1986 ਬੈਚ ਦੇ ਆਈਪੀਐਸ ਅਧਿਕਾਰੀ ਸਿਧਾਰਥ ਚਟੋਪਾਧਿਆਏ ਨੇ ਪੰਜਾਬ ਪੁਲਿਸ ਦੇ ਦੇ ਡੀਜੀਪੀ ਦਾ ਚਾਰਜ ਸੰਭਾਲ ਲਿਆ ਹੈ। ਉਹ ਡੀ.ਜੀ.ਪੀ., ਪੀ.ਐਸ.ਪੀ.ਸੀ.ਐਲ., ਪਟਿਆਲਾ ਤੋਂ ਇਲਾਵਾ ਮੁੱਖ ਨਿਰਦੇਸ਼ਕ, ਸਟੇਟ ਵਿਜੀਲੈਂਸ ਬਿਊਰੋ ਰਾਜ ਸਰਕਾਰ ਦਾ ਚਾਰਜ ਵੀ ਸੰਭਾਲਦੇ ਰਹਿਣਗੇ।
ਸਰਕਾਰ ਨੇ ਇਹ ਫੈਸਲਾ ਅਜਿਹੇ ਸਮੇਂ ਲਿਆ ਹੈ ਜਦੋਂ ਹੁਣ ਤੱਕ ਨਵੇਂ ਪਰਮਾਨੈਂਟ ਡੀ. ਜੀ. ਪੀ. ਲਈ UPSC ਨੇ ਪੈਨਲ ਨਹੀਂ ਭੇਜਿਆ ਹੈ। ਯੂ. ਪੀ. ਐੱਸ. ਸੀ. ਨੇ ਪੈਨਲ ਲਈ 21 ਦਸੰਬਰ ਨੂੰ ਮੀਟਿੰਗ ਬੁਲਾਈ ਗਈ ਹੈ ਜਿਸ ਵਿਚ ਪੰਜਾਬ ਵਿਚ ਚੀਫ ਸੈਕ੍ਰੇਟਰੀ ਸਣੇ 3 ਅਫਸਰ ਸ਼ਾਮਲ ਹੋਣ ਜਾ ਰਹੇ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਗੌਰਤਲਬ ਹੈ ਕਿ ਬੀਤੀ ਰਾਤ ਚੰਨੀ ਸਰਕਾਰ ਵੱਲੋਂ ਇਕਬਾਲਪ੍ਰੀਤ ਸਿੰਘ ਸਹੋਤਾ ਦੀ ਥਾਂ ਸਿਧਾਰਥ ਚਟੋਪਾਧਿਆਏ ਨੂੰ ਪੰਜਾਬ ਦਾ ਨਵਾਂ ਕਾਰਜਕਾਰੀ ਡੀਜੀਪੀ ਨਿਯੁਕਤ ਕੀਤਾ ਗਿਆ ਸੀ। ਸਹੋਤਾ ਦੀ ਨਿਯੁਕਤੀ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਲਗਾਤਾਰ ਵਿਰੋਧ ਕਰ ਰਹੇ ਸਨ।