ਲੀਖਮਪੁਰ ਖੀਰੀ ‘ਤੇ ਵਿਸ਼ੇਸ਼ ਜਾਂਚ ਟੀਮ (ਸਿੱਟ) ਦੀ ਰਿਪੋਰਟ ਆਉਣ ਮਗਰੋਂ ਸੰਸਦ ਵਿੱਚ ਬੁੱਧਵਾਰ ਨੂੰ ਜ਼ੋਰਦਾਰ ਹੰਗਾਮਾ ਹੋਇਆ। ਇਸ ਵਿਚਕਾਰ ਭਾਜਪਾ ਨੇ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੈ ਮਿਸ਼ਰਾ ਨੂੰ ਦਿੱਲੀ ਤਲਬ ਕਰ ਲਿਆ ਹੈ।
ਦੱਸ ਦੇਈਏ ਕਿ ਰਾਹੁਲ ਗਾਂਧੀ ਨੇ ਅੱਜ ਸੰਸਦ ਵਿੱਚ ਲਖੀਮਪੁਰ ਖੀਰੀ ਮਾਮਲੇ ‘ਤੇ ਕਿਹਾ ਕਿ ਇਹ ਕਾਂਡ ਇੱਕ ਸਾਜ਼ਿਸ਼ ਹੈ। ਹਰ ਕੋਈ ਜਾਣਦਾ ਹੈ ਕਿ ਇਸ ਘਟਨਾ ਪਿੱਛੇ ਕੌਣ ਅਤੇ ਕਿਸ ਦਾ ਪੁੱਤਰ ਸੀ। ਪਰ ਸਰਕਾਰ ਸੱਚ ਨੂੰ ਸਵੀਕਾਰ ਨਹੀਂ ਕਰਨਾ ਚਾਹੁੰਦੀ। ਅਸੀਂ ਚਾਹੁੰਦੇ ਹਾਂ ਕਿ ਅਜੇ ਮਿਸ਼ਰਾ ਟੈਨੀ ਆਪਣੇ ਮੰਤਰੀ ਅਹੁਦੇ ਤੋਂ ਅਸਤੀਫਾ ਦੇਣ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਉਨ੍ਹਾਂ ਕਿਹਾ ਕਿ ਸਰਕਾਰ ਸਦਨ ਵਿੱਚ ਕੋਈ ਚਰਚਾ ਨਹੀਂ ਚਾਹੁੰਦੀ। ਜਿਸ ਤਰ੍ਹਾਂ ਹਰ ਕਿਸੇ ਨੇ ਕਿਸਾਨ ਕਾਨੂੰਨ ਵਾਪਸ ਲੈਣ ਲਈ ਸਰਕਾਰ ‘ਤੇ ਦਬਾਅ ਪਾਇਆ ਹੈ, ਉਸੇ ਤਰ੍ਹਾਂ ਜੇ ਅਸੀਂ ਸਰਕਾਰ ‘ਤੇ ਦਬਾਅ ਪਾਇਆ ਤਾਂ ਸਰਕਾਰ ਫੈਸਲਾ ਲਵੇਗੀ।
ਇਹ ਵੀ ਪੜ੍ਹੋ : ਸਰਕਾਰੀ ਬੈਂਕ ਗਾਹਕਾਂ ਲਈ ਬੁਰੀ ਖ਼ਬਰ, 3 ਦਿਨ ਨਹੀਂ ਕਢਾ ਸਕੋਗੇ ਕੈਸ਼, ਬਚਤ ਦਰ ਵੀ ਘਟੀ
ਲਖੀਮਪੁਰ ਖੀਰੀ ‘ਚ ਕਿਸਾਨਾਂ ਨੂੰ ਕੁਚਲਣ ਦੇ ਮਾਮਲੇ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ ਨੇ ਜ਼ਿਲ੍ਹੇ ਦੇ ਚੀਫ ਜੁਡੀਸ਼ੀਅਲ ਮੈਜਿਸਟ੍ਰੇਟ ਨੂੰ ਲਿਖਤੀ ਦਸਤਾਵੇਜ਼ ਸੌਂਪ ਕੇ ਦੱਸਿਆ ਹੈ ਕਿ ਇਸ ਮਾਮਲੇ ਦੇ ਮੁਲਜ਼ਮ ਕੇਂਦਰੀ ਮੰਤਰੀ ਅਜੈ ਮਿਸ਼ਰਾ ਦੇ ਪੁੱਤਰ ਆਸ਼ੀਸ਼ ਮਿਸ਼ਰਾ ਨੇ ਕਿਸਾਨਾਂ ਨੂੰ ਮਾਰਨ ਦੀ ਸੋਚੀ ਸਮਝੀ ਸਾਜ਼ਿਸ਼ ਰਚੀ ਸੀ।