿਆ। ਜਿਸ ਤੋਂ ਬਾਅਦ ਸਿਹਤ ਵਿਭਾਗ ਨੇ ਵੀ ਸੁੱਖ ਦਾ ਸਾਹ ਲਿਆ ਹੈ।
ਇਹ ਵੀ ਪੜ੍ਹੋ : ਚੰਡੀਗੜ੍ਹ : ਜਿਗਰ ਦਾ ਟੁੱਕੜਾ ਮਿਲਦੇ ਹੀ ਅੱਖਾਂ ‘ਚੋਂ ਛਲਕੇ ਹੰਝੂ, ਪੁਲਿਸ ਨੇ ਬਿਨਾਂ ਦੇਰੀ ਕੀਤੇ ਲੱਭਿਆ ਬੱਚਾ
ਤੁਹਾਨੂੰ ਦੱਸ ਦੇਈਏ ਕਿ WHO ਵੱਲੋਂ ਓਮੀਕ੍ਰੋਨ ਵੇਰੀਐਂਟ ਦੀ ਪੁਸ਼ਟੀ ਹੋਣ ਤੋਂ ਬਾਅਦ ਦੁਨੀਆ ਭਰ ਦੇ ਅੰਤਰਰਾਸ਼ਟਰੀ ਯਾਤਰੀਆਂ ਲਈ ਸਖਤ ਨਿਯਮਾਂ ਦੀ ਪਾਲਣਾ ਕੀਤੀ ਜਾ ਰਹੀ ਹੈ। ਚੰਡੀਗੜ੍ਹ ਵਿੱਚ ਵੀ ਅੰਤਰਰਾਸ਼ਟਰੀ ਯਾਤਰੀਆਂ ਖਾਸ ਕਰਕੇ ਯੂਰਪੀਅਨ ਅਤੇ ਅਫਰੀਕੀ ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਨੂੰ ਹੋਮ ਆਈਸੋਲੇਸ਼ਨ ਵਿੱਚ ਰੱਖਿਆ ਜਾ ਰਿਹਾ ਹੈ ਅਤੇ ਆਈਸੋਲੇਸ਼ਨ ਤੋਂ ਬਾਅਦ ਰਿਪੋਰਟ ਨੈਗੇਟਿਵ ਆਉਣ ‘ਤੇ ਹੀ ਉਨ੍ਹਾਂ ਨੂੰ ਘਰ ਤੋਂ ਬਾਹਰ ਜਾਣ ਦਿੱਤਾ ਜਾ ਰਿਹਾ ਹੈ।