ਪੰਜਾਬ ਵਿੱਚ ਅਗਾਮੀ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸਿਆਸਤ ਬਹੁਤ ਗਰਮਾਈ ਹੋਈ ਹੈ। ਇਸੇ ਵਿਚਾਲੇ ਖਬਰ ਸਾਹਮਣੇ ਆ ਰਹੀ ਹੈ ਕਿ ਮੁੱਖ ਮੰਤਰੀ ਚੰਨੀ ਦੇ ਭਰਾ ਡਾ. ਮਨੋਹਰ ਸਿੰਘ ਆਪਣੇ ਭਰਾ ਦੀ ਤਿਆਰ ਫਸਲ ਕੱਟਣਗੇ। ਉਨ੍ਹਾਂ ਨੇ ਹਾਲ ਹੀ ਵਿੱਚ ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ ਤੇ ਜਨਤਾ ਦੀ ਸੇਵਾ ਦਾ ਫੈਸਲਾ ਕੀਤਾ ਹੈ।
ਦਰਅਸਲ, ਇਸ ਗੱਲ ਦੀ ਚਰਚਾ ਤੇਜ਼ ਹੋ ਗਈ ਹੈ ਕਿ ਜੇਕਰ CM ਚੰਨੀ ਆਦਮਪੁਰ ਵਿਧਾਨ ਸਭਾ ਹਲਕੇ ਵਿੱਚ ਆਉਂਦੇ ਹਨ ਤਾਂ ਡਾ. ਮਨੋਹਰ ਸਿੰਘ ਚਮਕੌਰ ਸਾਹਿਬ ਤੋਂ ਭਰਾ ਦੀ ਸੀਟ ‘ਤੇ ਮੈਦਾਨ ਵਿੱਚ ਹੋਣਗੇ। ਅਜਿਹੇ ਵਿੱਚ ਕਿਆਸ ਲਗਾਏ ਜਾ ਰਹੇ ਹਨ ਕਿ ਜੇਕਰ ਕਿਸੇ ਕਾਰਨ ਚੰਨੀ ਆਦਮਪੁਰ ਵਿੱਚ ਚੋਣਾਂ ਨਹੀਂ ਲੜਦੇ ਤਾਂ ਫਿਰ ਡਾ. ਮਨੋਹਰ ਸਿੰਘ ਫਤਿਹਗੜ੍ਹ ਸਾਹਿਬ ਤੋਂ ਮੈਦਾਨ ਵਿੱਚ ਆ ਸਕਦੇ ਹਨ।
ਇਹ ਵੀ ਪੜ੍ਹੋ: UPSC ਦੀ ਮੀਟਿੰਗ ਅੱਜ; ਸਰਕਾਰ ਦੀ ਚਲੀ ਤਾਂ ਚਟੋਪਾਧਿਆਏ ਨਹੀਂ ਤਾਂ ਭਵਰਾ ਹੋ ਸਕਦੇ ਹਨ ਨਵੇਂ DGP
ਜ਼ਿਕਰਯੋਗ ਹੈ ਕਿ ਡਾ. ਮਨੋਹਰ ਸਿੰਘ ਮੋਹਾਲੀ ਦੇ ਖਰੜ ਸਿਵਲ ਹਸਪਤਾਲ ਵਿੱਚ ਬਤੌਰ ਸੀਨੀਅਰ ਮੈਡੀਕਲ ਅਫਸਰ ਦੇ ਅਹੁਦੇ ‘ਤੇ ਤਾਇਨਾਤ ਸੀ, ਪਰ ਉਨ੍ਹਾਂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਕੇ ਰਾਜਨੀਤੀ ਵਿੱਚ ਕਦਮ ਰੱਖ ਲਿਆ ਹੈ। ਚੰਨੀ ਜਦੋਂ ਤੋਂ CM ਬਣੇ ਹਨ, ਉਨ੍ਹਾਂ ਦਾ ਆਦਮਪੁਰ ਨਾਲ ਰਿਸ਼ਤਾ ਡੂੰਘਾ ਹੁੰਦਾ ਜਾ ਰਿਹਾ ਹੈ। CM ਚੰਨੀ ਵੱਲੋਂ ਲਗਾਤਾਰ ਆਦਮਪੁਰ ਦੇ ਤਮਾਮ ਨੇਤਾਵਾਂ ਨਾਲ ਮੁਲਾਕਾਤ ਕੀਤੀ ਜਾ ਰਹੀ ਹੈ। ਇਸ ਸਬੰਧੀ CM ਨੇ ਸੰਬੋਧਨ ਦੌਰਾਨ ਵੀ ਕਿਹਾ ਸੀ ਕਿ ਆਦਮਪੁਰ ਵਾਲੇ ਉਨ੍ਹਾਂ ਨੂੰ ਗੋਦ ਲੈ ਸਕਦੇ ਹਨ।
ਦੱਸ ਦੇਈਏ ਕਿ ਇਸ ਸਬੰਧੀ ਚਰਚਾਵਾਂ ਤੇਜ਼ ਹਨ ਕਿ ਚਰਨਜੀਤ ਚੰਨੀ ਆਦਮਪੁਰ ਵਿੱਚ ਚੋਣਾਂ ਲੜਨ ਜਾ ਰਹੇ ਹਨ। ਦੱਸਿਆ ਜਾ ਰਿਹਾ ਹੈ ਕਿ CM ਚੰਨੀ ਆਦਮਪੁਰ ਤੋਂ ਆਪਣੀ ਬੇੜੀ ਪਾਰ ਲਗਾ ਸਕਦੇ ਹਨ। ਉੱਥੇ ਹੀ ਡਾ. ਮਨੋਹਰ ਸਿੰਘ ਲਈ ਉਨ੍ਹਾਂ ਦੀ ਟੀਮ ਵੱਲੋਂ ਕੰਮ ਕਰਨਾ ਸ਼ੁਰੂ ਕਰ ਦਿੱਤਾ ਗਿਆ ਹੈ। ਮੁੱਖ ਮੰਤਰੀ ਚੰਨੀ ਦੇ ਭਰਾ ਚਮਕੌਰ ਸਾਹਿਬ ਤੋਂ ਚੋਣਾਂ ਲੜ ਸਕਦੇ ਹਨ, ਕਿਉਂਕਿ ਉਨ੍ਹਾਂ ਦੀ ਟੀਮ ਵੱਲੋਂ ਚਮਕੌਰ ਸਾਹਿਬ ਵਿੱਚ ਕੰਮ ਕੀਤਾ ਜਾ ਰਿਹਾ ਹੈ।
ਵੀਡੀਓ ਲਈ ਕਲਿੱਕ ਕਰੋ -: