ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਦੇ ਕਰੀਬੀ ਨੇਤਾਵਾਂ ਦੇ ਖਿਲਾਫ ਆਮਦਨ ਕਰ ਵਿਭਾਗ ਦੀ ਕਾਰਵਾਈ ਜਾਰੀ ਹੈ। ਹੁਣ ਤੱਕ ਪ੍ਰਾਪਤ ਜਾਣਕਾਰੀ ਅਨੁਸਾਰ ਸਪਾ ਦੇ ਤਿੰਨ ਵੱਡੇ ਆਗੂਆਂ ਦੇ ਠਿਕਾਣਿਆਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ। ਆਮਦਨ ਕਰ ਵਿਭਾਗ ਲਖਨਊ ਦੇ ਮਊ ‘ਚ ਸਪਾ ਦੇ ਰਾਸ਼ਟਰੀ ਸਕੱਤਰ ਰਾਜੀਵ ਰਾਏ ਅਤੇ ਮੈਨਪੁਰੀ ‘ਚ ਮਨੋਜ ਯਾਦਵ ਦੇ ਟਿਕਾਣਿਆਂ ‘ਤੇ ਛਾਪੇਮਾਰੀ ਕਰ ਰਿਹਾ ਹੈ।
ਯੂਪੀ ਦੇ ਮਊ ਵਿੱਚ ਸਮਾਜਵਾਦੀ ਪਾਰਟੀ ਦੇ ਰਾਸ਼ਟਰੀ ਸਕੱਤਰ ਰਾਜੀਵ ਰਾਏ ਦੇ ਘਰ ਇਨਕਮ ਟੈਕਸ ਦੀ ਛਾਪੇਮਾਰੀ ਚੱਲ ਰਹੀ ਹੈ। ਇਹ ਛਾਪੇਮਾਰੀ ਸਵੇਰੇ 7 ਵਜੇ ਤੋਂ ਜਾਰੀ ਹੈ। ਇਸ ਛਾਪੇਮਾਰੀ ਖਿਲਾਫ ਸਮਾਜਵਾਦੀ ਪਾਰਟੀ ਦੇ ਵਰਕਰਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ। ਰਾਜੀਵ ਰਾਏ ਨੇ ਦੋਸ਼ ਲਾਇਆ ਕਿ ਭਾਜਪਾ ਨੂੰ ਲੋਕਾਂ ਦੀ ਮਦਦ ਕਰਨਾ ਪਸੰਦ ਨਹੀਂ ਹੈ, ਇਸ ਲਈ ਉਨ੍ਹਾਂ ਵਿਰੁੱਧ ਇਹ ਕਾਰਵਾਈ ਕੀਤੀ ਜਾ ਰਹੀ ਹੈ।
ਦੱਸ ਦੇਈਏ ਕਿ ਸਪਾ ਦੇ ਰਾਸ਼ਟਰੀ ਸਕੱਤਰ ਰਾਜੀਵ ਰਾਏ ਦੇ ਘਰ ਦੇ ਬਾਹਰ ਵੱਡੀ ਗਿਣਤੀ ਵਿੱਚ ਪੁਲਿਸ ਬਲ ਤਾਇਨਾਤ ਹੈ। ਇਨਕਮ ਟੈਕਸ ਵਿਭਾਗ ਦੀ ਇਸ ਕਾਰਵਾਈ ਤੋਂ ਸਮਾਜਵਾਦੀ ਪਾਰਟੀ ਦੇ ਵਰਕਰ ਹੈਰਾਨ ਹਨ, ਉਨ੍ਹਾਂ ਨੇ ਹੰਗਾਮਾ ਸ਼ੁਰੂ ਕਰ ਦਿੱਤਾ ਹੈ। ਵਾਰਾਣਸੀ ਦੇ ਇਨਕਮ ਟੈਕਸ ਵਿਭਾਗ ਦੀ ਟੀਮ ਮਊ ਪਹੁੰਚ ਗਈ ਹੈ। ਦੱਸ ਦੇਈਏ ਕਿ ਅੱਜ ਸਵੇਰੇ 7 ਵਜੇ ਤੋਂ ਹੀ ਇਨਕਮ ਟੈਕਸ ਦੀ ਟੀਮ ਨੇ ਰਾਜੀਵ ਰਾਏ ਨੂੰ ਘਰ ਵਿੱਚ ਨਜ਼ਰਬੰਦ ਕਰ ਰੱਖਿਆ ਹੈ। ਇਹ ਮਾਮਲਾ ਸ਼ਹਿਰ ਕੋਤਵਾਲੀ ਸਆਦਤਪੁਰਾ ਦਾ ਹੈ। ਰਾਜੀਵ ਰਾਏ ਮਊ ਤੋਂ ਲੋਕ ਸਭਾ ਚੋਣ ਲੜ ਚੁੱਕੇ ਹਨ।
ਵੀਡੀਓ ਲਈ ਕਲਿੱਕ ਕਰੋ -: