ਨਵੀਂ ਦਿੱਲੀ: ਦੁਨੀਆ ਭਰ ‘ਚ ਕੋਰੋਨਾ ਵਾਇਰਸ ਦੇ ਨਵੇਂ ਰੂਪ ਓਮੀਕ੍ਰੋਨ ਦਾ ਖ਼ਤਰਾ ਮੰਡਰਾ ਰਿਹਾ ਹੈ। ਇਸ ਦੌਰਾਨ ਨੈਸ਼ਨਲ ਕੋਵਿਡ-19 ਸੁਪਰਮਾਡਲ ਪੈਨਲ ਨੇ ਭਵਿੱਖਬਾਣੀ ਕੀਤੀ ਹੈ ਕਿ ਅਗਲੇ ਸਾਲ ਫਰਵਰੀ ਵਿਚ ਕੋਰੋਨਾ ਸਿਖਰ ‘ਤੇ ਹੋਵੇਗਾ। ਓਮੀਕ੍ਰੋਨ ਕਰਕੇ ਭਾਰਤ ਵਿੱਚ ਕੋਰੋਨਾ ਵਾਇਰਸ ਦੀ ਤੀਜੀ ਲਹਿਰ ਆਉਣੀ ਤੈਅ ਹੈ।
ਦੱਸ ਦਈਏ ਕਿ ਭਾਰਤ ‘ਚ ਹਰ ਰੋਜ਼ ਕੋਰੋਨਾ ਵਾਇਰਸ ਦੇ ਕਰੀਬ 7 ਤੋਂ ਸਾਢੇ ਸੱਤ ਹਜ਼ਾਰ ਮਾਮਲੇ ਆ ਰਹੇ ਹਨ। ਇਹ ਕੇਸ ਡੈਲਟਾ ਵੇਰੀਐਂਟ ਨਾਲ ਸਬੰਧਤ ਹਨ। ਪਰ ਜਲਦੀ ਹੀ ਓਮੀਕ੍ਰੋਨ ਡੈਲਟਾ ਵੇਰੀਐਂਟ ਦੀ ਥਾਂ ਲਵੇਗਾ।
ਨੈਸ਼ਨਲ ਕੋਵਿਡ-19 ਸੁਪਰਮਾਡਲ ਕਮੇਟੀ ਦੇ ਮੁਖੀ ਵਿੱਦਿਆਸਾਗਰ ਨੇ ਕਿਹਾ ਕਿ ਓਮੀਕ੍ਰੋਨ ਕਰਕੇ ਭਾਰਤ ਵਿਚ ਕੋਰੋਨਾ ਦੀ ਤੀਜੀ ਲਹਿਰ ਆਵੇਗੀ ਪਰ ਇਹ ਦੂਜੀ ਲਹਿਰ ਨਾਲੋਂ ਕਮਜ਼ੋਰ ਹੋਵੇਗੀ। ਅਜਿਹਾ ਇਸ ਲਈ ਹੋਵੇਗਾ ਕਿਉਂਕਿ ਕੋਰੋਨਾ ਦੀ ਦੂਜੀ ਲਹਿਰ ਵਿੱਚ ਭਾਰਤ ਦੇ ਜ਼ਿਆਦਾਤਰ ਲੋਕਾਂ ਵਿੱਚ ਇਮਿਊਨਿਟੀ ਵਿਕਸਿਤ ਹੋ ਗਈ ਹੈ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਦੱਸ ਦੇਈਏ ਕਿ ਵਿੱਦਿਆਸਾਗਰ ਆਈਆਈਟੀ ਹੈਦਰਾਬਾਦ ਵਿੱਚ ਪ੍ਰੋਫੈਸਰ ਹਨ। ਉਨ੍ਹਾਂ ਕਿਹਾ ਕਿ ਦੂਜੀ ਲਹਿਰ ਨਾਲੋਂ ਤੀਜੀ ਲਹਿਰ ਵਿੱਚ ਰੋਜ਼ਾਨਾ ਵੱਧ ਕੇਸ ਆਉਣਗੇ। ਦਰਅਸਲ, ਫਰੰਟਲਾਈਨ ਵਰਕਰਾਂ ਤੋਂ ਇਲਾਵਾ ਹੋਰ ਭਾਰਤੀ ਨਾਗਰਿਕਾਂ ਨੇ 1 ਮਾਰਚ 2020 ਤੋਂ ਟੀਕਾਕਰਨ ਕਰਨਾ ਸ਼ੁਰੂ ਕਰ ਦਿੱਤਾ ਸੀ। ਜਦੋਂ ਭਾਰਤ ਵਿੱਚ ਡੈਲਟਾ ਵੇਰੀਐਂਟ ਤੇਜ਼ੀ ਨਾਲ ਫੈਲਿਆ ਤਾਂ ਜ਼ਿਆਦਾਤਰ ਭਾਰਤੀਆਂ ਦਾ ਟੀਕਾਕਰਨ ਨਹੀਂ ਕੀਤਾ ਗਿਆ ਸੀ, ਪਰ ਇਸ ਵਾਰ ਅਜਿਹਾ ਨਹੀਂ ਹੋਵੇਗਾ। ਕੋਰੋਨਾ ਦੀ ਦੂਜੀ ਲਹਿਰ ਦੌਰਾਨ ਅਸੀਂ ਆਪਣੀ ਸਮਰੱਥਾ ਵਧਾ ਦਿੱਤੀ ਹੈ, ਇਸ ਲਈ ਕੋਰੋਨਾ ਦੀ ਤੀਜੀ ਲਹਿਰ ਨਾਲ ਨਜਿੱਠਣਾ ਪਹਿਲਾਂ ਨਾਲੋਂ ਆਸਾਨ ਹੈ।
ਇਹ ਵੀ ਪੜ੍ਹੋ : ਇੱਕ ਹੋਰ ਬੇਅਦਬੀ ਦੀ ਕੋਸ਼ਿਸ਼, ਕਪੂਰਥਲਾ ‘ਚ ਨਿਸ਼ਾਨ ਸਾਹਿਬ ਨਾਲ ਛੇੜਛਾੜ ਕਰਦਾ ਫੜਿਆ ਸ਼ਖ਼ਸ
ਵਿਸ਼ਵ ਸਿਹਤ ਸੰਗਠਨ (WHO) ਨੇ ਕੋਰੋਨਾ ਦੇ ਨਵੇਂ ਰੂਪ ਨੂੰ ਲੈ ਕੇ ਪੂਰੀ ਦੁਨੀਆ ਨੂੰ ਚਿਤਾਵਨੀ ਦਿੱਤੀ ਹੈ ਕਿ ਡੇਢ ਤੋਂ ਤਿੰਨ ਦਿਨਾਂ ਵਿੱਚ ਓਮੀਕ੍ਰੋਨ ਦੇ ਮਾਮਲੇ ਦੁੱਗਣੇ ਹੋ ਰਹੇ ਹਨ। ਕੋਰੋਨਾ ਦਾ ਇਹ ਨਵਾਂ ਰੂਪ ਲਗਭਗ 90 ਦੇਸ਼ਾਂ ਵਿੱਚ ਪਹੁੰਚ ਗਿਆ ਹੈ ਅਤੇ ਭਾਰਤ ਸੰਕ੍ਰਮਿਤ ਲੋਕਾਂ ਦੀ ਗਿਣਤੀ ਵੱਧ ਕੇ 126 ਹੋ ਗਈ ਹੈ। ਓਮੀਕ੍ਰੋਨ ਦੀ ਲਾਗ ਹੌਲੀ-ਹੌਲੀ ਦੇਸ਼ ਦੇ 11 ਰਾਜਾਂ ਵਿੱਚ ਫੈਲ ਗਈ ਹੈ। ਦੇਸ਼ ਵਿੱਚ ਹਰ ਰੋਜ਼ ਇਸ ਨਵੇਂ ਰੂਪ ਨਾਲ ਸੰਕਰਮਿਤ ਲੋਕਾਂ ਦੀ ਪੁਸ਼ਟੀ ਹੋ ਰਹੀ ਹੈ।