ਖੇਤੀ ਕਾਨੂੰਨ ਵਾਪਸ ਲੈਣ ਅਤੇ ਕਿਸਾਨ ਅੰਦੋਲਨ ਨੂੰ ਮੁਅੱਤਲ ਕਰਨ ਤੋਂ ਬਾਅਦ ਨੂੰ ਕਿਸਾਨ ਜਥੇਬੰਦੀਆਂ ਅੰਮ੍ਰਿਤਸਰ ਪੁੱਜੀਆਂ। ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਹਰਿਆਣਾ ਦੇ ਕਿਸਾਨ ਆਗੂ ਗੁਰਨਾਮ ਸਿੰਘ ਚਡੂਨੀ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।ਉਨ੍ਹਾਂ ਕਿਹਾ ਕਿ ਉਹ ਆਉਣ ਵਾਲੇ ਕੁਝ ਦਿਨਾਂ ਵਿਚ ਪੰਜਾਬ ਦੀ ਸਿਆਸਤ ਵਿਚ ਕੋਈ ਵੱਡਾ ਧਮਾਕਾ ਕਰਨਗੇ।
ਚਡੂਨੀ ਨੇ ਇਹ ਵੀ ਸੰਕੇਤ ਦਿੱਤੇ ਕਿ ਆਉਣ ਵਾਲੇ ਕੁਝ ਦਿਨਾਂ ਵਿਚ ਕੁਝ ਕਿਸਾਨ ਜਥੇਬੰਦੀਆਂ ਦੇ ਆਗੂ ਵੀ ਸਿਆਸਤ ਵਿਚ ਐਂਟਰੀ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਲੰਮੀ ਜੱਦੋ ਜਹਿਦ ਤੋਂ ਬਾਅਦ ਘਰ ਪਰਤ ਆਏ ਹਨ, ਕੇਂਦਰ ਸਰਕਾਰ ਨੇ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਮੰਨ ਕੇ ਕਿਸਾਨ ਅੰਦੋਲਨ ਨੂੰ ਸਫਲ ਬਣਾਇਆ ਹੈ । ਇੱਕ ਸਾਲ 14 ਦਿਨ ਦੇ ਲੰਬੇ ਸੰਘਰਸ਼ ਤੋਂ ਬਾਅਦ ਕਿਸਾਨਾਂ ਨੇ ਇਹ ਅੰਦੋਲਨ ਜਿੱਤਿਆ ਹੈ ਤੇ ਇਸੇ ਲਈ ਅਸੀਂ ਵਾਹਿਗੁਰੂ ਦਾ ਸ਼ੁਕਰਾਨਾ ਅਦਾ ਕਰਨ ਲਈ ਹਰਿਮੰਦਰ ਸਾਹਿਬ ਮੱਥਾ ਟੇਕਣ ਪੁੱਜੇ ਹਾਂ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਇਸ ਮੌਕੇ ਉਨ੍ਹਾਂ ਨੇ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨ ਪਰਿਵਾਰਾਂ ਲਈ ਹਰਿਆਣਾ ਸਰਕਾਰ ਤੋਂ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨਾਲ ਇਸ ਲਈ ਗਲਬਾਤ ਚੱਲ ਰਹੀ ਹੈ ਤੇ ਉਨ੍ਹਾਂ ਨੂੰ ਪੂਰੀ ਉਮੀਦ ਹੈ ਕਿ ਅੰਦੋਲਨ ਦੌਰਾਨ ਜਾਨ ਗੁਆਉਣ ਵਾਲੇ ਸ਼ਹੀਦ ਪਰਿਵਾਰਾਂ ਨੂੰ ਸਰਕਾਰ ਵੱਲੋਂ ਜਲਦ ਤੋਂ ਜਲਦ ਮੁਆਵਜ਼ਾ ਦਿੱਤਾ ਜਾਵੇਗਾ।