ਸੱਚਖੰਡ ਸ੍ਰੀ ਹਰਮੰਦਰ ਸਾਹਿਬ ਵਿਖੇ ਬੀਤੇ ਦਿਨ ਵਾਪਰੀ ਮੰਦਭਾਗੀ ਘਟਨਾ ਕਰਕੇ ਪੂਰੇ ਸੂਬੇ ਵਿੱਚ ਰੋਸ ਦੀ ਲਹਿਰ ਹੈ। ਅੱਜ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੀ ਸ਼ਾਮ 4 ਵਜੇ ਦੇ ਕਰੀਬ ਸ੍ਰੀ ਦਰਬਾਰ ਸਾਹਿਬ ਜਾਣਗੇ ਅਤੇ ਸੂਚਨਾ ਕੇਂਦਰ ਦੇ ਬਾਹਰ ਮੀਡੀਆ ਨਾਲ ਗੱਲਬਾਤ ਕਰਨਗੇ।
ਇਸ ਘਟਨਾ ਦੀ ਜਾਂਚ ਲਈ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਜਾਂਚ ਟੀਮ (ਐੱਸ. ਆਈ. ਟੀ.) ਦਾ ਗਠਨ ਕੀਤਾ ਗਿਆ ਹੈ। ਐੱਸ.ਆਈ.ਟੀ. ਨੂੰ ਦੋ ਦਿਨਾਂ ਦੇ ਅੰਦਰ ਰਿਪੋਰਟ ਪੇਸ਼ ਕਰਨ ਦੇ ਹੁਕਮ ਦਿੱਤੇ ਗਏ ਹਨ। ਇਸ ਦੇ ਨਾਲ ਹੀ ਸਾਰੇ ਧਾਰਮਿਕ ਸਥਾਨਾਂ ‘ਤੇ ਸੁਰੱਖਿਆ ਪ੍ਰਬੰਧ ਸਖਤ ਕਰਨ ਦੀਆਂ ਹਿਦਾਇਤਾਂ ਦਿੱਤੀਆਂ ਗਈਆਂ ਹਨ।
ਵੀਡੀਓ ਲਈ ਕਲਿੱਕ ਕਰੋ -:
Vegetable Soup Recipe | ਵੈਜ਼ੀਟੇਬਲ ਸੂਪ ਬਨਾਉਣ ਦਾ ਆਸਾਨ ਤਰੀਕਾ | Healthy Veg Soup | Health Diet
ਸ੍ਰੀ ਦਰਬਾਰ ਸਾਹਿਬ ਵਾਪਰੀ ਘਟਨਾ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਧਾਰਾ 295-ਏ, 307 ਆਈ.ਪੀ.ਸੀ. ਦੇ ਤਹਿਤ FIR ਦਰਜ ਕੀਤੀ ਗਈ ਹੈ। ਮਾਮਲੇ ਵੱਲੋਂ ਡੂੰਘਾਈ ਨਾਲ ਮਾਮਲੇ ਨੂੰ ਘੋਖਿਆ ਜਾ ਰਿਹਾ ਹੈ। ਇਸ ਘਟਨਾ ਤੋਂ ਬਾਅਦ ਪੰਜਾਬ ਪੁਲਿਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਇਹ ਘਟਨਾ ਉਸ ਸਮੇਂ ਵਾਪਰੀ ਹੈ ਜਦੋਂ ਪੰਜਾਬ ਵਿੱਚ ਚੋਣਾਂ ਬਹੁਤ ਨੇੜੇ ਹਨ, ਜਿਸ ਕਾਰਨ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਵਿੰਗ ਦੇ ਏਡੀਜੀਪੀ ਨੇ ਸਾਰੇ ਐਸਐਸਪੀਜ਼ ਤੇ ਪੁਲਿਸ ਕਮਿਸ਼ਨਰਾਂ ਨੂੰ ਸਖ਼ਤ ਸੁਰੱਖਿਆ ਪ੍ਰਬੰਧ ਕਰਨ ਲਈ ਕਿਹਾ ਗਿਆ ਹੈ।
ਦੋਸ਼ੀ ਦੀ ਪਛਾਣ ਲਈ ਪੰਜਾਬ ਪੁਲਿਸ ਵੱਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਸ ਦੀ ਪਛਾਣ ਦੱਸਣ ਵਾਲੇ ਨੂੰ ਬਟਾਲਾ ਪੁਲਿਸ ਵੱਲੋਂ ਇੱਕ ਲੱਖ ਦਾ ਇਨਾਮ ਦੇਣ ਦਾ ਐਲਾਨ ਵੀ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸ੍ਰੀ ਦਰਬਾਰ ਸਾਹਿਬ ਘਟਨਾ ਮਾਮਲੇ ‘ਚ FIR ਦਰਜ, ਅੱਖੀਂ ਵੇਖਣ ਵਾਲੇ ਸੇਵਾਦਾਰ ਨੇ ਦਿੱਤਾ ਇਹ ਬਿਆਨ
ਇਸ ਘਟਨਾ ਨੂੰ ਮੰਦਭਾਗਾ ਕਰਾਰ ਦਿੰਦਿਆਂ ਪੰਜਾਬ ਦੇ CM ਚੰਨੀ ਵੱਲੋਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੇ ਹੁਕਮ ਦਿੱਤੇ ਹਨ। ਉਨ੍ਹਾਂ ਵੱਲੋਂ ਪੁਲਿਸ ਨੂੰ ਜਾਂਚ ਦੇ ਹੁਕਮ ਦਿੰਦਿਆਂ ਇਸ ਘਿਨਾਉਣੇ ਕੰਮ ਦੇ ਕਾਰਨਾਂ ਤੇ ਇਸ ਪਿੱਛੇ ਅਸਲ ਸਾਜ਼ਿਸ਼ ਦਾ ਪਤਾ ਲਗਾਉਣ ਲਈ ਕਿਹਾ ਹੈ। ਸੀ.ਐੱਮ. ਚੰਨੀ ਨੇ ਦਾਅਵਾ ਕਰਦਿਆਂ ਕਿਹਾ ਕਿ ਸਰਕਾਰ ਜਲਦ ਹੀ ਸਾਰੀ ਸਾਜ਼ਿਸ਼ ਦਾ ਪਰਦਾਫ਼ਾਸ਼ ਕਰੇਗੀ।