ਚੰਡੀਗੜ੍ਹ : ਸੰਯੁਕਤ ਕਿਸਾਨ ਮੋਰਚਾ ਇੱਕ ਦਮਦਾਰ ਪ੍ਰੈਸ਼ਰ ਗਰੁੱਪ ਬਣਾ ਕੇ ਸਿਆਸੀ ਪਾਰਟੀਆਂ ਲਈ ਏਜੰਡੇ ਤੈਅ ਕਰਨ ਦੀ ਤਿਆਰੀ ਵਿੱਚ ਹੈ ਪਰ ਉਸ ਨੇ ਸਿਆਸਤ ਵਿੱਚ ਆਉਣ ਵਾਲੇ ਕਿਸੇ ਵੀ ਕਿਸਾਨ ਆਗੂ ਦਾ ਸਮਰਥਨ ਨਾ ਕਰਨ ਦਾ ਐਲਾਨ ਕੀਤਾ ਹੈ।
ਦਰਅਸਲ ਬਲਬੀਰ ਸਿੰਘ ਰਾਜੇਵਾਲ ਦੇ ਆਮ ਆਦਮੀ ਪਾਰਟੀ ਦਾ ਮੁੱਖ ਮੰਤਰੀ ਚਿਹਰਾ ਹੋਣ ਦੀਆਂ ਕਿਆਸ ਅਰਾਈਆਂ ਅਤੇ ਹਰਮੀਤ ਸਿੰਘ ਕਾਦੀਆਂ ਵੱਲੋਂ ‘ਆਪ’ ਦੇ ਉੱਚ ਅਧਿਕਾਰੀਆਂ ਨਾਲ ਮੁਲਾਕਾਤ ਕੀਤੇ ਜਾਣ ਦੀਆਂ ਚਰਚਾਵਾਂ ਵਿਚਾਲੇ ਬੀਤੇ ਦਿਨ 32 ਕਿਸਾਨ ਜਥੇਬੰਦੀਆਂ ਦੀ ਹੋਈ ਮੀਟਿੰਗ ਹੋਈ ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਸਿਆਸਤ ਵਿੱਚ ਉਤਰਨ ਨੂੰ ਲੈ ਕੇ ਵਿਚਾਰ-ਵਟਾਂਦਰੇ ਕੀਤੇ ਗਏ।
ਮੀਟਿੰਗ ਵਿੱਚ ਕਿਹਾ ਗਿਆ ਕਿ ਸੰਯੁਕਤ ਕਿਸਾਨ ਮੋਰਚੇ ਨੂੰ ਇੱਕ ਪ੍ਰੈਸ਼ਰ ਗਰੁੱਪ ਵਜੋਂ ਕੰਮ ਕਰਨਾ ਚਾਹੀਦਾ ਹੈ ਅਤੇ ਹੋਰ ਸਿਆਸੀ ਪਾਰਟੀਆਂ ਲਈ ਏਜੰਡਾ ਤੈਅ ਕਰਨਾ ਚਾਹੀਦਾ ਹੈ। ਵਧੇਰੇ ਜਥੇਬੰਦੀਆਂ ਦਾ ਕਹਿਣਾ ਹੈ ਕਿ ਜੇ ਕੋਈ ਕਿਸਾਨ ਆਗੂ ਨਿੱਜੀ ਤੌਰ ‘ਤੇ ਸਿਆਸਤ ਵਿੱਚ ਆਉਣ ਜਾਂ ਕਿਸੇ ਵਿਸ਼ੇਸ਼ ਪਾਰਟੀ ਦੀ ਟਿਕਟ ‘ਤੇ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲੜਨ ਦਾ ਫੈਸਲਾ ਕਰਦਾ ਹੈ, ਤਾਂ ਇਹ ਉਸ ਦਾ ਨਿੱਜੀ ਧੜਾ ਹੋਵੇਗਾ। ਕਿਸਾਨ ਮੋਰਚਾ ਉਸ ਜਥੇਬੰਦੀ ਜਾਂ ਵਿਸ਼ੇਸ਼ ਪਾਰਟੀ ਦਾ ਸਮਰਥਨ ਨਹੀਂ ਕਰੇਗਾ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਕਰੀਬ ਤਿੰਨ ਘੰਟੇ ਚੱਲੀ ਇਸ ਮੀਟਿੰਗ ਵਿੱਚ ਸਾਰੀਆਂ 32 ਯੂਨੀਅਨਾਂ ਦੇ ਨੁਮਾਇੰਦੇ ਸ਼ਾਮਲ ਹੋਏ ਸਨ। ਇਸ ਮੀਟਿੰਗ ਵਿੱਚ ਸਾਰੀਆਂ ਜਥੇਬੰਦੀਆਂ ਇਸ ਗੱਲ ‘ਤੇ ਸਹਿਮਤ ਸਨ ਕਿ ਉਨ੍ਹਾਂ ਦਾ ਏਕਾ ਹੀ ਇੱਕ ਦਮਦਾਰ ਪ੍ਰੈਸ਼ਰ ਗਰੁੱਪ ਬਣਾ ਸਕਦਾ ਹੈ।
ਇਸ ਦੌਰਾਨ ਸੰਯੁਕਤ ਕਿਸਾਨ ਮੋਰਚੇ ਨੇ ਸਰਬਸੰਮਤੀ ਨਾਲ ਮਤਾ ਪਾਇਆ ਕਿ ਕਿਸੇ ਵੀ ਨੇਤਾ ਦੇ ਖਿਲਾਫ ਕੋਈ ਬਿਆਨ ਜਨਤਕ ਨਹੀਂ ਕੀਤਾ ਜਾਵੇਗਾ ਅਤੇ ਕਿਸੇ ਤਰ੍ਹਾਂ ਦੇ ਵੀ ਮਤਭੇਦ ਅੰਦਰੂਨੀ ਤੌਰ ‘ਤੇ ਹੱਲ ਕੀਤੇ ਜਾਣਗੇ।
ਇਹ ਵੀ ਪੜ੍ਹੋ : USA : ਟਰੱਕ ਦੀ ਬ੍ਰੇਕ ਫੇਲ੍ਹ ਹੋਣ ‘ਤੇ ਅਦਾਲਤ ਵੱਲੋਂ ਡਰਾਈਵਰ ਨੂੰ 110 ਸਾਲ ਦੀ ਸਜ਼ਾ, ਏਕੇ ‘ਚ ਚੱਕਾ ਜਾਮ
ਮੀਟਿੰਗ ਵਿਚ ਮੌਜੂਦ ਕਈ ਨੇਤਾਵਾਂ ਦਾ ਕਹਿਣਾ ਹੈ ਕਿ ਕੁਝ ਕਿਸਾਨ ਆਗੂ ਕਥਿਤ ਤੌਰ ‘ਤੇ ਸਮੂਹਿਕ ਤੌਰ ‘ਤੇ ਸਿਆਸੀ ਫਰੰਟ ਬਣਾਉਣ ਦੇ ਹੱਕ ਵਿਚ ਸਨ, ਪਰ ਬਹੁਤਿਆਂ ਨੇ ਇਸ ਦਾ ਵਿਰੋਧ ਕੀਤਾ ਅਤੇ ਮਹਿਸੂਸ ਕੀਤਾ ਕਿ ਪ੍ਰੈਸ਼ਰ ਗਰੁੱਪ ਵਜੋਂ ਉਨ੍ਹਾਂ ਦੀ ਭੂਮਿਕਾ ਵਧੀਆ ਨਤੀਜੇ ਦੇਵੇਗੀ।