ਹਾਈਕਮਾਨ ਵੱਲੋਂ ਅੱਜ ਪੰਜਾਬ ਕਾਂਗਰਸ ਦੀ ਚੋਣ ਕਮੇਟੀ ਦਾ ਐਲਾਨ ਕਰ ਦਿੱਤਾ ਗਿਆ ਹੈ ਅਤੇ ਨਵਜੋਤ ਸਿੰਘ ਸਿੱਧੂ ਨੂੰ ਚੋਣ ਕਮੇਟੀ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਕਮੇਟੀ ਵਿੱਚ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮਲ ਹਨ।
ਇਸ ‘ਤੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਤੰਜ ਕੱਸਦਿਆਂ ਕਿਹਾ ਕਿ ਕਾਂਗਰਸ ਪਾਰਟੀ ਵੱਲੋਂ ਜਿਸ ਤਰ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ,ਉਸ ਤੋਂ ਲੱਗਦਾ ਹੈ ਕਿ ਉਹ ਸਿਰਫ ਰਾਤ ਦੇ ਚੌਕੀਦਾਰ ਬਣ ਕੇ ਹੀ ਰਹਿ ਜਾਣਗੇ। ਕੈਪਟਨ ਅਮਰਿੰਦਰ ਨੇ ਕਿਹਾ ਕਿ ਕੋਈ ਵੀ ਗ਼ੈਰਤਮੰਦ ਵਿਅਕਤੀ ਅਜਿਹੀ ਬੇਇੱਜ਼ਤੀ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਚੰਨੀ ਨੂੰ ਅਜਿਹੀ ਬੇਇੱਜ਼ਤੀ ਅਤੇ ਅਪਮਾਨ ਦਾ ਸਾਹਮਣਾ ਕਰਨ ਦੀ ਬਜਾਏ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਕੈਪਟਨ ਨੇ ਕਿਹਾ ਕਿ ਪਹਿਲਾਂ ਤਾਂ ਕਾਂਗਰਸ ਵੱਲੋਂ ਐੱਸ. ਸੀ. ਭਾਈਚਾਰੇ ਦਾ ਮੁੱਖ ਮੰਤਰੀ ਬਣਾਇਆ ਗਿਆ ਤੇ ਹੁਣ ਸਾਰੀ ਕਮਾਨ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੇ ਹਵਾਲੇ ਕਰ ਦਿੱਤੀ ਗਈ ਹੈ, ਜਿਸ ਤੋਂ ਇਹ ਸਪੱਸ਼ਟ ਹੈ ਕਿ ਇਹ ਕਾਂਗਰਸ ਦੀ ਐੱਸ. ਸੀ. ਭਾਈਚਾਰੇ ਦੀ ਵੋਟ ਬੈਂਕ ਹਾਸਲ ਕਰਨ ਦਾ ਸਿਰਫ ਦਿਖਾਵਾ ਹੈ।