ਪੰਜਾਬ ਦੀ ਸਿਆਸਤ ‘ਚ ਹਲਚਲ ਪੈਦਾ ਕਰਦਿਆਂ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਨੇ ਆਪਣੀ ਸਿਆਸੀ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਗੁਰਨਾਮ ਸਿੰਘ ਚੜੂਨੀ ਨੇ ਸੰਯੁਕਤ ਸੰਘਰਸ਼ ਪਾਰਟੀ ਦਾ ਐਲਾਨ ਕੀਤਾ ਹੈ।
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਸ਼ਨੀਵਾਰ ਨੂੰ ਚੰਡੀਗੜ੍ਹ ਵਿਖੇ ਪ੍ਰੈੱਸ ਕਾਨਫਰੰਸ ਕਰਨਗੇ। ਇਸ ਦੌਰਾਨ ਚੜੂਨੀ ਆਪਣੀ ਨਵੀਂ ਪਾਰਟੀ ਦੀ ਰਣਨੀਤੀ ਦਾ ਐਲਾਨ ਕਰਨਗੇ। ਦੱਸ ਦੇਈਏ ਕਿ ਕਿਸਾਨ ਅੰਦੋਲਨ ਦੇ ਦੌਰਾਨ ਹੀ ਚੜੂਨੀ ਨੇ ਮਿਸ਼ਨ ਪੰਜਾਬ ਤਹਿਤ ਚੋਣਾਂ ਲੜਨ ਦਾ ਐਲਾਨ ਕੀਤਾ ਸੀ। ਚੜੂਨੀ ਨੇ ਆਪਣੇ ਮਿਸ਼ਨ ਪੰਜਾਬ ਤਹਿਤ ਫਤਿਹਗੜ੍ਹ ਸਾਹਿਬ ਦੇ ਦੌਰੇ ਦੌਰਾਨ ਉਮੀਦਵਾਰ ਦਾ ਐਲਾਨ ਵੀ ਕੀਤਾ ਹੈ। ਹਾਲਾਂਕਿ ਸੰਯੁਕਤ ਕਿਸਾਨ ਮੋਰਚਾ ਪੰਜਾਬ ਵਿੱਚ ਚੋਣ ਲੜਨ ਦੇ ਉਨ੍ਹਾਂ ਦੇ ਫੈਸਲੇ ਨਾਲ ਸਹਿਮਤ ਨਹੀਂ ਹੈ। ਪਰ ਚੜੂਨੀ ਆਪਣੇ ਫੈਸਲੇ ‘ਤੇ ਅੜੇ ਹੋਏ ਹਨ। ਇੱਥੇ ਇਹ ਵੀ ਦੱਸ ਦੇਈਏ ਕਿ ਚੜੂਨੀ ਪਹਿਲੀ ਵਾਰ ਚੋਣ ਮੈਦਾਨ ‘ਚ ਨਹੀਂ ਉੱਤਰ ਰਹੇ ਉਹ ਇਸ ਤੋਂ ਪਹਿਲਾ ਖੁਦ ਵੀ ਚੋਣਾਂ ਲੜ ਚੁੱਕੇ ਹਨ, ਹਾਲਾਂਕਿ ਉਨ੍ਹਾਂ ਨੂੰ ਉਸ ਸਮੇਂ ਸਫਲਤਾ ਨਹੀਂ ਮਿਲੀ ਸੀ।
ਇਹ ਵੀ ਪੜ੍ਹੋ : ਪੰਜਾਬ ਚੋਣਾਂ ਲਈ ‘ਆਪ’ ਦਾ ਸਸਪੈਂਸ ਖ਼ਤਮ, ਭਗਵੰਤ ਮਾਨ ਹੀ ਹੋ ਸਕਦੇ ਨੇ CM ਚਿਹਰਾ
ਦਰਅਸਲ, ਪਹਿਲਾ 2014 ਵਿੱਚ ਉਨ੍ਹਾਂ ਦੀ ਪਤਨੀ ਬਲਵਿੰਦਰ ਕੌਰ ਨੇ ਹਰਿਆਣਾ ਦੀ ਕੁਰੂਕਸ਼ੇਤਰ ਲੋਕ ਸਭਾ ਸੀਟ ਤੋਂ ‘ਆਪ’ ਉਮੀਦਵਾਰ ਵਜੋਂ ਚੋਣ ਲੜੀ ਸੀ। ਉਨ੍ਹਾਂ ਨੂੰ ਲਗਭਗ 32,554 ਜਾਂ ਕੁੱਲ ਪੋਲ ਹੋਈਆਂ 2.17 ਫੀਸਦੀ ਵੋਟਾਂ ਪ੍ਰਾਪਤ ਹੋਈਆਂ ਸੀ। ਉੱਥੇ ਹੀ 2019 ਵਿੱਚ, ਗੁਰਨਾਮ ਸਿੰਘ ਚੜੂਨੀ ਨੇ ਖੁਦ ਕੁਰੂਕਸ਼ੇਤਰ ਦੀ ਲਾਡਵਾ ਵਿਧਾਨ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜੀ ਸੀ। ਪਰ ਚੜੂਨੀ ਨੂੰ ਸਿਰਫ 1,307 (ਕੁੱਲ ਦਾ 0.95%) ਵੋਟਾਂ ਵੀ ਮਿਲੀਆਂ ਸੀ।
ਵੀਡੀਓ ਲਈ ਕਲਿੱਕ ਕਰੋ -: