ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਅੱਜ ਕੈਬਨਿਟ ਮੀਟਿੰਗ ਤੋਂ ਬਾਅਦ ਪ੍ਰੈੱਸ ਕਾਨਫਰੰਸ ਕੀਤੀ ਗਈ ਜਿਸ ਵਿਚ ਸਫਾਈ ਮੁਲਾਜ਼ਮਾਂ ਲਈ ਵੱਡਾ ਐਲਾਨ ਕੀਤਾ ਗਿਆ ਹੈ। CM ਚੰਨੀ ਨੇ ਠੇਕੇ ਉਤੇ ਕੰਮ ਕਰਦੇ ਸਾਰੇ ਸਫਾਈ ਸੇਵਕਾਂ ਨੂੰ ਪੱਕੇ ਕਰਨ ਨੂੰ ਹਰੀ ਝੰਡੀ ਦੇ ਦਿੱਤੀ ਹੈ। ਸਰਕਾਰ ਵੱਲੋਂ ਠੇਕੇ ‘ਤੇ ਰੱਖੇ ਸਫਾਈ ਸੇਵਕ, ਸੀਵਰ ਮੈਨ ਮੁਲਾਜ਼ਮ ਪੱਕੇ ਕੀਤੇ ਜਾ ਰਹੇ ਹਨ।