ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਮਾਮਲੇ ‘ਚ ਨਵਾਂ ਮੋੜ ਆਇਆ ਹੈ। ਐੱਸਆਈਟੀ ਨੇ ਆਪਣੀ ਜਾਂਚ ਵਿੱਚ ਪਾਇਆ ਹੈ ਕਿ ਕਿਸਾਨਾਂ ਨੂੰ ਵਾਹਨ ਨਾਲ ਕੁਚਲਣ ਦੀ ਪੂਰੀ ਘਟਨਾ ਇੱਕ ਸੋਚੀ ਸਮਝੀ ਸਾਜ਼ਿਸ਼ ਸੀ। ਐੱਸਆਈਟੀ ਨੇ ਹੁਣ ਦੋਸ਼ੀਆਂ ‘ਤੇ ਲਗਾਈਆਂ ਧਾਰਾਵਾਂ ਨੂੰ ਵੀ ਬਦਲ ਦਿੱਤਾ ਹੈ। ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਨੀ ਦੇ ਬੇਟੇ ਆਸ਼ੀਸ਼ ਮਿਸ਼ਰਾ ਸਮੇਤ 14 ਦੋਸ਼ੀਆਂ ਨੂੰ ਹੁਣ ਗੁੰਡਾਗਰਦੀ ਦੀ ਥਾਂ ਕਤਲ ਦਾ ਕੇਸ ਚੱਲੇਗਾ। ਅੱਜ ਮੁਲਜ਼ਮਾਂ ਦੀ ਅਦਾਲਤ ਵਿੱਚ ਪੇਸ਼ੀ ਹੋਵੇਗੀ।

ਲਖੀਮਪੁਰ ਕਾਂਡ ਦੇ ਮੁੱਖ ਦੋਸ਼ੀ ਆਸ਼ੀਸ਼ ਮਿਸ਼ਰਾ ਸਮੇਤ 14 ਲੋਕਾਂ ‘ਤੇ ਜਾਂਚ ਤੋਂ ਬਾਅਦ ਧਾਰਾਵਾਂ ਬਦਲ ਦਿੱਤੀਆਂ ਗਈਆਂ ਹਨ। ਸਾਰੇ ਮੁਲਜ਼ਮਾਂ ‘ਤੇ ਸੋਚੀ-ਸਮਝੀ ਯੋਜਨਾ ਬਣਾ ਕੇ ਵਾਰਦਾਤ ਨੂੰ ਅੰਜਾਮ ਦੇਣ ਦਾ ਦੋਸ਼ ਹੈ। ਐਸਆਈਟੀ ਨੇ ਆਈਪੀਸੀ ਦੀਆਂ ਧਾਰਾਵਾਂ 279, 338, 304ਏ ਹਟਾ ਦਿੱਤੀਆਂ ਹਨ ਅਤੇ 307, 326, 302, 34,120 ਬੀ, 147, 148,149, 3/25/30 ਲਗਾਈਆਂ ਹਨ।

ਦੱਸ ਦੇਈਏ ਕਿ ਇਸ ਸਾਲ 3 ਅਕਤੂਬਰ ਨੂੰ ਯੂਪੀ ਦੇ ਲਖੀਮਪੁਰ ਖੀਰੀ ਦੇ ਤਿਕੁਨੀਆ ਵਿੱਚ ਚਾਰ ਕਿਸਾਨਾਂ ਨੂੰ ਇੱਕ ਐਸਯੂਵੀ ਕਾਰ ਨੇ ਕੁਚਲ ਦਿੱਤਾ ਸੀ, ਜਦੋਂ ਉਹ ਇੱਕ ਸਮਾਗਮ ਵਿੱਚ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰਨ ਤੋਂ ਬਾਅਦ ਵਾਪਸ ਪਰਤ ਰਹੇ ਸਨ। ਪ੍ਰੋਗਰਾਮ ‘ਚ ਉਪ ਮੁੱਖ ਮੰਤਰੀ ਕੇਸ਼ਵ ਮੌਰਿਆ ਅਤੇ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੈਨੀ ਮੌਜੂਦ ਸੀ। ਇਸ ਘਟਨਾ ਤੋਂ ਬਾਅਦ ਹੋਈ ਹਿੰਸਾ ‘ਚ ਕੁਝ ਲੋਕ ਮਾਰੇ ਵੀ ਗਏ ਸਨ। ਘਟਨਾ ਦੌਰਾਨ ਸਥਾਨਕ ਪੱਤਰਕਾਰ ਰਮਨ ਕਸ਼ਯਪ ਦੀ ਵੀ ਮੌਤ ਹੋ ਗਈ ਸੀ। ਕਿਸਾਨਾਂ ਨੇ ਦੋਸ਼ ਲਾਇਆ ਸੀ ਕਿ ਐਸਯੂਵੀ ਅਜੇ ਮਿਸ਼ਰਾ ਟੈਨੀ ਦੀ ਸੀ ਅਤੇ ਉਸ ਵਿੱਚ ਉਸ ਦਾ ਪੁੱਤਰ ਆਸ਼ੀਸ਼ ਮਿਸ਼ਰਾ ਸਵਾਰ ਸੀ। ਸੁਪਰੀਮ ਕੋਰਟ ‘ਚ ਇਸ ਮਾਮਲੇ ਦੀ ਪਹਿਲੀ ਸੁਣਵਾਈ 8 ਅਕਤੂਬਰ ਨੂੰ ਹੋਈ ਸੀ। ਕਈ ਦਿਨਾਂ ਦੀ ਹਿੰਸਾ ਤੋਂ ਬਾਅਦ ਆਸ਼ੀਸ਼ ਮਿਸ਼ਰਾ ਉਰਫ ਮੋਨੂੰ ਨੂੰ ਕਈ ਘੰਟਿਆਂ ਦੀ ਪੁੱਛਗਿੱਛ ਤੋਂ ਬਾਅਦ 9 ਅਕਤੂਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ।
ਵੀਡੀਓ ਲਈ ਕਲਿੱਕ ਕਰੋ -:

Congress Person open CM Channi’s ” ਪੋਲ”, “CM Channi Spent crores of rupees for advertisement”























