ਕੇਂਦਰ ਸਰਕਾਰ ਖਿਲਾਫ ਹੜਤਾਲ ਖਤਮ ਹੋਣ ‘ਤੇ ਹੁਣ ਕਿਸਾਨਾਂ ਨੇ ਸੂਬਾ ਸਰਕਾਰ ਖਿਲਾਫ ਮੋਰਚਾ ਖੋਲ੍ਹ ਦਿੱਤਾ ਹੈ। ਸੜਕਾਂ ਛੱਡ ਦਿੱਤੀਆਂ ਸਨ ਪਰ ਹੁਣ ਉਹ ਪਟੜੀਆਂ ‘ਤੇ ਆ ਕੇ ਬੈਠ ਗਏ ਹਨ। ਕਿਸਾਨਾਂ ਨੇ ਸੋਮਵਾਰ ਨੂੰ ਪੰਜਾਬ ਵਿੱਚ ਰੇਲ ਰੋਕੋ ਮੁਹਿੰਮ ਦੀ ਸ਼ੁਰੂਆਤ ਕੀਤੀ। ਕਿਸਾਨ ਜੰਡਿਆਲਾ-ਮਾਨਵਾਲਾ ਟ੍ਰੈਕ, ਜਲੰਧਰ-ਪਠਾਨਕੋਟ ਰੇਲ ਮਾਰਗ, ਟਾਂਡਾ ਉੜਮੁੜ ਫਿਰੋਜ਼ਪੁਰ ਰੇਲ ਮਾਰਗ ਅਤੇ ਅੰਮ੍ਰਿਤਸਰ-ਖੇਮਕਰਨ ਰੇਲ ਮਾਰਗ ‘ਤੇ ਬੈਠੇ ਹਨ, ਜਿਸ ਕਾਰਨ ਰੇਲ ਗੱਡੀਆਂ ਦੀ ਆਵਾਜਾਈ ਪ੍ਰਭਾਵਿਤ ਹੋਈ ਹੈ।
ਇਸ ਦੌਰਾਨ ਰੇਲਵੇ ਸਟੇਸ਼ਨ ਤੇ ਲੱਗੇ ਕਿਸਾਨੀ ਧਰਨੇ ਵਿੱਚ ਇਕ ਕਿਸਾਨ ਠੰਡ ਲੱਗਣ ਕਾਰਨ ਸ਼ਹੀਦ ਹੋ ਗਏ ਹਨ। ਜਿਨ੍ਹਾਂ ਦੀ ਉਮਰ 65 ਸਾਲ ਦੱਸੀ ਜਾ ਰਹੀ ਹੈ। ਉਨ੍ਹਾਂ ਦਾ ਨਾਮ ਰਤਨ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਲਾਧੋ ਭਾਣਾ ਗੁਰਦਾਸਪੁਰ ਦੇ ਰਹਿਣ ਵਾਲੇ ਹਨ। ਟਾਂਡਾ ਰੇਲਵੇ ਸਟੇਸ਼ਨ ਤੇ ਲੱਗੇ ਕਿਸਾਨੀ ਧਰਨੇ ਵਿੱਚ ਉਹ ਸ਼ਹੀਦ ਹੋ ਗਏ ਹਨ।
ਵੀਡੀਓ ਲਈ ਕਲਿੱਕ ਕਰੋ -: