ਪੰਜਾਬ ਦੀ ਆਮ ਆਦਮੀ ਪਾਰਟੀ ਨੇ ਅੱਜ ਕਾਂਗਰਸ ਸਰਕਾਰ ਦੇ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਨਿਸ਼ਾਨਾ ਵਿੰਨ੍ਹਦਿਆਂ ਇੱਕ ਟਵੀਟ ਕੀਤਾ, ਜਿਸ ਵਿੱਚ ਸਾਬਕਾ ਸੀ.ਐੱਮ. ਕੈਪਟਨ ਅਮਰਿੰਦਰ ਸਿੰਘ ਦੇ ਰੂਪ ਵਿੱਚ ਚੰਨੀ ਦਿਖਾਈ ਦੇ ਰਹੇ ਹਨ। ਨਾਲ ਹੀ ਲਿਖਿਆ ਕਿ ‘ਗੰਗਾਧਰ ਹੀ ਸ਼ਕਤੀਮਾਨ ਹੈ!’ ਆਮ ਆਦਮੀ ਪਾਰਟੀ ਨੇ ਇਹ ਦੱਸਣਾ ਚਾਹਿਆ ਹੈ ਕਿ ਸੀ.ਐੱਮ. ਚੰਨੀ ਕੈਪਟਨ ਅਮਰਿੰਦਰ ਸਿੰਘ ਦਾ ਹੀ ਦੂਜਾ ਚਿਹਰਾ ਹਨ।
ਫੋਟੋ ਵਿੱਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ਼ੀਸ਼ੇ ਵਿੱਚ ਮੌਜੂਦਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਰੂਪ ਵਿੱਚ ਦਿਖਾਈ ਦੇ ਰਹੇ ਹਨ। ਨਾਲ ਹੀ ਟਵੀਟ ਵਿੱਚ ਇੱਕ ਪੁਰਾਣੇ ਸੀਰੀਅਲ ‘ਸ਼ਕਤੀਮਾਨ’ ਦੇ ਕਿਰਦਾਰ ਦਾ ਜ਼ਿਕਰ ਕੀਤਾ, ਜਿਸ ਵਿੱਚ ਗੰਗਾਧਰ ਹੀ ਸ਼ਕਤੀਮਾਨ ਬਣਦਾ ਹੈ।
ਦੱਸ ਦੇਈਏ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਐਲਾਨਾਂ ਨੂੰ ਲੈ ਕੇ ਪਹਿਲਾਂ ਵੀ ਆਮ ਆਦਮੀ ਪਾਰਟੀ ਉਨ੍ਹਾਂ ‘ਤੇ ਹਮਲੇ ਬੋਲਦੀ ਰਹੀ ਹੈ। ਹੁਣ ਇਸ ਟਵੀਟ ਰਾਹੀਂ ਵੀ ਉਨ੍ਹਾਂ ਸੀ.ਐੱਮ. ਚੰਨੀ ਨੂੰ ਨਿਸ਼ਾਨਾ ਬਣਾਇਆ ਕਿ ਜਿਵੇਂ ਕੈਪਟਨ ਨੇ ਪੰਜਾਬ ਨਾਲ ਵਾਅਦੇ ਕਰਕੇ ਪੂਰੇ ਨਹੀਂ ਕੀਤੇ, ਉਸੇ ਤਰ੍ਹਾਂ ਹੁਣ ਚੰਨੀ ਵੀ ਐਲਾਨ ਕਰਕੇ ਪੰਜਾਬੀਆਂ ਨਾਲ ਵਾਅਦੇ ਤਾਂ ਕਰ ਰਹੇ ਹਨ ਪਰ ਪੂਰੇ ਹੋਣ ਦਾ ਕੁਝ ਪਤਾ ਨਹੀਂ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਦੱਸ ਦੇਈਏ ਕਿ ਆਮ ਆਦਮੀ ਪਾਰਟੀ ਇਸ ਵਾਰ ਪੰਜਾਬ ਚੋਣਾਂ ਨੂੰ ਲੈ ਕੇ ਕਾਫੀ ਸਰਗਰਮ ਹਨ। ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਅੱਜ ਪੰਜਾਬ ਦੌਰੇ ‘ਤੇ ਹਨ। ਜਲੰਧਰ ਵਿੱਚ ਉਹ ਤਿਰੰਗਾ ਯਾਤਰਾ ਕੱਢਣਗੇ, ਜਿਸ ਦੀਆਂ ਜ਼ੋਰਾਂ-ਸ਼ੋਰਾਂ ਨਾਲ ਤਿਆਰੀਆਂ ਕੀਤੀਆਂ ਗਈਆਂ ਹਨ। ਤਿਰੰਗਾ ਯਾਤਰਾ ਵਿੱਚ ਸਹਿ-ਇੰਚਾਰਜ ਤੇ ਦਿੱਲੀ ਦੇ ਵਿਧਾਇਕ ਰਾਘਵ ਚੱਢਾ ਤੇ ਪੰਜਾਬ ਦੀ ਲੀਡਰਸ਼ਿਪ ਵੀ ਮੌਜੂਦ ਰਹੇਗੀ।
ਇਹ ਵੀ ਪੜ੍ਹੋ : ਲਖੀਮਪੁਰ ਖੀਰੀ : SIT ਦੀ ਰਿਪੋਰਟ ਮਗਰੋਂ ਜੇਲ੍ਹ ‘ਚ ਮੁੰਡੇ ਅਸ਼ੀਸ ਮਿਸ਼ਰਾ ਨੂੰ ਮਿਲੇ ਕੇਂਦਰੀ ਗ੍ਰਹਿ ਰਾਜ ਮੰਤਰੀ