ਫਰੀਦਕੋਟ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਦੇ ਸਰੂਪ ਚੋਰੀ ਹੋਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (SIT) ਅੱਜ ਫਿਰ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਤੋਂ ਪੁੱਛਗਿੱਛ ਕਰਨ ਸੁਨਾਰੀਆ ਜੇਲ੍ਹ ਸਵੇਰੇ ਕਰੀਬ 10.20 ਵਜੇ ਪਹੁੰਚੀ। ਜਿਵੇਂ ਹੀ ਟੀਮ ਉਥੇ ਪਹੁੰਚੀ ਪੁਲਸ ਵੱਲੋਂ ਜੇਲ੍ਹ ‘ਚ ਬੰਦ ਹੋਰ ਕੈਦੀਆਂ ਦੀ ਮਿਲਣੀ ‘ਤੇ ਵੀ ਆਰਜ਼ੀ ਤੌਰ ‘ਤੇ ਪਾਬੰਦੀ ਲਾ ਦਿੱਤੀ ਗਈ।
ਐੱਸ.ਆਈ.ਟੀ. ਦੇ ਜੇਲ੍ਹ ਵਿੱਚ ਪੁੱਛ-ਗਿੱਛ ਕਰਨ ਦੌਰਾਨ ਕਿਸੇ ਵੀ ਬਾਹਰਲੇ ਬੰਦੇ ਨੂੰ ਅੰਦਰ ਜਾਣ ਦੀ ਮਨਾਹੀ ਹੈ। ਦੱਸ ਦੇਈਏ ਕਿ ਪੰਜਾਬ ਤੋਂ 7 ਗੱਡੀਆਂ ‘ਚ SIT ਟੀਮ ਤੇ ਲਗਭਗ 30 ਪੁਲਸ ਮੁਲਾਜ਼ਮ ਰੋਹਤਕ ਪਹੁੰਚੇ ਹਨ।
ਇਸ ਤੋਂ ਪਹਿਲਾਂ ਵੀ ਜੇਲ੍ਹ ਵਿੱਚ ਗੁਰਮੀਤ ਰਾਮ ਰਹੀਮ ਤੋਂ ਅਤੇ ਡੇਰਾ ਸੱਚਾ ਸੌਦਾ ਸਿਰਸਾ ਵਿਖੇ ਡੇਰਾ ਪ੍ਰਬੰਧਕਾਂ ਤੋਂ ਐੱਸ.ਆਈ.ਟੀ. ਦੀ ਟੀਮ ਪੁੱਛਗਿੱਛ ਕਰ ਚੁੱਕੀ ਹੈ। ਇਸ ਦੌਰਾਨ ਪੁੱਛੇ ਗਏ ਸਵਾਲਾਂ ਵਿੱਚੋਂ ਜਿਹੜੇ ਨਵੇਂ ਸਵਾਲ ਸਾਹਮਣੇ ਆਏ ਹਨ, ਉਸ ਦੇ ਜਵਾਬ ਲੈਣ ਲਈ ਡੇਰਾ ਮੁਖੀ ਤੋਂ ਦੁਬਾਰਾ ਪੁੱਛ-ਗਿੱਛ ਕੀਤੀ ਜਾ ਰਹੀ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਐੱਸ.ਆਈ.ਟੀ. ਮਾਮਲੇ ਦੀ ਤੇਜ਼ੀ ਨਾਲ ਜਾਂਚ ਕਰ ਰਹੀ ਹੈ ਕਿਉਂਕਿ ਉਨ੍ਹਾਂ ‘ਤੇ ਚੋਣਾਂ ਤੋਂ ਪਹਿਲਾਂ ਇਸ ਮਾਮਲੇ ਨੂੰ ਨਤੀਜੇ ਤੱਕ ਪਹੁੰਚਾਉਣ ਦਾ ਦਬਾਅ ਬਣਿਆ ਹੋਇਆ ਹੈ। ਆਈਜੀ ਐੱਸ.ਪੀ.ਐੱਸ. ਪਰਮਾਰ ਦੀ ਅਗਵਾਈ ਵਾਲੀ ਐੱਸ.ਆਈ.ਟੀ. ਦੀ ਟੀਮ ਵਿੱਚ ਐੱਸ.ਐੱਸ.ਪੀ. ਮੁਖਵਿੰਦਰ ਭੁੱਲਰ, ਡੀ.ਐੱਸ.ਪੀ. ਲਖਬੀਰ ਸਿੰਘ ਅਤੇ ਇੰਸਪੈਕਟਰ ਦਲਬੀਰ ਸਿੰਘ ਸ਼ਾਮਲ ਹਨ। ਦੱਸ ਦੇਈਏ ਕਿ ਇਸ ਤੋਂ ਪਹਿਲਾਂ 9 ਨਵੰਬਰ ਨੂੰ ਰੋਹਤ ਦੀ ਸੁਨਾਰੀਆ ਜੇਲ੍ਹ ਵਿੱਚ ਰਾਮ ਰਹੀਮ ਤੋਂ ਪੁੱਛ-ਗਿੱਛ ਕੀਤੀ ਗਈ ਸੀ।
ਇਹ ਵੀ ਪੜ੍ਹੋ : ਬਾਜਵਾ ਨੇ CM ਚੰਨੀ ਦੀ ਕੀਤੀ ਖ਼ੂਬ ਤਾਰੀਫ, ਬੋਲੇ- ‘ਕੈਪਟਨ ਹਿਲਦੇ ਨਹੀਂ ਸੀ, ਚੰਨੀ ਸੌਂਦੇ ਨਹੀਂ’