ਪੰਜਾਬ ਕਾਂਗਰਸ ਤੋਂ ਨਾਰਾਜ਼ ਚੱਲ ਰਹੇ ਆਗੂ ਕੈਪਟਨ ਦੀ ਪਾਰਟੀ ‘ਪੰਜਾਬ ਲੋਕ ਕਾਂਗਰਸ’ ਵਿਚ ਸ਼ਾਮਲ ਹੋ ਰਹੇ ਹਨ। ਇਸ ਵਿਚਕਾਰ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਪਾਰਟੀ ਦੇ ਵਰਕਰਾਂ ਨੂੰ ਡਰਾਉਣ ਦੀਆਂ ਖਬਰਾਂ ਦਾ ਨੋਟਿਸ ਲੈਂਦੇ ਹੋਏ ਪੰਜਾਬ ਪੁਲਿਸ ਨੂੰ ਸਖ਼ਤ ਚਿਤਾਵਨੀ ਦਿੱਤੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਕਾਂਗਰਸ ਦੇ ਲੀਡਰਾਂ ਦੇ ਇਸ਼ਾਰੇ ‘ਤੇ ‘ਪੰਜਾਬ ਲੋਕ ਕਾਂਗਰਸ’ ਪਾਰਟੀ ਦੇ ਵਰਕਰਾਂ ਨੂੰ ਡਰਾਉਣਾ ਬੰਦ ਕਰੋ। ਵਰਦੀ ਵਿੱਚ ਗੁੰਡਾਗਰਦੀ ਦੀਆਂ ਅਜਿਹੀਆਂ ਹਰਕਤਾਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਕੈਪਟਨ ਨੇ ਪੰਜਾਬ ਪੁਲਿਸ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਕਿ ਜੇ ਨਾ ਹਟੇ ਤਾਂ ਲੋੜ ਪੈਣ ‘ਤੇ ਕੇਂਦਰ ਦੀ ਮਦਦ ਲਈ ਜਾਵੇਗੀ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਸੀ. ਐੱਮ. ਚੰਨੀ ‘ਤੇ ਹਮਲਾ ਬੋਲਦੇ ਹੋਏ ਕੈਪਟਨ ਨੇ ਕਿਹਾ ਕਿ ਕਾਂਗਰਸ ਦੀ ਚੋਣਾਂ ਵਿੱਚ ਹਾਰ ਦੇਖਦੇ ਹੋਏ ਕੀ ਤੁਸੀਂ ਜਾਣਬੁੱਝ ਕੇ ਪੰਜਾਬ ਨੂੰ ਆਉਣ ਵਾਲੇ ਸਮੇਂ ਵਿਚ ਰਾਜਨੀਤਿਕ ਗੜਬੜੀ ਵਿਚ ਧੱਕਣ ਦੀ ਕੋਸ਼ਿਸ਼ ਕਰ ਰਹੇ ਹੋ? ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦਾ ਸਹਾਰਾ ਲੈਣ ਦੀ ਬਜਾਏ ਮੇਰੇ ਤੇ ਮੇਰੀ ਪਾਰਟੀ ਨਾਲ ਸਿਆਸੀ ਮੈਦਾਨ ਵਿੱਚ ਆ ਕੇ ਮੁਕਾਬਲਾ ਕਰਕੇ ਦੇਖੋ, ਮੈਂ ਤੁਹਾਨੂੰ ਚੁਣੌਤੀ ਦਿੰਦਾ ਹਾਂ।