ਨਵੀਂ ਦਿੱਲੀ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਨਾਂ ਇੱਕ ਹੋਰ ਅੰਤਰਰਾਸ਼ਟਰੀ ਨਾਗਰਿਕ ਸਨਮਾਨ ਜੁੜ ਗਿਆ ਹੈ। ਗੁਆਂਢੀ ਦੇਸ਼ ਭੂਟਾਨ ਉਨ੍ਹਾਂ ਨੂੰ ਆਪਣੇ ਸਭ ਤੋਂ ਵੱਡੇ ਨਾਗਰਿਕ ਐਵਾਰਡ ਨਾਲ ਸਨਮਾਨਿਤ ਕਰੇਗਾ। ਭੂਟਾਨ ਵੱਲੋਂ ਇਸ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਵੀ ਕਈ ਦੇਸ਼ ਆਪਣੇ ਸਰਵਉਚ ਨਾਗਰਿਕ ਸਨਮਾਨ ਤੋਂ ਪੀ. ਐੱਮ. ਮੋਦੀ ਨੂੰ ਸਨਮਾਨਿਤ ਕਰ ਚੁੱਕੇ ਹਨ।
ਭੂਟਾਨ ਦੇ ਪ੍ਰਧਾਨ ਮੰਤਰੀ ਦਫਤਰ ਵੱਲੋਂ ਟਵਿਟਰ ‘ਤੇ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ ਨਾਲ ਪੀ. ਐੱਮ. ਮੋਦੀ ਨੂੰ ਸਨਮਾਨਿਤ ਕੀਤੇ ਜਾਣ ਦੇ ਫੈਸਲੇ ਤੋਂ ਅਸੀਂ ਖੁਸ਼ ਹਾਂ। ਉਨ੍ਹਾਂ ਕਿਹਾ ਕਿ ਕੋਰੋਨਾ ਮਹਾਮਾਰੀ ਦੌਰਾਨ ਪਿਛਲੇ ਸਾਲਾਂ ‘ਚ ਪ੍ਰਧਾਨ ਮੰਤਰੀ ਮੋਦੀ ਨੇ ਇਸ ਦੇਸ਼ ਨੂੰ ਜੋ ਸਹਿਯੋਗ ਤੇ ਸਮਰਥਨ ਦਿੱਤਾ ਹੈ, ਉਹ ਬੇਮਿਸਾਲ ਹੈ। ਬਿਆਨ ‘ਚ ਕਿਹਾ ਗਿਆ ਹੈ ਕਿ ਤੁਸੀਂ ਇਸ ਸਨਮਾਨ ਦੇ ਹੱਕਦਾਰ ਹੋ। ਭੂਟਾਨ ਦੇ ਲੋਕਾਂ ਵੱਲੋਂ ਤੁਹਾਨੂੰ ਵਧਾਈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਭੂਟਾਨ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦੇਸ਼ ਆਉਣ ਦਾ ਸੱਦਾ ਵੀ ਦਿੱਤਾ ਹੈ। ਗੌਰਤਲਬ ਹੈ ਕਿ ਸਾਊਦੀ ਅਰਬ, ਅਫਗਾਨਿਸਤਾਨ, ਫਲੀਸਤੀਨ, ਸੰਯੁਕਤ ਅਰਬ ਅਮੀਰਾਤ, ਰੂਸ ਤੇ ਮਾਲਦੀਵ ਆਪਣੇ ਸਰਵਉੱਚ ਨਾਗਰਿਕ ਸਨਮਾਨ ਨਾਲ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸਨਮਾਨਿਤ ਕਰ ਚੁੱਕੇ ਹਨ।