ਦਿੱਲੀ ਵਿਖੇ ਚੱਲ ਰਿਹਾ ਕਿਸਾਨੀ ਮੋਰਚਾ ਜਿੱਤਣ ਤੋਂ ਬਾਅਦ ਕਿਸਾਨ ਲਗਾਤਾਰ ਘਰ ਵਾਪਸੀ ਕਰ ਰਹੇ ਹਨ ਅਤੇ ਕਿਸਾਨਾਂ ਦਾ ਘਰ ਪਹੁੰਚਣ ਤੇ ਵੱਖ ਵੱਖ ਥਾਵਾਂ ‘ਤੇ ਭਰਵਾਂ ਸਵਾਗਤ ਕੀਤਾ ਜਾ ਰਿਹਾ ਹੈ। 26 ਨਵੰਬਰ ਨੂੰ ਦਿੱਲੀ ਵਿੱਚ ਟਰੱਕ ਤੋਂ ਛਲਾਂਗ ਮਾਰਕੇ ਹਰਿਆਣਾ ਅਤੇ ਦਿੱਲੀ ਪੁਲਿਸ ਨੂੰ ਭਾਜੜਾਂ ਪਾਉਣ ਵਾਲੇ ਗੁਰਦਾਸਪੁਰ ਜਿਲ੍ਹੇ ਨਾਲ ਸਬੰਧਤ ਕਿਸਾਨ ਆਗੂ ਇੰਦਰਪਾਲ ਸਿੰਘ ਦਾ ਗੁਰਦਾਸਪੁਰ ਪਹੁੰਚਣ ‘ਤੇ ਸ਼ਹਿਰ ਵਾਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ।
ਇਸ ਮੌਕੇ ਕਿਸਾਨ ਆਗੂ ਨੇ ਕਿਹਾ ਕਿ ਇਹ ਕਿਸਾਨਾਂ ਦੀ ਇਤਿਹਾਸਕ ਜਿੱਤ ਹੈ। ਉਹਨਾਂ ਕਿਹਾ ਜਿਸ ਤਰ੍ਹਾਂ ਸੰਘਰਸ਼ ਕਰ ਕੇਂਦਰ ਸਰਕਾਰ ਤੋਂ ਆਪਣੇ ਹੱਕ ਲਏ ਗਏ ਹਨ ਉਸੇ ਤਰ੍ਹਾਂ ਹੁਣ ਪੰਜਾਬ ਸਰਕਾਰ ਤੋਂ ਵੀ ਆਪਣੇ ਹੱਕ ਲੈਣ ਲਈ ਸੰਘਰਸ਼ ਸ਼ੁਰੂ ਕੀਤਾ ਜਾਵੇਗਾ।