ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੀ ਰਾਤ ਵਾਪਰੀ ਮੰਦਭਾਗੀ ਘਟਨਾ ਦੌਰਾਨ ਹੋਈ ਭੁੱਲ ਚੁੱਕ ਬਖਸ਼ਾਉਣ ਲਈ ਅੱਜ ਸ੍ਰੀ ਦਰਬਾਰ ਸਾਹਿਬ ਦੇ ਮੰਜੀ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਬੀਤੀ ਰਾਤ ਇੱਕ ਵਿਅਕਤੀ ਵੱਲੋਂ ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ, ਜਿਸ ਤੋਂ ਬਾਅਦ ਉਸ ਨੂੰ ਉਥੇ ਖੜ੍ਹੇ ਸੇਵਾਦਾਰਾਂ ਨੇ ਦਬੋਚ ਲਿਆ। ਬਾਅਦ ਵਿੱਚ ਉਸ ਨੂੰ ਸੰਗਤ ਵੱਲੋਂ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਇਸੇ ਸਬੰਧ ਵਿੱਚ ਅੱਜ ਦੀਵਾਨ ਹਾਲ ਮੰਜੀ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਠ ਅਰੰਭ ਕੀਤੇ ਗਏ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਐਡਵੋਕੇਟ ਧਾਮੀ ਨੇ ਕਿਹਾ ਕਿ ਰਾਤ ਦੀ ਇਸ ਘਟਨਾ ਤੋਂ ਬਾਅਦ ਸਮੂਹ ਸੰਗਤਾਂ ਦੀਆਂ ਭਾਵਨਾਵਾਂ ਨੂੰ ਭਾਰੀ ਠੇਸ ਪਹੁੰਚੀ ਹੈ ਅਤੇ ਇਸ ਦਾ ਪਸ਼ਚਾਤਾਪ ਕਰਨ ਲਈ ਅੱਜ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਹਨ।
ਇਹ ਵੀ ਪੜ੍ਹੋ : 25 ਦਸੰਬਰ ਨੂੰ ਪੰਜ ਤਖਤਾਂ ਦੇ ਜਥੇਦਾਰਾਂ ਦੀ ਮੀਟਿੰਗ, ‘ਜੇ ਹੁਣ ਅਜਿਹੀ ਘਟਨਾ ਹੋਈ ਤਾਂ ਸਰਕਾਰਾਂ ਜ਼ਿੰਮੇਵਾਰ’
ਉਨ੍ਹਾਂ ਕਿਹਾ ਕਿ ਇਸ ਦੇ ਨਾਲ-ਨਾਲ ਆਲੇ-ਦੁਆਲੇ ਦੇ ਸੀ.ਸੀ.ਟੀ.ਵੀ. ਫੁਟੇਜ ਦੀ ਵੀ ਭਾਲ ਕੀਤੀ ਜਾ ਰਹੀ ਹੈ ਅਤੇ ਸਰਕਾਰ ਅਤੇ ਪ੍ਰਸ਼ਾਸਨ ਨੂੰ ਘਟਨਾ ਦੀ ਜਾਂਚ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਪ੍ਰਸ਼ਾਸਨ ਨੂੰ ਕਿਹਾ ਕਿ ਉਹ ਪੂਰੇ ਤੱਥਾਂ ਦੇ ਆਧਾਰ ‘ਤੇ ਜਾਂਚ ਕਰੇ ਅਤੇ ਪਤਾ ਲਗਾਇਆ ਜਾਵੇ ਕਿ ਉਹ ਕਿਸ ਸਮੇਂ ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਪਹੁੰਚਿਆ ਅਤੇ ਉਸ ਦੇ ਨਾਲ ਕੌਣ-ਕੌਣ ਕਿਸ ਸਮੇਂ ਅੰਦਰ ਆਇਆ ਅਤੇ ਪੂਰੀ ਜਾਂਚ ਤੋਂ ਬਾਅਦ ਸਭ ਦੇ ਸਾਹਮਣੇ ਰੱਖਿਆ ਜਾਵੇ।