1984 ਸਿੱਖ ਵਿਰੋਧੀ ਦੰਗਿਆਂ ਤੇ ਗੋਧਰਾ ਦੰਗਿਆਂ ਦੀ ਜਾਂਚ ਕਰਨ ਵਾਲੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਜਸਟਿਸ ਗਿਰੀਸ਼ ਠਾਕੋਰਲਾਲ ਨਾਨਾਵਤੀ ਨੇ ਸ਼ਨੀਵਾਰ ਨੂੰ ਇਸ ਦੁਨੀਆ ਨੂੰ ਅਲਵਿਦਾ ਕਹਿ ਦਿੱਤਾ। ਉਨ੍ਹਾਂ ਨੇ 86 ਸਾਲ ਦੀ ਉਮਰ ‘ਚ ਆਖਰੀ ਸਾਹ ਲਿਆ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਜਰਾਤ ‘ਚ ਸ਼ਨੀਵਾਰ ਦੁਪਹਿਰ 1.15 ਵਜੇ ਸੁਪਰੀਮ ਕੋਰਟ ਦੇ ਸਾਬਕਾ ਜੱਜ ਦਾ ਦਿਲ ਦਾ ਦੌਰਾ ਪੈਣ ਕਾਰਨ ਦਿਹਾਂਤ ਹੋ ਗਿਆ।
17 ਫਰਵਰੀ, 1935 ਨੂੰ ਜਨਮੇ ਨਾਨਾਵਤੀ ਨੇ 11 ਫਰਵਰੀ, 1958 ਨੂੰ ਬੰਬੇ ਹਾਈ ਕੋਰਟ ਵਿੱਚ 23 ਸਾਲ ਦੀ ਉਮਰ ਵਿੱਚ ਵਕਾਲਤ ਸ਼ੁਰੂ ਕੀਤੀ ਸੀ। ਉਨ੍ਹਾਂ ਨੂੰ 19 ਜੁਲਾਈ, 1979 ਤੋਂ ਗੁਜਰਾਤ ਹਾਈ ਕੋਰਟ ਦੇ ਸਥਾਈ ਜੱਜ ਵਜੋਂ ਨਿਯੁਕਤ ਕੀਤਾ ਗਿਆ ਸੀ ਅਤੇ 14 ਦਸੰਬਰ, 1993 ਨੂੰ ਉੜੀਸਾ ਹਾਈ ਕੋਰਟ ਵਿੱਚ ਟਰਾਂਸਫਰ ਕਰ ਦਿੱਤਾ ਗਿਆ ਸੀ।
ਨਾਨਾਵਤੀ ਨੂੰ 31 ਜਨਵਰੀ 1994 ਤੋਂ ਉੜੀਸਾ ਹਾਈ ਕੋਰਟ ਦਾ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ। ਉਨ੍ਹਾਂ ਦਾ 28 ਸਤੰਬਰ, 1994 ਤੋਂ ਕਰਨਾਟਕ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਟਰਾਂਸਫਰ ਕਰ ਦਿੱਤਾ ਗਿਆ। ਨਾਨਾਵਤੀ ਨੂੰ 6 ਮਾਰਚ, 1995 ਤੋਂ ਸੁਪਰੀਮ ਕੋਰਟ ਦੇ ਜੱਜ ਵਜੋਂ ਨਿਯੁਕਤ ਕੀਤਾ ਗਿਆ ਅਤੇ 16 ਫਰਵਰੀ, 2000 ਨੂੰ ਉਹ ਸੇਵਾਮੁਕਤ ਹੋ ਗਏ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਨਾਨਾਵਤੀ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੀ ਜਾਂਚ ਲਈ ਐਨਡੀਏ ਸਰਕਾਰ ਨੇ ਨਿਯੁਕਤ ਕੀਤਾ ਸੀ। ਉਹ ਨਾਨਾਵਤੀ ਕਮਿਸ਼ਨ ਦੇ ਇਕਲੌਤੇ ਮੈਂਬਰ ਸਨ। ਜਸਟਿਸ ਨਾਨਾਵਤੀ ਅਤੇ ਅਕਸ਼ੈ ਮਹਿਤਾ ਨੇ 2014 ਵਿੱਚ 2002 ਦੇ ਦੰਗਿਆਂ ਬਾਰੇ ਆਪਣੀ ਅੰਤਿਮ ਰਿਪੋਰਟ ਗੁਜਰਾਤ ਦੀ ਤਤਕਾਲੀ ਮੁੱਖ ਮੰਤਰੀ ਆਨੰਦੀਬੇਨ ਪਟੇਲ ਨੂੰ ਸੌਂਪੀ ਸੀ। ਹਿੰਸਾ ਵਿੱਚ 1,000 ਤੋਂ ਵੱਧ ਲੋਕ ਮਾਰੇ ਗਏ ਸਨ, ਇਸ ਵਿੱਚ ਵਧੇਰੇ ਘੱਟ ਗਿਣਤੀ ਭਾਈਚਾਰੇ ਦੇ ਲੋਕ ਸ਼ਾਮਲ ਸਨ।
ਇਹ ਵੀ ਪੜ੍ਹੋ : ਵਿਧਾਨ ਸਭਾ ਚੋਣਾਂ ‘ਚ ਹਾਰ ਦਾ ਡਰ, ਕਾਂਗਰਸ ਨੇ ਚੋਣਾਂ ਤੋਂ ਪਹਿਲਾਂ ਗਠਜੋੜ ਦਾ ਕੀਤਾ ਐਲਾਨ
ਗੋਧਰਾ ਰੇਲਵੇ ਸਟੇਸ਼ਨ ਨੇੜੇ ਸਾਬਰਮਤੀ ਐਕਸਪ੍ਰੈਸ ਰੇਲਗੱਡੀ ਦੇ ਦੋ ਡੱਬਿਆਂ ਨੂੰ ਸਾੜਨ ਤੋਂ ਬਾਅਦ ਹੋਏ ਦੰਗਿਆਂ ਦੀ ਜਾਂਚ ਲਈ 2002 ਵਿੱਚ ਤਤਕਾਲੀ ਮੁੱਖ ਮੰਤਰੀ ਨਰਿੰਦਰ ਮੋਦੀ ਵੱਲੋਂ ਕਮਿਸ਼ਨ ਦੀ ਨਿਯੁਕਤੀ ਕੀਤੀ ਗਈ ਸੀ, ਜਿਸ ਵਿੱਚ 59 ‘ਕਾਰਸੇਵਕਾਂ’ ਦੀ ਮੌਤ ਹੋ ਗਈ ਸੀ।