ਵੀਰਵਾਰ ਸਵੇਰੇ ਚੰਡੀਗੜ੍ਹ-ਅੰਬਾਲਾ ਹਾਈਵੇ ‘ਤੇ ਵੱਡਾ ਸੜਕ ਹਾਦਸਾ ਹੋਣ ਦੀ ਖਬਰ ਸਾਹਮਣੇ ਆਈ ਹੈ। ਜਿੱਥੇ 2 ਕਾਰਨ ਦੀ ਆਪਸ ਵਿੱਚ ਜ਼ੋਰਦਾਰ ਟੱਕਰ ਹੋ ਗਈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਇਸ ਹਾਦਸੇ ਵਿੱਚ 4 ਮਹੀਨਿਆਂ ਦੇ ਬੱਚੇ ਸਣੇ 4 ਲੋਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਹਾਦਸੇ ਵਿੱਚ ਮਾਰੇ ਗਏ ਲੋਕਾਂ ਵਿੱਚ NRI ਪਰਿਵਾਰ ਨਾਲ ਸਬੰਧਿਤ ਇੱਕ ਬੱਚਾ ਤੇ 2 ਔਰਤਾਂ ਸ਼ਾਮਿਲ ਹਨ। ਮਿਲੀ ਜਾਣਕਾਰੀ ਅਨੁਸਾਰ ਇਹ ਹਾਦਸਾ ਅੰਬਾਲਾ ਕੌਮੀ ਸ਼ਾਹਰਾਹ ’ਤੇ ਵਾਪਰਿਆ ਹੈ। ਇਸ ਹਾਦਸੇ ਵਿੱਚ ਦੂਜੀ ਕਾਰ ਵਿੱਚ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਪਛਾਣ ਹਰਿਆਣਾ ਵਾਸੀ ਗੌਰਵ ਵਜੋਂ ਹੋਈ ਹੈ।
ਇਸ ਘਟਨਾ ਸਬੰਧੀ ਦਵਿੰਦਰ ਸਿੰਘ ਧਾਮੀ ਨੇ ਦੱਸਿਆ ਕਿ ਉਹ ਰਾਤ ਨੂੰ ਕਿਰਾਏ ਦੀ ਟੈਕਸੀ ਵਿੱਚ ਆਪਣੀ ਪਤਨੀ, ਨੂੰਹ ਅਤੇ ਪੋਤਰਾ-ਪੋਤਰੀ ਨਾਲ ਹਰਿਆਣਾ ਤੋਂ ਇੱਕ ਵਿਆਹ ਸਮਾਗਮ ਵਿੱਚ ਹਿੱਸਾ ਲੈ ਕੇ ਵਾਪਸ ਆ ਰਿਹਾ ਸੀ। ਉਨ੍ਹਾਂ ਦੱਸਿਆ ਕਿ ਜਦੋਂ ਉਹ ਡੇਰਾਬੱਸੀ ਦੇ ਪਿੰਡ ਜਨੇਤਪੁਰ ਕੋਲ ਪਹੁੰਚੇ ਤਾਂ ਦੂਜੇ ਪਾਸੇ ਤੋਂ ਆ ਰਹੀ ਸਵੀਫ਼ਟ ਕਾਰ ਦੇ ਚਾਲਕ ਦਾ ਸੰਤੁਲਨ ਵਿਗੜ ਗਿਆ,ਜਿਸ ਦੀ ਕਾਰ ਨੇ ਬੇਕਾਬੂ ਹੋ ਕੇ ਡਿਵਾਈਡਰ ਨੂੰ ਪਾਰ ਕਰਦੇ ਹੋਏ ਉਨ੍ਹਾਂ ਦੀ ਕਾਰ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।
ਇਹ ਵੀ ਪੜ੍ਹੋ: ਪੰਜਾਬ ਚੋਣਾਂ 2022: ਇਸ ਸੀਟ ਤੋਂ ਚੋਣ ਲੜ ਸਕਦੇ ਨੇ ਹਰਭਜਨ ਸਿੰਘ, ਸਿੱਧੂ ਨੇ ਦਿੱਤਾ ਵੱਡਾ ਬਿਆਨ
ਦੱਸ ਦੇਈਏ ਕਿ ਇਸ ਹਾਦਸੇ ਵਿੱਚ ਉਸ ਦੀ ਪਤਨੀ ਹਰਜੀਤ ਕੌਰ ਧਾਮੀ (56 ਸਾਲ), ਨੂੰਹ ਸ਼ਰਨਜੀਤ ਕੌਰ (33 ਸਾਲ) ਅਤੇ ਚਾਰ ਮਹੀਨੇ ਦੇ ਪੋਤਰੇ ਅਜੈਬ ਸਿੰਘ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਉਹ ਡਰਾਈਵਰ ਦੇ ਨਾਲ ਵਾਲੀ ਸੀਟ ’ਤੇ ਬੈਠੇ ਸੀ ਤੇ ਇਸ ਹਾਦਸੇ ਵਿੱਚ ਵੱਲ-ਵੱਲ ਬਚ ਗਏ।
ਵੀਡੀਓ ਲਈ ਕਲਿੱਕ ਕਰੋ -: