ਪੰਜਾਬ ਵਿੱਚ ਚੋਣ ਜ਼ਾਬਤਾ ਲੱਗਣ ਮਗਰੋਂ ਆਮ ਆਦਮੀ ਪਾਰਟੀ ਭਗਵੰਤ ਮਾਨ ਨੂੰ ਸੀ. ਐੱਮ. ਚਿਹਰਾ ਐਲਾਨ ਕਰਨ ਜਾ ਰਹੀ ਹੈ। ਸੂਤਰਾਂ ਦੇ ਹਵਾਲੇ ਤੋਂ ਇਹ ਵੱਡੀ ਖ਼ਬਰ ਮਿਲੀ ਹੈ। ਇਸ ਮਹੀਨੇ ਦੇ ਅੰਤ ਵਿੱਚ ਚੋਣ ਜ਼ਾਬਤਾ ਲੱਗਣ ਦੇ ਆਸਾਰ ਹਨ। ਸੂਤਰਾਂ ਮੁਤਾਬਕ, ਭਗਵੰਤ ਮਾਨ ਦੇ ਨਾਂ ‘ਤੇ ਮੋਹਰ ਲੱਗ ਚੁੱਕੀ ਹੈ ਅਤੇ ਜਨਵਰੀ ਦੇ ਪਹਿਲੇ ਹਫ਼ਤੇ ਅਰਵਿੰਦ ਕੇਜਰੀਵਾਲ ਇਸ ਦਾ ਐਲਾਨ ਕਰ ਸਕਦੇ ਹਨ।
ਦੱਸ ਦੇਈਏ ਕੇਜਰੀਵਾਲ ਨੇ ਹਾਲ ਹੀ ਵਿੱਚ ਆਪਣੇ ਪੰਜਾਬ ਦੌਰੇ ਦੌਰਾਨ ਬਿਆਨ ਦਿੱਤਾ ਸੀ ਕਿ ‘ਆਪ’ ਦੀ ਪੰਜਾਬ ‘ਚ CM ਚਿਹਰੇ ਦੀ ਭਾਲ ਪੂਰੀ ਹੋ ਚੁੱਕੀ ਹੈ ਤੇ ਅਗਲੇ 20 ਦਿਨਾਂ ਵਿੱਚ ਇਸ ਦਾ ਐਲਾਨ ਕਰ ਦਿੱਤਾ ਜਾਵੇਗਾ।
ਵੀਡੀਓ ਲਈ ਕਲਿੱਕ ਕਰੋ -:
Stuffed Mini Paratha | ਫਟਾਫਟ ਬਣਨ ਵਾਲਾ ਮਿੰਨੀ ਪਰਾਠਾਂ | Veg Paratha | Stuffed Bun Paratha”
ਇਸ ਦੇ ਨਾਲ ਉਨ੍ਹਾਂ ਕਿਹਾ ਸੀ ਕਿ ਪੰਜਾਬ ਵਿੱਚ ਮੁੱਖ ਮੰਤਰੀ ਉਮੀਦਵਾਰ ਦਾ ਨਾਂ ਬਹੁਤ ਹੀ ਹੈਰਾਨ ਕਰ ਦੇਣ ਵਾਲਾ ਹੋਵੇਗਾ। ਇਹ ਅਜਿਹਾ ਨਾਂ ਹੋਵੇਗਾ, ਜਿਸ ‘ਤੇ ਪੂਰੇ ਪੰਜਾਬ ਨੂੰ ਮਾਣ ਹੋਵੇਗਾ।
ਇਹ ਵੀ ਪੜ੍ਹੋ : CM ਚੰਨੀ ਸਰਕਾਰ ਦਾ ਚੋਣਾਂ ਤੋਂ ਪਹਿਲਾਂ ਧਮਾਕਾ, 12,000 ਤੋਂ ਵੱਧ ਭਰਤੀਆਂ ਲਈ ਇਸ਼ਤਿਹਾਰ ਜਾਰੀ
ਉਥੇ ਹੀ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੇ ਆਗੂਆਂ ਵੱਲੋਂ ਵੀ CM ਚਿਹਰੇ ਦੇ ਐਲਾਨ ਦੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ। ਆਮ ਆਦਮੀ ਪਾਰਟੀ ਵਿੱਚ ਇਸ ਵੇਲੇ ਭਗਵੰਤ ਮਾਨ ਤੋਂ ਇਲਾਵਾ ਕੋਈ ਵੀ ਹੋਰ ਮੁੱਖ ਮੰਤਰੀ ਚਿਹਰੇ ਦਾ ਮਜ਼ਬੂਤ ਉਮੀਦਵਾਰ ਨਹੀਂ ਹੈ। ਪੰਜਾਬ ਵਿੱਚ ਪਾਰਟੀ ਨੂੰ ਖੜ੍ਹੇ ਕਰਨ ਦਾ ਸਿਹਰਾ ਮਾਨ ਸਿਰ ਹੀ ਜਾਂਦਾ ਹੈ। ਭਗਵੰਤ ਮਾਨ ਦੇ ਸਮਰਥਕ ਵੀ ਅਕਸਰ ਕੇਜਰੀਵਾਲ ਦੀਆਂ ਰੈਲੀਆਂ ਦੌਰਾਨ ਮਾਨ ਦੇ ਸਮਰਥਨ ਵਿੱਚ ਨਾਅਰੇ ਲਾਉਂਦੇ ਵੀ ਨਜ਼ਰ ਆਉਂਦੇ ਹਨ।