ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅਕਸਰ ਹੀ ਆਪਣੇ ਵੱਖਰੇ ਅੰਦਾਜ਼ ਲਈ ਜਾਣੇ ਜਾਂਦੇ ਹਨ। ਇੱਕ ਵਾਰ ਫਿਰ ਉਨ੍ਹਾਂ ਦਾ ਇੱਕ ਨਵਾਂ ਅੰਦਾਜ਼ ਸਾਹਮਣੇ ਆਇਆ ਹੈ। ਦਰਅਸਲ ਇੱਕ ਵੀਡੀਓ ਵਾਇਰਲ ਹੋਇਆ ਹੈ, ਜਿਸ ਵਿੱਚ ਉਹ ਸੜਕ ‘ਤੇ ਰੋਡ ਰੋਲਰ ਚਲਾਉਂਦੇ ਹੋਏ ਨਜ਼ਰ ਆ ਰਹੇ ਹਨ।
ਵੀਡੀਓ ਵਿੱਚ ਸੀ.ਐੱਮ. ਚੰਨੀ ਬਹੁਤ ਵਧੀਆ ਤਰੀਕੇ ਨਾਲ ਰੋਡ ਰੋਲਰ ਚਲਾਉਂਦੇ ਨਜ਼ਰ ਆ ਰਹੇ ਹਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗਾ ਹੈ ਕਿ ਇਹ ਵੀਡੀਓ ਕਿੱਥੋਂ ਦਾ ਹੈ। ਪਰ ਬੀਤੇ ਦਿਨ ਤੋਂ ਇਹ ਵੀਡੀਓ ਕਾਫੀ ਵਾਇਰਲ ਹੋ ਰਹੀ ਹੈ। ਦੱਸ ਦੇਈਏ ਕਿ ਸੀ.ਐੱਮ. ਦੇ ਕਈ ਵਾਰ ਅਜਿਹੇ ਆਮ ਲੋਕਾਂ ਵਾਲੇ ਅੰਦਾਜ਼ ਸਾਹਮਣੇ ਆਏ ਹਨ। ਸੀ.ਐੱਮ. ਚੰਨੀ ਦਾ ਕਹਿਣਾ ਹੈ ਕਿ ਉਹ ਵੀ ਇਕ ਆਮ ਬੰਦੇ ਹੀ ਹਨ ਤੇ ਲੋਕਾਂ ਦੀ ਸੇਵਾ ਕਰਨ ਵਾਸਤੇ ਇਸ ਅਹੁਦੇ ‘ਤੇ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਇਹ ਵੀ ਪੜ੍ਹੋ : ਇਮਰਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਨੂੰ ਲੈ ਕੇ PSGPC ਦੀਆਂ ਮੰਗਾਂ ਨਾਮਨਜ਼ੂਰ