ਕਿਸਾਨ ਅੰਦੋਲਨ ਸਮਾਪਤ ਹੋਣ ਮਗਰੋਂ ਸੋਮਵਾਰ ਨੂੰ ਚੌਧਰੀ ਰਾਕੇਸ਼ ਟਿਕੈਤ ਦਾ ਅੰਮ੍ਰਿਤਸਰ ਪਹੁੰਚਣ ‘ਤੇ ਕਿਸਾਨਾਂ ਵੱਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਅੰਦੋਲਨ ਦੀ ਸਫ਼ਲਤਾ ਲਈ ਮੰਗੀਆਂ ਗਈਆਂ ਅਰਦਾਸਾਂ ਦੀ ਪੂਰਤੀ ਲਈ ਕਿਸਾਨ ਅੱਜ ਦੁਪਹਿਰ 1 ਵਜੇ ਹਰਿਮੰਦਰ ਸਾਹਿਬ ਮੱਥਾ ਟੇਕਣਗੇ।
ਇਸ ਉਪਰੰਤ ਜਲ੍ਹਿਆਂਵਾਲਾ ਬਾਗ ਪਹੁੰਚ ਕੇ ਸ਼ਹੀਦ ਕ੍ਰਾਂਤੀਕਾਰੀਆਂ ਨੂੰ ਸ਼ਰਧਾਂਜਲੀ ਵੀ ਭੇਂਟ ਕਰਨਗੇ। ਦੱਸ ਦੇਈਏ ਕਿ ਪਿਛਲੇ 1 ਸਾਲ ਤੋਂ ਜਿਆਦਾ ਸਮੇਂ ਤੋਂ ਧਰਨੇ ‘ਤੇ ਬੈਠੇ ਕਿਸਾਨਾਂ ਨੇ 11 ਦਸੰਬਰ ਤੋਂ ਘਰ ਵਾਪਸੀ ਸ਼ੁਰੂ ਕਰ ਦਿੱਤੀ ਸੀ। 11 ਦਸੰਬਰ ਨੂੰ ਕਿਸਾਨਾਂ ਨੇ ਫਤਿਹ ਮਾਰਚ ਸ਼ੁਰੂ ਕੀਤਾ ਸੀ ਜਿਸ ਦੌਰਾਨ ਪੰਜਾਬ ਸਣੇ ਹਰਿਆਣੇ ‘ਚ ਕਿਸਾਨਾਂ ਦਾ ਲੋਕਾਂ ਨੇ ਸ਼ਾਨਦਾਰ ਸਵਾਗਤ ਕੀਤਾ ਸੀ।
ਇਹ ਵੀ ਪੜ੍ਹੋ : ਵਿਸ਼ਵ ਭਰ ‘ਚ ਛਾਈ 21 ਸਾਲਾਂ ਪੰਜਾਬਣ ਮੁਟਿਆਰ ਹਰਨਾਜ਼ ਸੰਧੂ, ਜਿੱਤਿਆ ਮਿਸ ਯੂਨੀਵਰਸ ਦਾ ਖਿਤਾਬ
ਪਿਛਲੇ ਇੱਕ ਸਾਲ ਤੋਂ ਆਪਣੇ ਹੱਕਾਂ ਲਈ ਦਿੱਲੀ ਦੇ ਬਾਰਡਰਾਂ ‘ਤੇ ਸੰਘਰਸ਼ ਕਰ ਰਹੇ ਕਿਸਾਨ ਵਾਪਿਸ ਆਪਣੇ ਪਿੰਡਾਂ ਅਤੇ ਘਰਾਂ ਨੂੰ ਪਰਤ ਰਹੇ ਹਨ। ਵਾਪਸੀ ਤੋਂ ਬਾਅਦ ਕਿਸਾਨ ਜੱਥਬੰਦੀਆਂ ਨੇ 15 ਦਿਸੰਬਰ ਨੂੰ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਣ ਦਾ ਵੀ ਐਲਾਨ ਕੀਤਾ ਸੀ।
ਵੀਡੀਓ ਲਈ ਕਲਿੱਕ ਕਰੋ -: