ਪੰਜਾਬ ਵਿਚ ਵਾਪਰੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਲੈ ਕੇ ਸਿਆਸਤ ਵੀ ਗਰਮਾ ਗਈ ਹੈ। ਵੱਖ-ਵੱਖ ਆਗੂਆਂ ਵੱਲੋਂ ਇਸ ਪੂਰੀ ਘਟਨਾ ‘ਤੇ ਆਪਣੇ ਵਿਚਾਰ ਸਾਂਝੇ ਕੀਤੇ ਜਾ ਰਹੇ ਹਨ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ੍ਰੀ ਦਰਬਾਰ ਸਾਹਿਬ ਵਿਚ ਜੋ ਹੋਇਆ ਉਸ ਤੋਂ ਬੁਰੀ ਗੱਲ ਕੋਈ ਨਹੀਂ ਹੋ ਸਕਦੀ।
ਉਨ੍ਹਾਂ ਕਿਹਾ ਕਿ ਬਹੁਤ ਅਫਸੋਸ ਦੀ ਗੱਲ ਹੈ ਕਿ ਡਿਪਟੀ ਕਮਿਸ਼ਨਰ ਦੀ ਜਾਂਚ ਕਮੇਟੀ ਬਣਾਈ ਗਈ ਹੈ। ਇੰਨੇ ਗੰਭੀਰ ਮਾਮਲੇ ਦੀ ਜੱਜ ਦਾ ਕਮਿਸ਼ਨ ਬਿਠਾ ਕੇ ਜਾਂਚ ਹੋਣੀ ਚਾਹੀਦੀ ਹੈ। ਪੰਜਾਬ ਸਰਕਾਰ ‘ਤੇ ਹਮਲਾ ਬੋਲਦਿਆਂ ਉਨ੍ਹਾਂ ਕਿਹਾ ਕਿ ਇਸ ਗੱਲ ਤੋਂ ਹੀ ਪਤਾ ਲੱਗਦਾ ਹੈ ਕਿ ਇਨ੍ਹਾਂ ਦੀ ਨੀਅਤ ਸਾਫ ਨਹੀਂ ਹੈ।
ਸ. ਸੁਖਬੀਰ ਬਾਦਲ ਨੇ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਨੂੰ ਸਿੱਖ ਪੰਥ ਦੀ ਬੇਅਦਬੀ ਦੀਆਂ ਸਭ ਤੋਂ ਦੁਖਦਾਈ ਕਾਰਵਾਈਆਂ ਕਰਨ ਵਾਲਿਆਂ ਦੀ ਪਛਾਣ ਕਰਨ, ਉਨ੍ਹਾਂ ਨੂੰ ਬੇਨਕਾਬ ਕਰਨ ਅਤੇ ਸਜ਼ਾਵਾਂ ਦੇਣ ਲਈ ਆਪਣੀਆਂ ਕਾਰਵਾਈਆਂ ਵਿੱਚ ਈਮਾਨਦਾਰੀ ਅਤੇ ਤਤਕਾਲਤਾ ਦੀ ਭਾਵਨਾ ਦਾ ਪ੍ਰਦਰਸ਼ਨ ਕਰਨਾ ਚਾਹੀਦਾ ਹੈ। ਅਸਲ ਦੋਸ਼ੀਆਂ ਦਾ ਪਿੱਛਾ ਕਰਨ ਨਾਲੋਂ ਉਨ੍ਹਾਂ ਦੇ ਦਿਮਾਗ ‘ਤੇ ਸਿਆਸਤ ਜ਼ਿਆਦਾ ਹੈ।
ਵੀਡੀਓ ਲਈ ਕਲਿੱਕ ਕਰੋ -:
Congress Person open CM Channi’s ” ਪੋਲ”, “CM Channi Spent crores of rupees for advertisement”
ਗੌਰਤਲਬ ਹੈ ਕਿ ਪੰਜਾਬ ਵਿਚ ਕੁਝ ਮਹੀਨਿਆਂ ਵਿਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਬੇਅਦਬੀ ਕਾਰਨ ਪੰਜਾਬ ਵਿਚ ਮਾਹੌਲ ਖਰਾਬ ਹੋ ਰਿਹਾ ਹੈ। ਇਸ ਲਈ ਇਹ ਸ਼ੰਕਾ ਪ੍ਰਗਟਾਈ ਜਾ ਰਹੀ ਹੈ ਕਿ ਚੋਣ ਸਮੇਂ ਗੜਬੜੀ ਕਰਨ ਦੀ ਸਾਜ਼ਿਸ਼ ਰਚੀ ਜਾ ਰਹੀ ਹੈ। ਕੇਂਦਰੀ ਖੁਫੀਆ ਏਜੰਸੀਆਂ ਨੇ ਇਸ ਬਾਰੇ ਪੰਜਾਬ ਸਰਕਾਰ ਨੂੰ ਅਲਰਟ ਵੀ ਭੇਜਿਆ ਹੈ। ਧਾਰਮਿਕ ਸਥਾਨਾਂ ਦੀ ਆੜ ਵਿਚ ਫਿਰਕੂ ਭਾਈਚਾਰੇ ਨੂੰ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਜਿਸ ਤੋਂ ਬਾਅਦ ਪੰਜਾਬ ਦੇ ਗੁਰਦੁਆਰਿਆਂ ਸਣੇ ਸਾਰੇ ਧਾਰਮਿਕ ਥਾਵਾਂ ‘ਤੇ ਸੁਰੱਖਿਆ ਵਧਾ ਦਿੱਤੀ ਗਈ ਹੈ।