ਸਾਬਕਾ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੇ ਹੱਕ ਵਿੱਚ ਜ਼ਿਲ੍ਹੇ ਦੀ ਮੰਡੀ ਅਰਨੀਵਾਲਾ ਜੇਲ ਦੇ ਪਿੰਡਾਂ ਵਿੱਚ ਜਨਤਕ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਕਾਲੀ ਦਲ ਦੇ ਸਥਾਪਨਾ ਦਿਵਸ ਮੌਕੇ ਮੋਗਾ ਵਿੱਚ ਕੀਤੀ ਗਈ ਰੈਲੀ ਦੌਰਾਨ ਜੁੜੇ ਇਕੱਠ ਨੇ ਸੂਬੇ ਅੰਦਰ ਅਗਲੀ ਸਰਕਾਰ ਅਕਾਲੀ ਦਲ-ਬਸਪਾ ਗੱਠਜੋੜ ਦੀ ਬਣਨ ‘ਤੇ ਮੋਹਰ ਲਗਾ ਦਿੱਤੀ ਹੈ। ਬੀਬੀ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ ਕਿਸਾਨ ਸੰਘਰਸ਼ ਦੇ ਰੂਪ ਵਿੱਚ ਇਕ ਵੱਡੀ ਲੜਾਈ ਲੜੀ ਹੈ ਤੇ ਸਾਨੂੰ ਇਸ ਸੰਘਰਸ਼ ਦੇ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ।
ਕਾਂਗਰਸ ਸਰਕਾਰ ‘ਤੇ ਨਿਸ਼ਾਨਾ ਸੇਧਦਿਆਂ ਹਰਸਿਮਰਤ ਨੇ ਕਿਹਾ ਕਿ ਇਸ ਝੂਠੀ ਸਰਕਾਰ ਦੇ ਸੱਤਾ ਵਿੱਚ ਕੁੱਝ ਘੰਟੇ ਹੀ ਬਾਕੀ ਰਹਿ ਗਏ ਹਨ। ਉਨ੍ਹਾਂ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਯੋਗ ਸੁਖਬੀਰ ਬਾਦਲ ਨੂੰ ਪੰਜਾਬ ਦਾ ਮੁੱਖ ਮੰਤਰੀ ਬਣਾਉਣਗੇ ਤਾਂ ਉਹ ਮੁੱਖ ਮੰਤਰੀ ਵਾਂਗ ਕੰਮ ਕਰਨਗੇ। ਉਨ੍ਹਾਂ ਇਹ ਵੀ ਕਿਹਾ ਕਿ ਸੁਖਬੀਰ ਬਾਦਲ ਦੇ ਹਲਕਾ ਜਲਾਲਾਬਾਦ ਤੋਂ ਜਿੱਤਣ ਨਾਲ ਹਰਸਿਮਰਤ ਬਾਦਲ ਖੁਦ ਅਤੇ ਪ੍ਰਕਾਸ਼ ਸਿੰਘ ਬਾਦਲ ਵੀ ਵਰਕਰਾਂ ਨੂੰ ਆਪਣਾ ਕੰਮ ਕਰਵਾਉਣ ਲਈ ਮਿਲਣ ਜਾਣਗੇ। ਇਸ ਮੌਕੇ ਸਤਿੰਦਰਜੀਤ ਸਿੰਘ ਮੰਟਾ ਹਲਕਾ ਇੰਚਾਰਜ, ਜੱਥੇਦਾਰ ਗੁਰਪਾਲ ਸਿੰਘ ਗਰੇਵਾਲ ਦਿਹਾਤੀ ਜ਼ਿਲ੍ਹਾ ਪ੍ਰਧਾਨ, ਓਮ ਪ੍ਰਕਾਸ਼ ਸਾਬਕਾ ਚੇਅਰਮੈਨ, ਅਮ੍ਰਿਤਪਾਲ ਸਿੰਘ ਢਿੱਲੋਂ ਤੇ ਹੋਰ ਅਹੁਦੇਦਾਰ ਵੱਡੀ ਗਿਣਤੀ ਵਿੱਚ ਹਾਜ਼ਰ ਸਨ।
ਵੀਡੀਓ ਲਈ ਕਲਿੱਕ ਕਰੋ -: