ਕੈਪਟਨ ਅਮਰਿੰਦਰ ਸਿੰਘ ਦੀਆਂ ਚੋਣ ਮੈਦਾਨ ‘ਚ ਉਤਰਨ ਦੀਆਂ ਤਿਆਰੀਆਂ ਜ਼ੋਰਾਂ-ਸ਼ੋਰਾਂ ਨਾਲ ਚੱਲ ਰਹੀਆਂ ਹਨ। ਕੈਪਟਨ ਦੀ ਪਾਰਟੀ ਵਿੱਚ ਆਗੂ ਧੜਾਧੜ ਸ਼ਾਮਲ ਹੋ ਰਹੇ ਹਨ। ਹੁਣ ਗੈਂਗਸਟਰ ਜਸਵਿੰਦਰ ਸਿੰਘ ਰੌਕੀ ਦੀ ਭੈਣ ਰਾਜਦੀਪ ਕੌਰ ਫਾਜ਼ਿਲਕਾ ਤੋਂ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਈ ਹੈ।
ਇਸ ਦੌਰਾਨ ਕੈਪਟਨ ਨੇ ਅਮਰਿੰਦਰ ਸਿੰਘ ਨੇ ਰਾਜਦੀਪ ਕੌਰ ਦਾ ਪਾਰਟੀ ਵਿੱਚ ਸਵਾਗਤ ਕੀਤਾ। ਇਸ ਦੌਰਾਨ ਕਈ ਹੋਰ ਆਗੂਆਂ ਨੇ ਵੀ ਕੈਪਟਨ ਅਮਰਿੰਦਰ ਸਿੰਘ ਦੀ ਮੌਜੂਦਗੀ ਵਿੱਚ ਪੰਜਾਬ ਲੋਕ ਕਾਂਗਰਸ ਵਿੱਚ ਸ਼ਮੂਲੀਅਤ ਕੀਤੀ।
ਦੱਸ ਦੇਈਏ ਕਿ ਪਿਛਲੇ ਸਾਲ ਅਪ੍ਰੈਲ ‘ਚ ਗੈਂਗਸਟਰ ਰੌਕੀ ਦੀ ਮੌਤ ਹੋ ਗਈ ਸੀ। ਉਸ ‘ਤੇ ਪੰਜਾਬ ਅਤੇ ਰਾਜਸਥਾਨ ਦੇ ਥਾਣਿਆਂ ਵਿੱਚ 23 ਕੇਸ ਦਰਜ ਸਨ। 2012 ਵਿੱਚ ਰੌਕੀ ਨੇ ਭਾਜਪਾ ਦੇ ਸੁਰਜੀਤ ਕੁਮਾਰ ਜਯੰਤੀ ਵਿਰੁੱਧ ਚੋਣ ਲੜੀ ਸੀ, ਜਿਸ ਵਿੱਚ ਉਹ ਹਾਰ ਗਿਆ ਸੀ।
ਰਾਜਦੀਪ ਕੌਰ ਨੇ 2017 ਵਿਚ ਵੀ ਫਾਜ਼ਿਲਕਾ ਤੋਂ ਇੱਕ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। 2019 ਵਿੱਚ ਉਹ ਕੈਪਟਨ ਅਮਰਿੰਦਰ ਸਿੰਘ ਦੇ ਮੁੱਖ ਮੰਤਰੀ ਹੁੰਦਿਆਂ ਕਾਂਗਰਸ ਵਿੱਚ ਸ਼ਾਮਲ ਹੋ ਗਈ ਸੀ। ਕੈਪਟਨ ਅਮਰਿੰਦਰ ਸਿੰਘ ਨੇ ਕਾਂਗਰਸ ਛੱਡ ਕੇ ਨਵੀਂ ਪਾਰਟੀ ਬਣਾ ਲਈ ਹੈ ਤੇ ਹੁਣ ਵੀ ਰਾਜਦੀਪ ਕੈਪਟਨ ਦਾ ਸਾਥ ਦੇਣ ਲਈ ਤਿਆਰ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਅੱਜ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਤੇ ਪੰਜਾਬ ਮੰਡੀ ਬੋਰਡ ਦੇ ਵਾਈਸ ਚੇਅਰਮੈਨ ਵਿਜੇ ਕਾਲੜਾ, ਕਾਂਗਰਸ ਦੇ ਵੱਡੇ ਕਾਂਗਰਸੀ ਆਗੂ ਤੇ ਲੁਧਿਆਣਾ ਤੋਂ ਦੋ ਵਾਰ ਸੰਸਦ ਮੈਂਬਰ ਰਹਿ ਚੁੱਕੇ ਅਮਰੀਕ ਸਿੰਘ ਅਲੀਵਾਲ ਤੇ ਮਾਲੇਰਕੋਟਲਾ ਤੋਂ ਸਾਬਕਾ ਅਕਾਲੀ ਵਿਧਾਇਕ ਅਤੇ ਪੰਜਾਬ ਦੀ ਸਾਬਕਾ ਮੁੱਖ ਸੰਸਦੀ ਸਕੱਤਰ ਬੇਗਮ ਫਰਜ਼ਾਨਾ ਆਲਮ ਵੀ ਅੱਜ ਕੈਪਟਨ ਦੀ ਪਾਰਟੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋ ਗਏ ਹਨ।
ਇਹ ਵੀ ਪੜ੍ਹੋ : PM ਮੋਦੀ ਦੇ ਚਾਰਧਾਮ ਪ੍ਰਾਜੈਕਟ ਨੂੰ ਸੁਪਰੀਮ ਕੋਰਟ ਵੱਲੋਂ ਮਨਜ਼ੂਰੀ, ਰਿਸ਼ੀਕੇਸ਼ ਨਾਲ ਜੁੜਣਗੇ 4 ਤੀਰਥ ਅਸਥਾਨ