ਕੇਂਦਰ ਸਰਕਾਰ ਤੋਂ ਖੇਤੀ ਕਾਨੂੰਨਾਂ ਦੀ ਲੜਾਈ ਜਿੱਤਣ ਤੋਂ ਬਾਅਦ ਸਿੰਘੂ ਬਾਰਡਰ ਤੋਂ ਚੱਲਿਆ ਕਿਸਾਨਾਂ ਦਾ ਪਹਿਲਾ ਜੱਥਾ ਅੱਜ ਸੋਮਵਾਰ ਨੂੰ ਅੰਮ੍ਰਿਤਸਰ ਪਹੁੰਚ ਰਿਹਾ ਹੈ। ਇਹ ਜੱਥਾ ਕੱਲ੍ਹ ਸ਼ਾਮ ਜਲੰਧਰ ਪਹੁੰਚ ਗਿਆ ਸੀ ਅਤੇ ਇਸ ਜੱਥੇ ਨੇ ਰਾਤ ਕਰਤਾਰਪੁਰ ਵਿੱਚ ਕੱਟੀ। ਜੱਥੇ ਦਾ ਸਵਾਗਤ ਗੋਲਡਨ ਗੇਟ ਵਿਖੇ ਕੀਤਾ ਜਾਵੇਗਾ। 15 ਦਸੰਬਰ ਤੱਕ ਸਾਰੇ ਜੱਥੇ ਅੰਮ੍ਰਿਤਸਰ ਪਹੁੰਚ ਜਾਣਗੇ।

ਇਸ ਤੋਂ ਬਾਅਦ ਸਾਰੀਆਂ ਕਿਸਾਨ ਜੱਥੇਬੰਦੀਆਂ ਇਕੱਠੇ ਹੋ ਕੇ ਹਰਿਮੰਦਰ ਸਾਹਿਬ ਲਈ ਰਵਾਨਾ ਹੋ ਜਾਣਗੀਆਂ। ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਕਿਸਾਨਾਂ ਦੇ ਸਵਾਗਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਤਿਆਰੀਆਂ ਕੀਤੀਆਂ ਗਈਆਂ ਹਨ। ਫੁੱਲਾਂ ਨਾਲ ਸੁਆਗਤ ਕੀਤਾ ਜਾਵੇਗਾ।
ਇਸ ਤੋਂ ਬਾਅਦ ਫਤਿਹ ਮਾਰਚ ਹੋਵੇਗਾ, ਜੋ ਸਿੱਧਾ ਦਰਬਾਰ ਸਾਹਿਬ ਪਹੁੰਚੇਗਾ। ਕਿਸਾਨਾਂ ਦੀ ਚੜ੍ਹਦੀ ਕਲਾ ਲਈ ਸ਼ਨੀਵਾਰ ਤੋਂ ਆਰੰਭ ਹੋਏ ਪਾਠ ਦੇ ਭੋਗ ਪਾਏ ਜਾਣਗੇ। ਕਿਸਾਨਾਂ ਦੀ ਜਿੱਤ ‘ਤੇ ਅਰਦਾਸ ਕੀਤੀ ਜਾਵੇਗੀ, ਜਿਸ ‘ਚ ਸਮੂਹ ਜੱਥੇਬੰਦੀਆਂ ਦੇ ਸੀਨੀਅਰ ਆਗੂ ਹਾਜ਼ਰ ਹੋਣਗੇ | ਲੰਗਰ ਹਾਲ ਵਿੱਚ ਕਿਸਾਨਾਂ ਲਈ ਵਿਸ਼ੇਸ਼ ਲੰਗਰ ਦਾ ਵੀ ਪ੍ਰਬੰਧ ਕੀਤਾ ਗਿਆ ਹੈ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”























