ਕੈਪਟਨ ਅਮਰਿੰਦਰ ਸਿੰਘ ਸਿਆਸਤ ਵਿੱਚ ਨਵੀਂ ਪਾਰਟੀ ਪੰਜਾਬ ਲੋਕ ਕਾਂਗਰਸ ਨਾਲ ਆਪਣੀ ਪਕੜ ਦਿਨ-ਬ-ਦਿਨ ਮਜ਼ਬੂਤ ਬਣਾਉਣ ਵਿੱਚ ਲੱਗੇ ਹੋਏ ਹਨ। ਉਨ੍ਹਾਂ ਦੀ ਪਾਰਟੀ ਵਿੱਚ ਕਈ ਵੱਡੇ-ਵੱਡੇ ਕਾਂਗਰਸੀ ਆਗੂ ਸ਼ਾਮਲ ਹੋ ਰਹੇ ਹਨ। ਇਸੇ ਵਿਚਾਲੇ ਕੈਪਟਨ ਨੇ ਬਿਆਨ ਦਿੱਤਾ ਕਿ ਹੋਰਨਾਂ ਪਾਰਟੀਆਂ ਦੇ ਵਿਧਾਇਕ ਤੇ ਸਾਬਕਾ ਵਿਧਾਇਕ ਵੀ ਪੰਜਾਬ ਲੋਕ ਕਾਂਗਰਸ ਵਿੱਚ ਸ਼ਾਮਲ ਹੋਣਗੇ।
ਇਸ ਦੌਰਾਨ ਉਨ੍ਹਾਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਕੀਤੇ ਜਾ ਰਹੇ ਐਲਾਨਾਂ ‘ਤੇ ਹਮਲਾ ਬੋਲਦਿਆਂ ਕਿਹਾ ਕਿ ਚੰਨੀ ਲੋਕ ਲੁਭਾਉਣੇ ਐਲਾਨ ਤਾਂ ਕਰੀ ਜਾ ਰਹੇ ਹਨ, ਕਿਉਂਕਿ ਉਹ ਜਾਣਦੇ ਹਨ ਕਿ ਕਾਂਗਰਸ ਸੱਤਾ ਵਿਚ ਵਾਪਸ ਨਹੀਂ ਆਉਣ ਵਾਲੀ ਅਤੇ ਇਸ ਦਾ ਬੋਝ ਅਗਲੀ ਸਰਕਾਰ ਨੂੰ ਹੀ ਚੁੱਕਣਾ ਪਵੇਗਾ। ਪੰਜਾਬ ਕਰੀਬ 5 ਲੱਖ ਕਰੋੜ ਰੁਪਏ ਦੇ ਕਰਜ਼ੇ ਹੇਠ ਹੈ, ਜਿਹੜਾ ਸੂਬੇ ਦੀ ਕੁੱਲ ਜੀਡੀਪੀ ਦਾ ਕਰੀਬ 70 ਪ੍ਰਤੀਸ਼ਤ ਬਣਦਾ ਹੈ। ਇਸ ਰਕਮ ਨੂੰ ਚੁਕਾਉਂਦੇ ਕਈ ਪੀੜ੍ਹੀਆਂ ਲੱਗ ਜਾਣਗੀਆਂ, ਇਸ ਲਈ ਤੁਰੰਤ ਸਹੀ ਕਦਮ ਚੁੱਕਣ ਦੀ ਲੋੜ ਹੈ।
ਕੈਪਟਨ ਨੇ ਕਿਹਾ ਕਿ ਮੈਂ ਇੱਥੇ ਸਿਰਫ਼ ਫਿਰ ਤੋਂ ਮੁੱਖ ਮੰਤਰੀ ਬਣਨ ਲਈ ਨਹੀਂ ਆਇਆ, ਸਗੋਂ ਮੇਰਾ ਮਕਸਦ ਸਿਰਫ਼ ਪੰਜਾਬ ਨੂੰ ਬਚਾਉਣਾ ਨਹੀਂ, ਬਲਕਿ ਇਸ ਦੇ ਪੁਰਾਣੇ ਸਨਮਾਨ ਨੂੰ ਵੀ ਮੁੜ ਕਾਇਮ ਕਰਨਾ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਉਨ੍ਹਾਂ ਕਿਹਾ ਕਿ ਪੰਜਾਬ ਜਿਆਦਾ ਸਮੇਂ ਤਕ ਖੇਤੀਬਾੜੀ ਤੇ ਨਿਰਭਰ ਨਹੀਂ ਰਹਿ ਸਕਦਾ ਅਤੇ ਉਸ ਨੂੰ ਆਧੁਨਿਕ ਇੰਡਸਟਰੀ ਲਈ ਨਿਵੇਸ਼ ਦੀ ਜ਼ਰੂਰਤ ਹੈ। ਉਨ੍ਹਾਂ ਖੁਲਾਸਾ ਕੀਤਾ ਕਿ ਸਤੰਬਰ 2021 ਤਕ ਇੱਕ ਲੱਖ ਕਰੋੜ ਰੁਪਏ ਪੰਜਾਬ ਵਿੱਚ ਨਿਵੇਸ਼ ਹੋ ਚੁੱਕੇ ਸਨ।
ਇਹ ਵੀ ਪੜ੍ਹੋ : ਪੰਜਾਬ ‘ਆਪ’ ਦਾ CM ਚੰਨੀ ‘ਤੇ ਨਿਸ਼ਾਨਾ, ਫੋਟੋ ਟਵੀਟ ਕਰਕੇ ਕਿਹਾ- ‘ਗੰਗਾਧਰ ਹੀ ਸ਼ਕਤੀਮਾਨ ਹੈ’