ਪੰਜਾਬ ਵਿਧਾਨ ਸਭਾ ਚੋਣਾਂ ਦਾ ਸਮਾਂ ਨੇੜੇ ਹੈ। ਇਸ ਵਾਰ ਭਾਜਪਾ ਵੀ ਅਕਾਲੀ ਦਲ ਨਾਲੋਂ ਗਠਜੋੜ ਟੁੱਟਣ ਕਰਕੇ ਪੰਜਾਬ ਵਿੱਚ ਕਮਜ਼ੋਰ ਪੈ ਚੁੱਕੀ ਹੈ ਤੇ ਕੈਪਟਨ ਨੂੰ ਵੀ ਆਪਣੀ ਨਵੀਂ ਪਾਰਟੀ ਨੂੰ ਮਜ਼ਬੂਤ ਕਰਨ ਦੀ ਲੋੜ ਹੈ।
ਦੂਜੇ ਪਾਸੇ ਭਾਜਪਾ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਨਵੀਂ ਪਾਰਟੀ ‘ਪੰਜਾਬ ਲੋਕ ਕਾਂਗਰਸ’ ਨਾਲ ਗਠਜੋੜ ਹੋਣ ਦੀ ਪੂਰੀ ਸੰਭਾਵਨਾ ਹੈ। ਭਾਜਪਾ ਆਗੂ ਸਿਰਸਾ ਨੇ ਇਸ ਗਠਜੋੜ ਦੀ ਸੰਭਾਵਨਾ ਨੂੰ ਲੈ ਕੇ ਬਿਆਨ ਦਿੱਤਾ ਕਿ ਕੈਪਟਨ ਅਮਰਿੰਦਰ ਸਿੰਘ ਤੇ ਭਾਜਪਾ ਲਈ ਹੱਥ ਮਿਲਾਉਣਾ ਬੇਹੱਦ ਜ਼ਰੂਰੀ ਹੈ।
ਇੱਕ ਗੱਲਬਾਤ ਦੌਰਾਨ ਮਨਜਿੰਦਰ ਸਿੰਘ ਸਿਰਸਾ ਨੇ ਕੈਪਟਨ ਦੀ ਤਾਰੀਫ਼ ਕਰਦਿਆਂ ਕਿਹਾ ਕਿ ਹਰ ਕੋਈ ਜਾਣਦਾ ਹੈ ਕਿ ਕਾਂਗਰਸ ਪਾਰਟੀ ਦੇ ਮੁੱਖ ਮੰਤਰੀ ਹੋਣ ਦੇ ਬਾਵਜੂਦ ਕੈਪਟਨ ਅਮਰਿੰਦਰ ਸਿੰਘ ਹਮੇਸ਼ਾ ਰਾਸ਼ਟਰ ਦੇ ਹਿੱਤਾਂ ਨਾਲ ਖੜ੍ਹੇ ਰਹੇ ਹਨ। ਇਸ ਲਈ ਉਨ੍ਹਾਂ ਦਾ ਅਤੇ ਭਾਜਪਾ ਲਈ ਹੱਥ ਮਿਲਾਉਣਾ ਬਹੁਤ ਜ਼ਰੂਰੀ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਦੱਸ ਦੇਈਏ ਕਿ ਪੰਜਾਬ ਚੋਣਾਂ ਲਈ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਵੀ ਮੰਗਲਵਾਰ ਨੂੰ ਇਹ ਗੱਲ ਕਹੀ ਸੀ ਕਿ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਲੋਕ ਕਾਂਗਰਸ ਅਤੇ ਭਗਵਾ ਪਾਰਟੀ ਸੂਬੇ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ ਲਈ ਹੱਥ ਮਿਲਾਉਣ ਦੀ ਸੰਭਾਵਨਾ ਹੈ। ਇਸ ਬਾਰੇ ਦੋਵਾਂ ਧਿਰਾਂ ਵਿਚਾਲੇ ਗੱਲਬਾਤ ਚੱਲ ਰਹੀ ਹੈ।
ਇਹ ਵੀ ਪੜ੍ਹੋ : 104 ਸਾਲਾਂ ਦੀ ਉਮਰ ‘ਚ ਰਾਮਬਾਈ ਨੇ ਰਿਲੇਅ ਦੌੜਾਂ ‘ਚ ਗੋਲਡ ਮੈਡਲ ਜਿੱਤ ਬਣਾਇਆ ਰਿਕਾਰਡ