ਦਿੱਲੀ ਦੇ ਮੁੱਖ ਮੰਤਰੀ ਤੇ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਪੰਜਾਬ ਕਾਂਗਰਸ ਪ੍ਰਧਾਨ ਨਵਜੋਤ ਸਿੰਘ ਸਿੱਧੂ ਦੀ ਵਿਕਾਸ ਦੇ ਮੁੱਦੇ ‘ਤੇ ਬਹਿਸ ਲਈ ਦਿੱਤੀ ਗਈ ਚੁਣੌਤੀ ਨੂੰ ਸਵੀਕਾਰ ਕਰ ਲਿਆ ਹੈ। ਉਨ੍ਹਾਂ ਨੇ ਬਹਿਸ ਲਈ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਦਾ ਨਾਂ ਤੈਅ ਕੀਤਾ ਹੈ।
ਚੰਡੀਗੜ੍ਹ ਪਹੁੰਚੇ ਕੇਜਰੀਵਾਲ ਨੇ ਕਿਹਾ ਕਿ ‘ਮੈਂ ਨਵਜੋਤ ਸਿੱਧੂ ਵੱਲੋਂ ਦਿੱਤੀ ਗਈ ਬਹਿਸ ਦੀ ਚੁਣੌਤੀ ਨੂੰ ਸਵੀਕਾਰ ਕਰਦਾ ਹਾਂ ਅਤੇ ਉਮੀਦ ਕਰਦਾ ਹਾਂ ਕਿ ਚਰਚਾ ਸਕਾਰਾਤਮਕ ਅਤੇ ਵਿਕਾਸ ਦੇ ਮੁੱਦੇ ‘ਤੇ ਹੋਵੇਗੀ।’ ਸਿੱਧੂ ਬਹਿਸ ਲਈ ਸਥਾਨ ਅਤੇ ਸਮਾਂ ਤੈਅ ਕਰਨ। ਉਨ੍ਹਾਂ ਕਿਹਾ ਕਿ ਕਿਉਂਕਿ ਸਿੱਧੂ ਕਾਂਗਰਸ ਦੇ ਸੂਬਾ ਪ੍ਰਧਾਨ ਹਨ, ਇਸ ਲਈ ਸਾਡੀ ਪਾਰਟੀ ਦੇ ਸੂਬਾ ਪ੍ਰਧਾਨ ਭਗਵੰਤ ਮਾਨ ਪੰਜਾਬ ਦੇ ਵਿਕਾਸ ਦੇ ਮੁੱਦੇ ‘ਤੇ ਉਨ੍ਹਾਂ ਨਾਲ ਬਹਿਸ ਕਰਨਗੇ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਗੌਰਤਲਬ ਹੈ ਕਿ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਸੁਲਤਾਨਪੁਰ ਲੋਧੀ ਵਿਖੇ ਰੈਲੀ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ‘ਸਿਆਸੀ ਸੈਲਾਨੀ’ ਕਰਾਰ ਦਿੱਤਾ ਸੀ। ਸਿੱਧੂ ਨੇ ਕਿਹਾ ਸੀ ਕਿ ਕੇਜਰੀਵਾਲ ਸੂਬੇ ਵਿੱਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ‘ਝੂਠੇ’ ਵਾਅਦੇ ਕਰ ਰਿਹਾ ਹੈ। ਸਿੱਧੂ ਨੇ ਇਕ ਜਨ ਸਭਾ ਨੂੰ ਸੰਬੋਧਨ ਕਰਦਿਆਂ ਕੇਜਰੀਵਾਲ ਨੂੰ ਰੁਜ਼ਗਾਰ ਦੇ ਮੁੱਦੇ ‘ਤੇ ਬਹਿਸ ਕਰਨ ਦੀ ਚੁਣੌਤੀ ਦਿੱਤੀ ਅਤੇ ਦਾਅਵਾ ਕੀਤਾ ਕਿ ਉਨ੍ਹਾਂ ਨੇ ਦਿੱਲੀ ‘ਚ ਅੱਠ ਲੱਖ ਨੌਕਰੀਆਂ ਦੇਣ ਦਾ ਵਾਅਦਾ ਕੀਤਾ ਸੀ, ਪਰ ਉਨ੍ਹਾਂ ਨੇ ਸਿਰਫ਼ 440 ਨੌਕਰੀਆਂ ਹੀ ਦਿੱਤੀਆਂ ਹਨ।